ਪੰਜਾਬ ਸਿਵਲ ਸਰਵਿਸ (ਪੀਸੀਐਸ) ਕੇਡਰ ਅਧਿਕਾਰੀ ਰੁਬਿੰਦਰਜੀਤ ਸਿੰਘ ਹੋਏ ਚੰਡੀਗੜ੍ਹ ਪ੍ਰਸ਼ਾਸਨ ‘ਚ ਸ਼ਾਮਲ, 5 ਵਿਭਾਗਾਂ ਦੀ ਜ਼ਿੰਮੇਵਾਰੀ ਸੰਭਾਲੀ

ਪੰਜਾਬ ਸਿਵਲ ਸਰਵਿਸ (ਪੀਸੀਐਸ) ਕੇਡਰ (Punjab Civil Service (PCS) Cadre) ਦੇ ਅਧਿਕਾਰੀ ਰੁਬਿੰਦਰਜੀਤ ਸਿੰਘ ਦੇ ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਵਿੱਚ ਸ਼ਾਮਲ ਹੋਣ ਤੋਂ ਬਾਅਦ ਕੁਝ ਵਿਭਾਗਾਂ ਵਿੱਚ ਤਬਦੀਲੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਨੂੰ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਕੁੱਲ ਪੰਜ ਵਿਭਾਗ ਦਿੱਤੇ ਗਏ ਹਨ, ਜਿਸ ਵਿੱਚ ਉਨ੍ਹਾਂ ਨੂੰ ਡਾਇਰੈਕਟਰ ਉੱਚ ਸਿੱਖਿਆ, ਡਾਇਰੈਕਟਰ ਤਕਨੀਕੀ ਸਿੱਖਿਆ, ਪ੍ਰੋਜੈਕਟ ਡਾਇਰੈਕਟਰ ਸਿੱਖਿਆ, ਵਧੀਕ ਸਕੱਤਰ ਪ੍ਰਿੰਟਿੰਗ ਅਤੇ ਸਟੇਸ਼ਨਰੀ,ਵਧੀਕ ਸਕੱਤਰ ਕਾਰਪੋਰੇਸ਼ਨ ਵੱਜੋਂ  ਨਿਯੁਕਤ ਕੀਤਾ ਗਿਆ ਹੈ।

ਰੁਬਿੰਦਰਜੀਤ ਸਿੰਘ (Rubinderjit Singh) ਨੂੰ ਦਿੱਤੇ ਗਏ ਸਾਰੇ ਵਿਭਾਗ ਪਹਿਲਾਂ ਪੀਸੀਐਸ ਅਧਿਕਾਰੀ ਅਮਨਦੀਪ ਸਿੰਘ ਭੱਟੀ (PCS officer Amandeep Singh Bhatti) ਕੋਲ ਸਨ। ਹੁਣ ਉਹ ਵਧੀਕ ਸਕੱਤਰ ਉਚੇਰੀ ਸਿੱਖਿਆ ਦਾ ਅਹੁਦਾ ਸੰਭਾਲ ਰਹੇ ਹਨ, ਇਸ ਦੇ ਨਾਲ ਹੀ ਉਨ੍ਹਾਂ ਨੂੰ ਕਈ ਹੋਰ ਵਿਭਾਗਾਂ ਵਿੱਚ ਵਾਧੂ ਚਾਰਜ ਦਿੱਤਾ ਗਿਆ ਹੈ। ਇਸ ਵਿੱਚ ਉਨ੍ਹਾਂ ਨੂੰ ਤਕਨੀਕੀ ਸਿੱਖਿਆ ਵਿੱਚ ਵਧੀਕ ਸਕੱਤਰ ਵੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਵਧੀਕ ਡਿਪਟੀ ਕਮਿਸ਼ਨਰ (Additional Deputy Commissioner) ਦਾ ਚਾਰਜ ਵੀ ਦਿੱਤਾ ਗਿਆ ਹੈ।ਇਸ ਤੋਂ ਇਲਾਵਾ ਉਹ ਸਕੱਤਰ ਰੈੱਡ ਕਰਾਸ ਸੁਸਾਇਟੀ (Secretary Red Cross Society) ਦਾ ਅਹੁਦਾ ਵੀ ਸੰਭਾਲਣਗੇ।

ਹੋਰ ਖ਼ਬਰਾਂ :-  5,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Leave a Reply

Your email address will not be published. Required fields are marked *