ਬਰਸਾਤੀ ਪਾਣੀ ਦੀ ਸੁਚਾਰੂ ਨਿਕਾਸੀ ਵਿਵਸਥਾ ਦੇ ਮੱਦੇਨਜ਼ਰ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਸਥਾਨਕ ਪ੍ਰੀਤ ਪੈਲੇਸ ਦੇ ਬਾਹਰ ਅਤੇ ਗਿੱਲ ਰੋਡ ‘ਤੇ ਦੋ ਵਾਟਰ ਹਾਰਵੈਸਟਿੰਗ ਸਿਸਟਮਾਂ ਦਾ ਉਦਘਾਟਨ

MLA Sidhu inaugurated two water harvesting systems in the constituency

ਆਗਾਮੀ ਮੌਨਸੂਨ ਸੀਜ਼ਨ ਦੌਰਾਨ ਬਰਸਾਤੀ ਪਾਣੀ ਦੀ ਸੁਚਾਰੂ ਨਿਕਾਸੀ ਵਿਵਸਥਾ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਸਥਾਨਕ ਪ੍ਰੀਤ ਪੈਲੇਸ ਦੇ ਬਾਹਰ ਅਤੇ ਗਿੱਲ ਰੋਡ ‘ਤੇ ਦੋ ਵਾਟਰ ਹਾਰਵੈਸਟਿੰਗ ਸਿਸਟਮਾਂ ਦਾ ਉਦਘਾਟਨ ਕੀਤਾ।

ਵਿਧਾਇਕ ਸਿੱਧੂ ਨੇ ਕਿਹਾ ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮ ਪਾਰਟੀ ਦੀ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਹਰ ਹਲਕੇ ਵਿੱਚ ਨਿਰਵਿਘਨ ਵਿਕਾਸ ਕਾਰਜ਼ ਜਾਰੀ ਹਨ।

ਹੋਰ ਖ਼ਬਰਾਂ :-  ਐਨਡੀਏ ਪਾਰਲੀਮੈਂਟਰੀ ਪਾਰਟੀ ਨੇ Prime Minister Modi ਨੂੰ ਸਰਬਸੰਮਤੀ ਨਾਲ ਚੁਣਿਆ ਆਪਣਾ ਨੇਤਾ

ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਹਲਕਾ ਆਤਮ ਨਗਰ ਅਧੀਨ ਵੱਖ-ਵੱਖ ਇਲਾਕਿਆਂ ਵਿੱਚ ਬਰਸਾਤੀ ਪਾਣੀ ਭਰ ਜਾਂਦਾ ਹੈ ਜਿਸ ਕਰਕੇ ਵਸਨੀਕਾਂ ਦੀ ਆਵਾਜਾਈ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕਰੀਬ 16 ਲੱਖ ਰੁਪਏ ਦੀ ਲਾਗਤ ਵਾਲੇ ਵਾਟਰ ਹਾਰਵੈਸਟਿੰਗ ਸਿਸਟਮਾਂ ਰਾਹੀਂ ਵਸਨੀਕਾਂ ਨੂੰ ਪਾਣੀ ਦੇ ਭਰਾਅ ਤੋਂ ਨਿਜਾਤ ਮਿਲੇਗੀ।

ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਹਲਕੇ ਦੇ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਲੋਕਾਂ ਨਾਲ ਚੌਣਾਂ ਦੌਰਾਨ ਕੀਤੇ ਹਰ ਇੱਕ ਵਾਅਦੇ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾਵੇਗਾ।

dailytweetnews.com

Leave a Reply

Your email address will not be published. Required fields are marked *