ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਪਿਆ ਦਿਲ ਦਾ ਦੌਰਾ, ਡਾਕਟਰਾਂ ਨੇ ਪਾਏ 2 ਸਟੈਂਟ

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਅੱਜ ਅਚਾਨਕ ਦਿਲ ਦਾ ਦੌਰਾ ਪੈ ਗਿਆ। ਉਹਨਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਤੁਰੰਤ ਜਿੰਦਲ ਹਾਰਟ ਹਸਪਤਾਲ ਬਠਿੰਡਾ ਵਿਖੇ ਦਾਖਲ ਕਰਵਾਇਆ ਗਿਆ।

ਦੱਸ ਦੇਈਏ ਕਿ ਅੱਜ ਸਾਬਕਾ ਮੁੱਖ ਮੰਤਰੀ . ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਪਹਿਲੀ ਬਰਸੀ ਸੀ। ਮਨਪ੍ਰੀਤ ਬਾਦਲ ਨੇ ਵੀ ਬਰਸੀ ਸਮਾਗਮ ਵਿੱਚ ਸ਼ਿਰਕਤ ਕਰਨੀ ਸੀ। ਦੱਸਿਆ ਜਾ ਰਿਹਾ ਹੈ ਕਿ ਡਾਕਟਰਾਂ ਨੇ ਦੋ ਸਟੈਂਟ ਪਾਏ ਹਨ। ਫਿਲਹਾਲ ਉਹਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਹਸਪਤਾਲ ਦੇ ਆਈਸੀਯੂ ਵਾਰਡ ਵਿੱਚ ਰੱਖਿਆ ਗਿਆ ਹੈ। ਮਨਪ੍ਰੀਤ ਬਾਦਲ ਦੀ ਸਿਹਤ ਵਿਗੜਨ ਦੀ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਨਿੱਜੀ ਹਸਪਤਾਲ ਪੁੱਜਣੇ ਸ਼ੁਰੂ ਹੋ ਗਏ। ਹਸਪਤਾਲ ਦੇ ਬਾਹਰ ਮਨਪ੍ਰੀਤ ਬਾਦਲ ਦੇ ਸਮਰਥਕਾਂ ਦੀ ਕਤਾਰ ਲੱਗੀ ਹੋਈ ਹੈ, ਜਦਕਿ ਕਿਸੇ ਨੂੰ ਵੀ ਮਨਪ੍ਰੀਤ ਬਾਦਲ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ, ਜਦਕਿ ਡਾਕਟਰਾਂ ਦਾ ਕਹਿਣਾ ਹੈ ਕਿ ਮਨਪ੍ਰੀਤ ਬਾਦਲ ਜਲਦੀ ਹੀ ਪੂਰੀ ਤਰ੍ਹਾਂ ਠੀਕ ਹੋ ਜਾਣਗੇ।

ਹੋਰ ਖ਼ਬਰਾਂ :-  Breaking News: ਪੰਜਾਬ ਦੇ ਖੇਡ ਮੰਤਰੀ ਦਾ 7 ਨਵੰਬਰ ਨੂੰ ਵਿਆਹ

dailytweetnews.com

Leave a Reply

Your email address will not be published. Required fields are marked *