ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਲਾਲਾ ਲਾਜਪਤ ਰਾਏ ਮਿਊਜ਼ੀਅਮ ਦਾ ਉਦਘਾਟਨ

ਜਲੰਧਰ, 8 ਦਸੰਬਰ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਇਥੇ ਲਾਲਾ ਲਾਜਪਤ ਰਾਏ ਹਸਪਤਾਲ ਵਿਖੇ ਲਾਲਾ ਲਾਜਪਤ ਰਾਏ ਮਿਊਜ਼ੀਅਮ ਦਾ ਉਦਘਾਟਨ ਕਰਦਿਆਂ ਮਹਾਨ ਆਜ਼ਾਦੀ ਘੁਲਾਟੀਏ ਵੱਲੋਂ ਦੇਸ਼ ਦੇ ਸੁਤੰਤਰਤਾ ਸੰਗਰਾਮ ਵਿੱਚ ਪਾਏ ਵਡਮੁੱਲੇ ਯੋਗਦਾਨ ਨੂੰ ਯਾਦ ਕੀਤਾ।

ਸ਼੍ਰੀ ਕਟਾਰੀਆ ਨੇ ਲਾਲਾ ਲਾਜਪਤ ਰਾਏ ਜੀ ਨਾਲ ਸਬੰਧਤ ਇਸ ਸੰਸਥਾ ਨੂੰ ਇਤਿਹਾਸਕ ਦੱਸਦਿਆਂ ਕਿਹਾ ਕਿ ਮਿਊਜ਼ੀਅਮ ਦੀ ਸਥਾਪਨਾ ਇਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨ ਪੀੜ੍ਹੀ ਨੂੰ ਨਾ ਸਿਰਫ਼ ਮਹਾਨ ਸੁਤੰਤਰਤਾ ਸੰਗਰਾਮੀ ਦੇ ਜੀਵਨ, ਆਦਰਸ਼ਾਂ, ਆਜ਼ਾਦੀ ਦੇ ਸੰਘਰਸ਼ ਵਿੱਚ ਪਾਏ ਯੋਗਦਾਨ ਬਾਰੇ ਜਾਨਣ ਦਾ ਮੌਕਾ ਮਿਲੇਗਾ ਸਗੋਂ ਉਨ੍ਹਾਂ ਨੂੰ ਆਪਣੇ ਇਤਿਹਾਸ ਨਾਲ ਜੁੜਨ ਅਤੇ ਦੇਸ਼ ਦੀ ਤਰੱਕੀ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਪ੍ਰੇਰਨਾ ਵੀ ਮਿਲੇਗੀ।

ਮਿਊਜ਼ੀਅਮ ਵਿੱਚ ਲਾਲਾ ਲਾਜਪਤ ਰਾਏ ਜੀ ਜੀਵਨ ਨਾਲ ਸਬੰਧਤ ਵੱਖ-ਵੱਖ ਤਸਵੀਰਾਂ, ਦਸਤਾਵੇਜ਼ ਆਦਿ ਰੱਖੇ ਗਏ ਹਨ, ਜੋ ਉਨ੍ਹਾਂ ਦੇ ਸੰਘਰਸ਼ ਅਤੇ ਪ੍ਰੇਰਨਾਤਮਕ ਜੀਵਨ ਦੀ ਝਲਕ ਪੇਸ਼ ਕਰਦੇ ਹਨ।

ਹੋਰ ਖ਼ਬਰਾਂ :-  ਪੰਜਾਬ ਦੀ ਪੇਂਡੂ ਪ੍ਰਤਿਭਾ ਅਤੇ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ "ਪਹਿਲ ਮਾਰਟ" ਦਾ ਉਦਘਾਟਨ

ਉਦਘਾਟਨ ਤੋਂ ਪਹਿਲਾਂ ਰਾਜਪਾਲ ਪੰਜਾਬ ਵੱਲੋਂ ਲਾਲਾ ਲਾਜਪਤ ਰਾਏ ਜੀ ਦੀ ਪ੍ਰਤਿਮਾ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

ਉਪਰੰਤ ਸ਼੍ਰੀ ਕਟਾਰੀਆ ਨੇ ਲਾਲਾ ਲਾਜਪਤ ਰਾਏ ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ ਵਿਖੇ ਸਿਖਿਆਰਥੀਆਂ ਦੇ ਰੂ-ਬਰੂ ਹੁੰਦਿਆਂ ਉਨ੍ਹਾਂ ਨੂੰ ਜੀਵਨ ਵਿੱਚ ਅੱਗੇ ਵਧਣ ਲਈ ਆਪਣੇ ਆਪ ਨੂੰ ਉਸਾਰੂ ਅਤੇ ਸਿਰਜਣਾਤਮਕ ਗਤੀਵਿਧੀਆਂ ਵਿੱਚ ਰੁਝੇ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਿਖਿਆਰਥੀਆਂ ਨੂੰ ਹਮੇਸ਼ਾ ਸਿਹਤਮੰਦ, ਖੁਸ਼ ਅਤੇ ਸਕਾਰਾਤਮਕ ਰਹਿਣ ਲਈ ਉਤਸ਼ਾਹਿਤ ਕੀਤਾ।

ਇਸ ਮੌਕੇ ਉਨ੍ਹਾਂ ਨਾਲ ਪ੍ਰਿੰਸੀਪਲ ਸਕੱਤਰ ਟੂ ਗਵਰਨਰ ਵਿਵੇਕ ਪ੍ਰਤਾਪ ਸਿੰਘ, ਐਸ.ਡੀ.ਐਮ. ਰਣਦੀਪ ਸਿੰਘ ਹੀਰ, ਗੁਲਾਬ ਦੇਵੀ ਟਰੱਸਟ ਦੇ ਸਕੱਤਰ ਡਾ. ਰਾਜੇਸ਼ ਪਸਰੀਚਾ, ਟਰੱਸਟ ਦੇ ਸੀ.ਈ.ਓ. ਡਾ. ਉਰਵਸ਼ੀ ਅਰੋੜਾ, ਟਰੱਸਟੀ ਕੁਮਾਰ ਰਾਜਨ, ਟਰੱਸਟ ਦੇ ਕਾਰਜਕਾਰੀ ਮੈਂਬਰ ਦੀਪਕ ਚੁੱਘ, ਡਾ. ਇੰਦਰਪਾਲ ਸਿੰਘ, ਡਾਇਰੈਕਟਰ ਆਫ਼ ਕਾਲਜਿਜ਼ ਸ਼ਿਵ ਮੋਦਗਿੱਲ ਆਦਿ ਵੀ ਮੌਜੂਦ ਸਨ।

Leave a Reply

Your email address will not be published. Required fields are marked *