ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ

ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੇ ਖਿਡਾਰੀਆਂ ਦਾ ਬਿਹਤਰ ਪ੍ਰਦਰਸ਼ਨ ਜਾਰੀ ਹੈ। ਅੱਜ ਪੰਜਾਬ ਦੇ ਅਰਜੁਨ ਸਿੰਘ ਚੀਮਾ ਨੇ ਨਿਸ਼ਾਨੇਬਾਜ਼ੀ ਦੇ ਟੀਮ ਮੁਕਾਬਲੇ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਰਜੁਨ ਸਿੰਘ ਚੀਮਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੇ ਖਿਡਾਰੀ ਨਿੱਤ ਦਿਨ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਹਨ। ਸੂਬੇ ਨੂੰ ਆਪਣੇ ਖਿਡਾਰੀਆਂ ਉੱਤੇ ਮਾਣ ਹੈ। ਰੋਇੰਗ ਤੇ ਕ੍ਰਿਕਟ ਤੋਂ ਬਾਅਦ ਨਿਸ਼ਾਨੇਬਾਜ਼ੀ ਵਿੱਚ ਪੰਜਾਬ ਦੇ ਖਿਡਾਰੀ ਚੰਗਾ ਪ੍ਰਦਰਸ਼ਨ ਕਰ ਰਹੇ ਹਨ। ਪੰਜਾਬ ਦੇ ਖਿਡਾਰੀਆਂ ਨੇ ਹੁਣ ਤੱਕ 3 ਸੋਨੇ, 2 ਚਾਂਦੀ ਤੇ 4 ਕਾਂਸੀ ਦੇ ਤਮਗ਼ੇ ਜਿੱਤੇ ਹਨ।

ਹੋਰ ਖ਼ਬਰਾਂ :-  ਜ਼ਿਲ੍ਹਾ ਬਠਿੰਡਾ ਦੇ ਵਿਧਾਨ ਸਭਾ ਹਲਕਿਆਂ ਦੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮੁਕੰਮਲ, ਵੋਟਰਾਂ ਦੀ ਕੁੱਲ ਗਿਣਤੀ ਹੋਈ 10,51,181

ਫਤਿਹਗੜ੍ਹ ਸਾਹਿਬ ਜ਼ਿਲੇ ਦੇ ਮੰਡੀ ਗੋਬਿੰਦਗੜ੍ਹ ਦੇ ਅਰਜੁਨ ਸਿੰਘ ਚੀਮਾ ਨੇ ਅੱਜ ਏਸ਼ੀਅਨ ਗੇਮਜ਼ ਵਿੱਚ ਪੁਰਸ਼ਾਂ ਦੇ 10 ਮੀਟਰ ਏਅਰ ਪਿਸਟਲ ਟੀਮ ਮੁਕਾਬਲੇ ਵਿੱਚ ਹਿੱਸਾ ਲੈਂਦਿਆ ਸੋਨੇ ਦਾ ਤਮਗ਼ਾ ਜਿੱਤਿਆ।

Leave a Reply

Your email address will not be published. Required fields are marked *