ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਪਿੰਡ ਬੇਨੜਾ ਅਤੇ ਧੂਰਾ ਵਿਖੇ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ

Inauguration of development works of schools in villages Benra and Dhura under ‘Punjab Education Revolution’

ਧੂਰੀ, 7 ਨਵੰਬਰ:    ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਅਤੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਧੂਰੀ ਹਲਕੇ ਦੇ ਪਿੰਡ ਬੇਨੜਾ ਅਤੇ ਧੂਰਾ ਵਿਖੇ ਸਕੂਲਾਂ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ ਅਤੇ ਹਲਕਾ ਕੋਆਰਡੀਨੇਟਰ ਦਰਸ਼ਨ ਸਿੰਘ ਪਾਠਕ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

ਇਸ ਮੌਕੇ ਪਿੰਡ ਧੂਰਾ ਦੇ ਸਰਕਾਰੀ ਸਕੂਲ ਵਿੱਚ ਨਵੀਂ ਬਣਾਈ ਗਈ ਲਾਇਬ੍ਰੇਰੀ ਅਤੇ ਆਰਟ ਐਂਡ ਕਰਾਫਟ ਸਹੂਲਤ ਦਾ ਉਦਘਾਟਨ ਕੀਤਾ ਗਿਆ, ਜਦਕਿ ਪਿੰਡ ਬੇਨੜਾ ਦੇ ਸਰਕਾਰੀ ਸਕੂਲ ਵਿੱਚ ਆਧੁਨਿਕ ਕਲਾਸ ਰੂਮ ਕਮ ਵਰਕਸ਼ਾਪ ਦੇ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ।

ਇਸ ਮੌਕੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਖੇਤਰ ਵਿੱਚ ਇਤਿਹਾਸਕ ਤਬਦੀਲੀਆਂ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਬੁਨਿਆਦੀ ਢਾਂਚਾ, ਲਾਇਬ੍ਰੇਰੀਆਂ, ਸਮਾਰਟ ਕਲਾਸ ਰੂਮ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਨਾਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਾਪਤ ਕਰਨ ਦੇ ਬਿਹਤਰ ਮੌਕੇ ਮਿਲ ਰਹੇ ਹਨ।

ਹੋਰ ਖ਼ਬਰਾਂ :-  ਗੰਨਾ ਕਾਸ਼ਤਕਾਰਾਂ ਦੇ ਗੋਲਡਨ ਸੰਧਰ ਮਿੱਲ ਵੱਲ ਖੜ੍ਹੇ ਬਕਾਏ 31 ਮਾਰਚ ਤੱਕ ਅਦਾ ਕੀਤੇ ਜਾਣਗੇ: ਗੁਰਮੀਤ ਸਿੰਘ ਖੁੱਡੀਆਂ

ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ ਨੇ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਦੀ ਤਰੱਕੀ ਦੀ ਨੀਂਹ ਹੁੰਦੀ ਹੈ ਅਤੇ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਕੀਤੇ ਜਾ ਰਹੇ ਕਾਰਜ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਹਲਕਾ ਕੋਆਰਡੀਨੇਟਰ ਦਰਸ਼ਨ ਸਿੰਘ ਪਾਠਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦਾ ਮਕਸਦ ਹਰ ਬੱਚੇ ਨੂੰ ਬਰਾਬਰ ਅਤੇ ਮਿਆਰੀ ਸਿੱਖਿਆ ਦੇ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਲਾਇਬ੍ਰੇਰੀਆਂ, ਆਰਟ ਐਂਡ ਕਰਾਫਟ ਅਤੇ ਆਧੁਨਿਕ ਕਲਾਸ ਰੂਮ ਵਰਗੀਆਂ ਸਹੂਲਤਾਂ ਵਿਦਿਆਰਥੀਆਂ ਦੀ ਸਿਰਜਣਾਤਮਕਤਾ, ਹੁਨਰ ਅਤੇ ਆਤਮ-ਵਿਸ਼ਵਾਸ ਨੂੰ ਨਿਖਾਰਨ ਵਿੱਚ ਸਹਾਈ ਹੋਣਗੀਆਂ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਨਾਲ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਬਿਹਤਰ ਵਿੱਦਿਅਕ ਮਾਹੌਲ ਮਿਲ ਰਿਹਾ ਹੈ। 

Leave a Reply

Your email address will not be published. Required fields are marked *