ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਵਾਰਡ ਨੰਬਰ 47 ਤੇ 51 ‘ਚ ਵੱਖ-ਵੱਖ ਧਰਮਸ਼ਾਲਾਂ ਦਾ ਉਦਘਾਟਨ

Inauguration of different Dharamshals in Ward No. 47 and 51 by MLA Kulwant Singh Sidhu.

ਇਲਾਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ ਹਲਕਾ ਆਤਮ ਨਗਰ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਬੀਤੇ ਕੱਲ੍ਹ ਵਾਰਡ ਨੰਬਰ 47 ਅਤੇ 51 ਅਧੀਨ ਅੰਬੇਡਕਰ ਨਗਰ ਵਿੱਚ ਵੱਖ-ਵੱਖ 2 ਧਰਮਸ਼ਾਲਾਂ ਦਾ ਉਦਘਾਟਨ ਕੀਤਾ ਗਿਆ।

ਬਾਅਦ ਵਿੱਚ, ਉਨ੍ਹਾਂ ਅੰਬੇਡਕਰ ਨਗਰ ਦੇ ਸਰਕਾਰੀ ਸਕੂਲ ਵਿੱਚ ਪਖਾਨੇ ਦੀ ਉਸਾਰੀ ਦਾ ਕੰਮ ਵੀ ਸ਼ੁਰੂ ਕਰਵਾਇਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਕਾਰਜ਼ਾਂ ‘ਤੇ ਕਰੀਬ 24 ਲੱਖ ਰੁਪਏ ਦੀ ਲਾਗਤ ਆਵੇਗੀ।

ਹੋਰ ਖ਼ਬਰਾਂ :-  ਮੰਤਰੀ ਬਣ ਕੇ ਵੀ ਜਾਰੀ ਰੱਖੀ ਹੈ ਡਾ: ਬਲਜੀਤ ਕੌਰ ਨੇ ਮਨੁੱਖਤਾ ਦੀ ਸੇਵਾ

ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ, ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਹੁਣ ਹਰ ਹਲਕੇ ਵਿੱਚ ਵਿਕਾਸ ਕਾਰਜ਼ ਨਿਰੰਤਰ ਜਾਰੀ ਹਨ।

dailytweetnews.com

Leave a Reply

Your email address will not be published. Required fields are marked *