ਪੰਜਾਬ ਸਰਕਾਰ ਨੇ ਸਿਹਤ ਸੇਵਾਵਾਂ ਦੇ ਖੇਤਰ ’ਚ ਨਵੇਂ ਮੀਲ ਪੱਥਰ ਕੀਤੇ ਸਥਾਪਿਤ: ਸਥਾਨਕ ਸਰਕਾਰਾਂ ਮੰਤਰੀ

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਲੋਕਾਂ ਨੂੰ ਮੁਫਤ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ਵਿਚ ਨਵੇਂ ਮੀਲ ਪੱਥਰ ਸਥਾਪਿਤ ਕਰ ਰਹੀ ਹੈ ਅਤੇ 664 ਆਮ ਆਦਮੀ ਕਲੀਨਿਕਾਂ ਰਾਹੀਂ ਹੁਣ ਤੱਕ 51 ਲੱਖ ਤੋਂ ਵੱਧ ਲੋਕਾਂ ਵਲੋਂ ਸਿਹਤ ਸਹੂਲਤਾਂ ਲਈਆਂ ਜਾ ਚੁੱਕੀਆਂ ਹਨ। 

ਸਥਾਨਕ ਕਰਤਾਰਪੁਰ ਰੋਡ ’ਤੇ ਸਥਿਤ ਗੁਰੂ ਨਾਨਕ ਪੇਸ਼ੰਟ ਕੇਅਰ ਸੈਂਟਰ ਦਾ ਉਦਘਾਟਨ ਕਰਨ ਉਪਰੰਤ ਸੈਂਟਰ ਵਲੋਂ ਲਗਾਏ ਮੁਫਤ ਮੈਡੀਕਲ ਚੈਕਅਪ ਕੈਂਪ ਦੇ ਨਿਰੀਖਣ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਸਿਹਤ ਦੇ ਖੇਤਰ ਵਿਚ ਪਾਇਆ ਜਾਣ ਵਾਲਾ ਹਰ ਤਰ੍ਹਾਂ ਦਾ ਯੋਗਦਾਨ ਅਤੇ ਸਹਿਯੋਗ ਬਹੁਤ ਸ਼ਲਾਘਾਯੋਗ ਹੈ ਜੋ ਲੋਕਾਂ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿਚ ਸਹਾਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਇਲਾਕੇ ਵਿਚ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਨਾਲ ਲੋਕਾਂ ਨੂੰ ਵੱਡੀ ਸਹੂਲਤ ਪ੍ਰਦਾਨ ਕੀਤੀ ਗਈ ਹੈ ਜਿਥੇ ਉਨ੍ਹਾਂ ਦੇ 40 ਤਰ੍ਹਾਂ ਦੇ ਟੈਸਟ ਅਤੇ 80 ਤਰ੍ਹਾਂ ਦੀਆਂ ਮੁਫਤ ਦਵਾਈਆਂ ਦਾ ਢੁੱਕਵਾਂ ਪ੍ਰਬੰਧ ਅਮਲ ਵਿਚ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ  ਦੀ ਸਥਾਪਤੀ ਦੇ ਨਾਲ-ਨਾਲ ਸੂਬਾ ਸਰਕਾਰ ਵਲੋਂ ਵੱਡੇ ਅਤੇ ਛੋਟੇ ਸ਼ਹਿਰਾਂ ਵਿਚ ਸਰਕਾਰੀ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਅਤੇ ਆਧੁਨਿਕ ਤਕਨੀਕਾਂ ਦੀ ਵਿਵਸਥਾ ਵੀ ਕੀਤੀ ਜਾ ਰਹੀ ਹੈ ਤਾਂ ਜੋ ਵੱਡੀ ਗਿਣਤੀ ਵਿਚ ਲੋੜਵੰਦ ਲੋਕਾਂ ਲਈ ਮਿਆਰੀ ਇਲਾਜ ਯਕੀਨੀ ਬਣਾਇਆ ਜਾ ਸਕੇ। 

ਹੋਰ ਖ਼ਬਰਾਂ :-  ਮੁੱਖ ਮੰਤਰੀ ਨੇ ਸਾਰਾਗੜ੍ਹੀ ਜੰਗੀ ਯਾਦਗਾਰ ਦਾ ਨੀਂਹ ਪੱਥਰ ਰੱਖਿਆ, ਨਿਰਮਾਣ ਕਾਰਜ ਛੇ ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਐਲਾਨ

ਉਨ੍ਹਾਂ ਕਿਹਾ ਕਿ ਕਪੂਰਥਲਾ ਜਿਲੇ ਵਿਚ 6 ਹੋਰ ਨਵੇਂ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾ ਰਹੇ ਹਨ ਜਿਨਾਂ ਵਿਚੋਂ 4 ਭਲੱਥ ਸਬ ਡਵੀਜਨ, 1 ਫਗਵਾੜਾ ਅਤੇ 1 ਪਿੰਡ ਬਲੇਰਖਾਨਪੁਰ ਵਿਖੇ ਲੋਕਾਂ ਦੀ ਸਹੂਲਤ ਲਈ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੀ ਸਥਾਪਤੀ ਨਾਲ ਲੋਕਾਂ ਨੂੰ ਆਪਣੇ ਘਰਾਂ ਨੇੜੇ ਹੀ ਰੋਟੀਨ ਦੇ ਇਲਾਜ ਅਤੇ ਟੈਸਟਾਂ ਦੀ ਸਹੂਲਤ ਮਿਲ ਜਾਵੇਗੀ। ਬਲਕਾਰ ਸਿੰਘ ਨੇ ਗੁਰੂ ਨਾਨਕ ਪੇਸ਼ੰਟ ਕੇਅਰ ਸੈਂਟਰ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਮੁਫਤ ਸਿਹਤ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਸਥਾ ਦਾ ਉਪਰਾਲਾ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਿਹਾ ਹੈ। 

ਇਸ ਮੌਕੇ ਗੁਰੂ ਨਾਨਕ ਪੇ਼ਸ਼ੰਟ ਕੇਅਰ ਸੈਂਟਰ ਦੇ ਮੈਨੇਜਿੰਗ ਡਾਇਰੈਕਟਰ ਸੈਮੁਅਲ ਮਸੀਹ, ਪ੍ਰਬੰਧਕ ਗੁਰਦੇਵ ਸਿੰਘ, ਡਾ. ਆਰ.ਪੀ.ਐਸ ਛਾਬੜਾ,ਡਾ਼ ਵੈਭਵ ਗਾਂਧੀ, ਡਾ਼ ਅਮਨਪ੍ਰੀਤ ਸਿੰਘ ਅਤੇ ਡਾ਼ ਜੋਹਨ ਵੀਲੀਅਮਸ ਤੋਂ ਇਲਾਵਾ ਸਮੂਹ ਸਟਾਫ ਹਾਜ਼ਰ ਸਨ। 

ਕੈਪ਼ਸ਼ਨ- 1- ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਗੁਰੂ ਨਾਨਕ ਪੇਸ਼ੰਟ ਕੇਅਰ ਸੈਂਟਰ ਦਾ ਉਦਘਾਟਨ ਕਰਦੇ ਹੋਏੇ।

2- ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਗੁਰੂ ਨਾਨਕ ਪੇਸ਼ੰਟ ਕੇਅਰ ਸੈਂਟਰ ਵਲੋੰ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕਰਦੇ ਹੋਏ।

Leave a Reply

Your email address will not be published. Required fields are marked *