ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਰਾਖਵਾਂਕਰਨ ਨੂੰ ਲੈ ਕੇ ਵੱਡਾ ਫੈਸਲਾ

ਹਰਿਆਣਾ ਦੀ ਭਾਜਪਾ ਸਰਕਾਰ ਨੇ ਸਹੁੰ ਚੁੱਕਣ ਦੇ ਅਗਲੇ ਹੀ ਦਿਨ ਰਾਖਵਾਂਕਰਨ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ (Chief Minister Naib Singh Saini) ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ (Council of Ministers) ਦੀ ਪਹਿਲੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਕਿ ਅਨੁਸੂਚਿਤ ਜਾਤੀਆਂ ਦੇ ਰਾਖਵੇਂਕਰਨ ਵਿੱਚ ਉਪ-ਸ਼੍ਰੇਣੀਕਰਣ ਕੀਤਾ ਜਾਵੇਗਾ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਹ ਫੈਸਲਾ ਪਹਿਲੀ ਕੈਬਨਿਟ ਮੀਟਿੰਗ (Cabinet Meeting) ਵਿੱਚ ਲਿਆ ਗਿਆ ਹੈ ਅਤੇ ਅਸੀਂ ਇਸਨੂੰ ਅੱਜ ਤੋਂ ਹੀ ਲਾਗੂ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਇਸ ਸਬੰਧੀ ਰਾਜਾਂ ਨੂੰ ਅਧਿਕਾਰ ਦਿੱਤੇ ਹਨ।

ਹੋਰ ਖ਼ਬਰਾਂ :-  ਆਗਾਮੀ ਹਰਿਆਣਾ ਵਿਧਾਨ ਸਭਾ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਦੇ ਮੁਖੀ ਰਾਜੀਵ ਕੁਮਾਰ ਟੀਮ ਨਾਲ ਹਰਿਆਣਾ ਦੇ 2 ਦਿਨਾਂ ਦੌਰੇ 'ਤੇ

ਮੁੱਖ ਮੰਤਰੀ ਨਾਇਬ ਸਿੰਘ ਸੈਣੀ (Chief Minister Naib Singh Saini) ਨੇ ਕਿਹਾ ਕਿ ਹੁਣ ਅਨੁਸੂਚਿਤ ਜਾਤੀ ਤੋਂ ਵਾਂਝੇ ਲੋਕਾਂ ਲਈ ਕੋਟਾ ਬਣਾ ਕੇ ਉਨ੍ਹਾਂ ਨੂੰ ਰਾਖਵਾਂਕਰਨ ਦਿੱਤਾ ਜਾ ਸਕਦਾ ਹੈ।

ਹਰਿਆਣਾ ਸਰਕਾਰ (Haryana Govt) ਹੁਣ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਵਿੱਚ ਸ਼ਾਮਲ ਹੋਰ ਜਾਤੀਆਂ ਨੂੰ ਵੀ ਕੋਟਾ ਦੇ ਸਕੇਗੀ। ਇਸ ਦੇ ਨਾਲ ਹੀ ਇਸ ਫੈਸਲੇ ਤੋਂ ਬਾਅਦ ਵਿਰੋਧੀ ਧਿਰ ਸੂਬਾ ਸਰਕਾਰ ‘ਤੇ ਹਮਲੇ ਕਰ ਰਹੀ ਹੈ। ਇਸ ’ਤੇ ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬਡੋਲੀ ਨੇ ਕਿਹਾ ਕਿ ਸਿਆਸੀ ਤੌਰ ’ਤੇ ਵਿਰੋਧ ਕਰਨ ਵਾਲੇ ਇਸ ਦਾ ਕਾਰਨ ਨਹੀਂ ਦੱਸ ਰਹੇ।

Leave a Reply

Your email address will not be published. Required fields are marked *