ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ (Former President Donald Trump) ਨੂੰ ਸ਼ਨੀਵਾਰ ਨੂੰ ਪੈਨਸਿਲਵੇਨੀਆ ‘ਚ ਆਯੋਜਿਤ ਰੈਲੀ ਦੌਰਾਨ ਗੋਲੀ ਲੱਗਣ ਦੀ ਖਬਰ ਹੈ। ਟਰੰਪ ਨੂੰ ਸੀਕਰੇਟ ਸਰਵਿਸ ਦੁਆਰਾ ਸਟੇਜ ਤੋਂ ਬਾਹਰ ਲੈ ਜਾਇਆ ਗਿਆ। ਜਦੋਂ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੁਰੱਖਿਆ ਏਜੰਟਾਂ ਨਾਲ ਘਿਰੇ ਸਟੇਜ ਤੋਂ ਬਾਹਰ ਲਿਜਾਇਆ ਜਾ ਰਿਹਾ ਸੀ ਤਾਂ ਉਨ੍ਹਾਂ ਦੇ ਸੱਜੇ ਕੰਨ ਦੇ ਆਲੇ-ਦੁਆਲੇ ਖੂਨ ਦੇਖਿਆ ਗਿਆ। ਹਾਲਾਂਕਿ ਉਹਨਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਗੋਲੀਆਂ ਚਲਾਉਣ ਤੋਂ ਬਾਅਦ ਸ਼ੂਟਰ ਮਾਰਿਆ ਗਿਆ। ਇਹ ਅਜੇ ਤੱਕ ਸਪੱਸ਼ਟ ਨਹੀਂ ਹੈ ਕਿ ਕੀ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਗੋਲੀ ਲੱਗੀ ਸੀ ਜਾਂ ਏਜੰਟਾਂ ਦੁਆਰਾ ਜ਼ਮੀਨ ‘ਤੇ ਖਿੱਚਣ ਕਾਰਨ ਉਹ ਜ਼ਖਮੀ ਹੋਏ ਸਨ।
ਅਮਰੀਕਾ ਵਿੱਚ ਨਵੰਬਰ ਵਿੱਚ ਰਾਸ਼ਟਰਪਤੀ ਚੋਣਾਂ ਹੋਣ ਜਾ ਰਹੀਆਂ ਹਨ, ਅਜਿਹੇ ‘ਚ ਸਾਬਕਾ ਰਾਸ਼ਟਰਪਤੀ ‘ਤੇ ਹੋਏ ਹਮਲੇ ਅਮਰੀਕੀ ਨਾਗਰਿਕਾਂ ਦੀ ਚਿੰਤਾ ਵਧਾਉਣ ਵਾਲੇ ਹਨ। ਬੁਲਾਰੇ ਸਟੀਵਨ ਚੇਂਗ ਨੇ ਇੱਕ ਬਿਆਨ ਵਿੱਚ ਕਿਹਾ, ਇਸ ਦੌਰਾਨ ਸੀਕ੍ਰੇਟ ਸਰਵਿਸ ਨੇ ਟਵਿੱਟਰ ‘ਤੇ ਇਕ ਪੋਸਟ ‘ਚ ਕਿਹਾ ਹੈ, ਕਿ ਸਾਬਕਾ ਰਾਸ਼ਟਰਪਤੀ ਸੁਰੱਖਿਅਤ ਹਨ। ਬੁਲਾਰੇ ਸਟੀਵਨ ਚਿਊਂਗ ਨੇ ਇੱਕ ਬਿਆਨ ਵਿੱਚ ਕਿਹਾ, “ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਘਟਨਾ ‘ਤੇ ਤੁਰੰਤ ਜਵਾਬ ਦੇਣ ਲਈ ਸੁਰੱਖਿਆ ਏਜੰਸੀਆਂ ਦਾ ਧੰਨਵਾਦ ਕੀਤਾ, ਉਹ ਵਧੀਆ ਕੰਮ ਕਰ ਰਹੇ ਹਨ ਅਤੇ ਇੱਕ ਸਥਾਨਕ ਹਸਪਤਾਲ ਵਿੱਚ ਉਹਨਾਂ ਦਾ ਸਿਹਤ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ।