ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਲਕੇ ਅਯੁੱਧਿਆ ਵਿਖੇ ਹੋਣ ਵਾਲੇ ਭਗਵਾਨ ਸ੍ਰੀ ਰਾਮ ਦੇ ਪਵਿੱਤਰ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ।
ਪੰਜਾਬ ਵਿਧਾਨ ਸਭਾ ਸਪੀਕਰ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸਾਰੇ ਧਰਮ ਸਭਨਾਂ ਲਈ ਸਾਂਝੇ ਹੁੰਦੇ ਹਨ ਅਤੇ ਕੋਈ ਵੀ ਵਿਅਕਤੀ ਕਦੇ ਵੀ ਪ੍ਰਮਾਤਮਾ ਉੱਤੇ ਏਕਾਧਿਕਾਰ ਦਾ ਦਾਅਵਾ ਨਹੀਂ ਕਰ ਸਕਦਾ।
ਸ. ਸੰਧਵਾਂ ਨੇ ਕਿਹਾ, ‘‘ਭਾਜਪਾ ਨੇ ਆਪਣੇ ਸਿਆਸੀ ਲਾਹੇ ਲਈ ਸ੍ਰੀ ਰਾਮ ਦਾ ਨਾਮ ਵਰਤਣ ਦੀ ਕੋਸ਼ਿਸ਼ ਕੀਤੀ ਹੈ।’’ ਉਨ੍ਹਾਂ ਕਿਹਾ ਕਿ ਇਹ ਬੜਾ ਮੰਦਭਾਗਾ ਵਰਤਾਰਾ ਹੈ, ਜੋ ਕਿ ਸਾਡੇ ਸੰਵਿਧਾਨਕ ਸਿਧਾਂਤਾਂ ਨਾਲ ਉੱਕਾ ਹੀ ਮੇਲ ਨਹੀਂ ਖਾਂਦਾ ।
ਦੇਸ਼ ਵਿਦੇਸ਼ ਵਸਦੇ ਸਮੂਹ ਨਾਗਰਿਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਸ. ਸੰਧਵਾਂ ਨੇ ਸਰਬ-ਸਾਂਝੀਵਾਲਤਾ ਅਤੇ ਭਾਈਚਾਰਕ ਸਾਂਝ ਲਈ ਅਰਦਾਸ ਕਰਦਿਆਂ ਕਿਹਾ ਕਿ ਬੇਸ਼ੱਕ ਪ੍ਰਭੂ ਦੀ ਯਾਦ ਨੂੰ ਸਿਆਸੀ ਮਕਸਦ ਦੀ ਪੂਰਤੀ ਲਈ ਵਰਤਣ ਦੇ ਅਣਥੱਕ ਯਤਨ ਕੀਤੇ ਜਾ ਰਹੇ ਹਨ, ਪਰ ਪ੍ਰਭੂ ਭਗਤੀ ਨੂੰ ਕਿਸੇ ਸਿਆਸੀ ਵਲਗਣਾਂ ਦੇ ਘੇਰੇ ਚ ਕੈਦ ਨਹੀਂ ਕੀਤਾ ਜਾ ਸਕਦਾ।