ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਦੂਜੀ ਸੂਚੀ ਜਾਰੀ

ਆਮ ਆਦਮੀ ਪਾਰਟੀ (ਆਪ) (Aam Aadmi Party (AAP)) ਹਰਿਆਣਾ ਵਿਚ ਇਕੱਲਿਆਂ ਹੀ ਵਿਧਾਨ ਸਭਾ ਚੋਣਾਂ ਲੜੇਗੀ। ਪਾਰਟੀ ਨੇ ਸੋਮਵਾਰ ਦੁਪਹਿਰ ਨੂੰ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਆਮ ਆਦਮੀ ਪਾਰਟੀ ਨੇ ਜਿਨ੍ਹਾਂ 20 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਹੈ, ਉਨ੍ਹਾਂ ‘ਚੋਂ ਪਾਰਟੀ ਪਹਿਲੀ ਵਾਰ 12 ਸੀਟਾਂ ‘ਤੇ ਚੋਣ ਲੜ ਰਹੀ ਹੈ। ਇਸ ਸੂਚੀ ਵਿੱਚ 19 ਚਿਹਰੇ ਨਵੇਂ ਹਨ, ਇਨ੍ਹਾਂ ਵਿੱਚੋਂ ਸਿਰਫ਼ ਇੱਕ ਉਮੀਦਵਾਰ ਪਵਨ ਫ਼ੌਜੀ ਨੂੰ ‘ਆਪ’ ਵੱਲੋਂ ਦੁਹਰਾਇਆ ਗਿਆ ਹੈ, ਜੋ ਉਚਾਨਾ ਕਲਾਂ ਤੋਂ ਚੋਣ ਲੜ ਰਹੇ ਹਨ।

ਹੋਰ ਖ਼ਬਰਾਂ :-  ਹਰਿਆਣਾ ਵਿੱਚ ਪੈਟਰੋਲ-ਪੰਪ ਸੰਚਾਲਕਾਂ ਵੱਲੋਂ ਡਿਜੀਟਲ ਭੁਗਤਾਨ ਫੀਸ ਨੂੰ ਲੈ ਕੇ ਸਰਕਾਰ ਅਤੇ ਬੈਂਕਾਂ ਖਿਲਾਫ਼ ਵਿਰੋਧ ਦਰਜ ਕਰਵਾਉਣਾ

‘ਆਮ ਆਦਮੀ ਪਾਰਟੀ’ ਨੇ ਕੈਥਲ ਜ਼ਿਲ੍ਹੇ ਦੀ ਕਲਾਇਤ ਸੀਟ ਤੋਂ ਪਾਰਟੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਅਨੁਰਾਗ ਢਾਂਡਾ ਨੂੰ ਟਿਕਟ ਦਿੱਤੀ ਹੈ। ਕੈਥਲ ਜ਼ਿਲ੍ਹੇ ਨੂੰ ਕਾਂਗਰਸ ਦੇ ਰਾਜ ਸਭਾ ਮੈਂਬਰ ਰਣਦੀਪ ਸੁਰਜੇਵਾਲਾ ਦਾ ਗੜ੍ਹ ਮੰਨਿਆ ਜਾਂਦਾ ਹੈ। ਕਾਂਗਰਸ ਅਤੇ ‘ਆਪ’ ਵਿਚਾਲੇ ਗਠਜੋੜ ਨਾ ਹੋਣ ਦਾ ਮੁੱਖ ਕਾਰਨ ਸੀਟਾਂ ਦੀ ਵੰਡ ਹੈ।

ਹੁਣ ‘ਆਮ ਆਦਮੀ ਪਾਰਟੀ’ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ 9 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ।

Leave a Reply

Your email address will not be published. Required fields are marked *