ਅਮਨ-ਅਮਾਨ ਨਾਲ ਨੇਪਰੇ ਚੜ੍ਹਿਆ ਗਰੁੱਪ-ਡੀ ਦਾ ਪੇਪਰ

Group D paper passed off peacefully

ਤਰਨ ਤਾਰਨ, 25 ਅਕਤੂਬਰ (    )- ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਦੀਆਂ ਖਾਲੀ ਪਈਆਂ ਗਰੁੱਪ-ਡੀ ਦੀਆਂ ਅਸਾਮੀਆਂ ਨੂੰ ਭਰਨ ਲਈ ਅੱਜ ਲਈ ਗਈ ਲਿਖਤੀ ਪ੍ਰੀਖਿਆ ਜ਼ਿਲ੍ਹਾ ਤਰਨ ਤਾਰਨ ਵਿੱਚ ਪੂਰਨ ਅਮਨ-ਅਮਾਨ ਅਤੇ ਸ਼ਾਂਤਮਈ ਮਾਹੌਲ ਵਿੱਚ ਨੇਪਰੇ ਚੜ੍ਹ ਗਈ।

ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿੱਚ ਸਥਾਪਿਤ ਕੀਤੇ ਗਏ ਕੁੱਲ 10 ਪ੍ਰੀਖਿਆ ਕੇਂਦਰਾਂ ਵਿੱਚ  ਪ੍ਰੀਖਿਆਰਥੀਆਂ ਨੇ ਆਪਣੀ ਕਿਸਮਤ ਅਜ਼ਮਾਈ। ਇਸ ਪ੍ਰੀਖਿਆ ਨੂੰ ਨਕਲ-ਰਹਿਤ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਵੱਲੋਂ ਸਾਂਝੇ ਤੌਰ ‘ਤੇ ਪੁਖਤਾ ਪ੍ਰਬੰਧ ਕੀਤੇ ਗਏ ਸਨ।

ਪ੍ਰੀਖਿਆ ਦੀ ਨਿਗਰਾਨੀ ਲਈ ਅੱਜ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਰਜਿੰਦਰ ਕੌਰ ਵੱਲੋਂ ਵੱਖ-ਵੱਖ ਪ੍ਰੀਖਿਆ ਕੇਂਦਰਾਂ ਦਾ ਦੌਰਾ ਕੀਤਾ ਗਿਆ। ਆਪਣੇ ਦੌਰੇ ਦੀ ਸ਼ੁਰੂਆਤ ਕਰਦਿਆਂ ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਰਨ ਤਾਰਨ ਵਿਖੇ ਪਹੁੰਚੇ, ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਤੋਂ ਤਹਿਸੀਲਦਾਰ ਤਰਨ ਤਾਰਨ ਅਰਚਨਾ ਸ਼ਰਮਾ ਵੀ ਵਿਸ਼ੇਸ਼ ਤੌਰ ਤੇ ਨਿਰੀਖਣ ਕਰਨ ਪਹੁੰਚੇ ਸਨ।

ਹੋਰ ਖ਼ਬਰਾਂ :-  ਵਿੱਤ ਮੰਤਰੀ ਵੱਲੋਂ ਦਿੜ੍ਹਬਾ ਵਿਖੇ 100 ਉਦਮੀ ਔਰਤਾਂ ਦਾ ਸਨਮਾਨ

ਐਸ.ਡੀ.ਐਮ ਤਰਨ ਤਾਰਨ ਡਾ. ਕਰਨਵੀਰ ਸਿੰਘ ਵੱਲੋਂ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਚੋਹਲਾ ਸਾਹਿਬ ਵਿਜ਼ਿਟ ਕੀਤਾ ਗਿਆ, ਇਸ ਮੌਕੇ ਉਨ੍ਹਾਂ ਦੇ ਨਾਲ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੌਰ, ਬਰਿੰਦਰਜੀਤ ਸਿੰਘ ਲਹਿਰੀ ਅਤੇ  ਸੁਖਚੈਨ ਸਿੰਘ ਗੋਹਲਵੜ ਵੀ ਮੌਜੂਦ ਸਨ। ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਚੋਹਲਾ ਸਾਹਿਬ ਵਿਖੇ ਉਨ੍ਹਾਂ ਨੇ ਸਾਂਝਾ ਦੌਰਾ ਕੀਤਾ।

ਸਾਰੇ ਪ੍ਰੀਖਿਆ ਕੇਂਦਰਾਂ ਵਿੱਚ ਪ੍ਰੀਖਿਆ ਪੂਰੇ ਅਨੁਸ਼ਾਸਨ ਅਤੇ ਸ਼ਾਂਤਮਈ ਤਰੀਕੇ ਨਾਲ ਚੱਲਦੀ ਵੇਖੀ ਗਈ।

ਇਸ ਮੌਕੇ ਗੱਲਬਾਤ ਕਰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੌਰ ਨੇ ਕਿਹਾ ਕਿ ਪ੍ਰਸ਼ਾਸਨ ਅਤੇ ਵਿਭਾਗ ਵੱਲੋਂ ਪ੍ਰੀਖਿਆ ਲਈ ਬਹੁਤ ਹੀ ਪੁਖਤਾ ਪ੍ਰਬੰਧ ਕੀਤੇ ਗਏ ਸਨ, ਜਿਸ ਕਾਰਨ ਕਿਸੇ ਵੀ ਵਿਦਿਆਰਥੀ ਨੂੰ ਪ੍ਰੀਖਿਆ ਦੇਣ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਿਆ। 

Leave a Reply

Your email address will not be published. Required fields are marked *