ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

Gurmeet Singh Khudian handed over appointment letters to 23 newly appointed employees in the Dairy Development Department.

ਚੰਡੀਗੜ੍ਹ, 14 ਅਕਤੂਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਰੁਜ਼ਗਾਰ ਯਕੀਨੀ ਬਣਾਉਣ ਸਬੰਧੀ ਵਿੱਢੀ ਮੁਹਿੰਮ ਤਹਿਤ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਸਾਲ 2022 ਤੋਂ ਲੈ ਕੇ ਹੁਣ ਤੱਕ ਵਿਭਾਗ ਵਿੱਚ ਕੁੱਲ 98 ਭਰਤੀਆਂ ਕੀਤੀਆਂ ਗਈਆਂ ਹਨ। ਇਹਨਾਂ ਨਵ-ਨਿਯੁਕਤ ਕਰਮਚਾਰੀਆਂ ਵਿੱਚ 20 ਸੇਵਾਦਾਰ ਅਤੇ 3 ਸਵੀਪਰ-ਕਮ-ਚੌਕੀਦਾਰ ਸ਼ਾਮਲ ਹਨ।

ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਸੇਵਾ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਕਰਮਚਾਰੀਆਂ ਨੂੰ ਆਪਣੀਆਂ ਡਿਊਟੀਆਂ ਪੂਰੀ ਇਮਾਨਦਾਰੀ, ਲਗਨ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।

ਹੋਰ ਖ਼ਬਰਾਂ :-  ਮੰਡੀ ਕਿਲਿਆਂਵਾਲੀ ਵਿਖੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੀਤੀ ਲੋਕ ਮਿਲਣੀ

ਨੌਜਵਾਨਾਂ ਦੇ ਸਸ਼ਕਤੀਕਰਨ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ 70,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਾਲ 2022 ਤੋਂ ਹੁਣ ਤੱਕ ਡੇਅਰੀ ਵਿਕਾਸ ਵਿਭਾਗ ਵਿੱਚ ਕੀਤੀਆਂ ਗਈਆਂ ਭਰਤੀਆਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਇਨ੍ਹਾਂ ਭਰਤੀਆਂ ਵਿੱਚ 56 ਡੇਅਰੀ ਵਿਕਾਸ ਇੰਸਪੈਕਟਰ (ਗ੍ਰੇਡ-2), ਸੱਤ ਕਲਰਕ, ਤਿੰਨ ਕਲਰਕ (ਆਈ.ਟੀ.), ਪੰਜ ਸਟੈਨੋਟਾਈਪਿਸਟ, ਦੋ ਸਹਾਇਕ ਕੈਮਿਸਟ, ਦੋ ਡਰਾਈਵਰ, 20 ਸੇਵਾਦਾਰ ਅਤੇ ਤਿੰਨ ਸਵੀਪਰ-ਕਮ-ਚੌਕੀਦਾਰ ਸ਼ਾਮਲ ਹਨ।

 

Leave a Reply

Your email address will not be published. Required fields are marked *