ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ

Cabinet Minister S. Kuldeep Singh Dhaliwal inaugurating the Aam Aadmi Clinic in Ajnala.

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਹਨਾਂ ਦੇ ਘਰ ਦੇ ਨੇੜੇ ਬਿਹਤਰ ਅਤੇ ਮੁਫਤ ਸਿਹਤ ਸਹੂਲਤਾਂ ਦੇਣ ਲਈ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਨੇ ਆਮ ਲੋਕਾਂ ਦਾ ਇਲਾਜ ਸੁਖਾਲਾ ਕਰ ਦਿੱਤਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਆਮ ਆਦਮੀ ਕਲੀਨਿਕ ਦੀ ਸੁਰੂਆਤ ਕਰਨ ਮੌਕੇ ਕੀਤਾ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ 15 ਅਗਸਤ 2022 ਤੋਂ ਪੜਾਅਵਾਰ 60 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਹਨ। ਇਨ੍ਹਾਂ ਵਿਚੋਂ 35 ਕਲੀਨਿਕ ਸ਼ਹਿਰੀ ਖੇਤਰ ਵਿੱਚ ਸਥਿਤ ਹਨ ਜਦੋਂ ਕਿ 25 ਪੇਂਡੂ ਖੇਤਰਾਂ ਵਿੱਚ ਸਥਿਤ ਹਨ। ਇੰਨਾਂ ਵਿਚ ਹੁਣ ਤੱਕ 11, 29,369 ਮਰੀਜ਼ਾ ਦਾ ਇਲਾਜ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇੰਨਾਂ ਵਿਚ 80 ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ 38 ਤਰ੍ਹਾਂ ਦੇ ਡਾਇਗਨੌਸਟਿਕ ਮੁਫਤ ਟੈਸਟ ਹੁੰਦੇ ਹਨ ਅਤੇ ਹੁਣ ਤੱਕ ਕੁੱਲ 1,96,424 ਲੋਕਾਂ ਨੇ ਇਸ ਡਾਇਗਨੌਸਟਿਕ ਸੁਵਿਧਾਵਾਂ ਦਾ ਲਾਭ ਲਿਆ ਹੈ। ਉਹਨਾਂ ਦੱਸਿਆ ਕਿ ਅੱਜ 12 ਹੋਰ ਆਮ ਆਦਮੀ ਕਨਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ।

ਹੋਰ ਖ਼ਬਰਾਂ :-  ਅਜਨਾਲਾ ਖੇਤਰ ਵਿੱਚ 35 ਕਰੋੜ ਦੀ ਲਾਗਤ ਨਾਲ ਬਣੇਗਾ 220 ਕੇ:ਵੀ ਗਰਿਡ –ਧਾਲੀਵਾਲ

dailytweetnews.com

Leave a Reply

Your email address will not be published. Required fields are marked *