ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 95 ‘ਚ ਨਵੇਂ ਟਿਊਬਵੈਲ ਦਾ ਉਦਘਾਟਨ

With the aim of providing clean drinking water to the residents of the constituency, a new 25 horse power tubewell was inaugurated yesterday at Ashok Nagar under local ward number 95 by MLA from Ludhiana North Vidhan Sabha constituency Chaudhary Madan Lal Baga.

ਹਲਕੇ ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਬੀਤੇ ਕੱਲ੍ਹ ਸਥਾਨਕ ਵਾਰਡ ਨੰਬਰ 95 ਅਧੀਨ ਅਸ਼ੋਕ ਨਗਰ ਵਿਖੇ ਨਵੇਂ 25 ਹਾਰਸ ਪਾਵਰ ਟਿਊਬਵੈਲ ਦਾ ਉਦਘਾਟਨ ਕੀਤਾ।

ਇਸ ਮੌਕੇ ਸਾਬਕਾ ਕੌਂਸਲਰ ਅਸ਼ੋਕ ਕੁਮਾਰ, ਮਲਕੀਤ ਸਿੰਘ ਮੰਗਾ, ਅਮਨ ਬੱਗਾ ਖੁਰਾਨਾ, ਪ੍ਰਸ਼ੋਤਮ ਪੌਡਵਾਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

ਵਿਧਾਇਕ ਬੱਗਾ ਨੇ ਕਿਹਾ ਕਿ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਗਿਆ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹੁਣ ਅਸ਼ੋਕ ਨਗਰ ਦੇ ਨਾਲ-ਨਾਲ ਨੇੜਲੇ ਇਲਾਕਿਆਂ ਨੂੰ ਵੀ ਇਸਦਾ ਲਾਭ ਮਿਲੇਗਾ।

ਹੋਰ ਖ਼ਬਰਾਂ :-  ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੀ ਖਰੀਦ ਪ੍ਰਕਿਰਿਆ ਦੀ ਮਿਆਦ ਵਿੱਚ ਵਾਧੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ

ਉਨ੍ਹਾਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਜਿਸ ਤਹਿਤ ਚੌਣਾਂ ਦੌਰਾਨ ਵੋਟਰਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।

dailytweetnews.com

Leave a Reply

Your email address will not be published. Required fields are marked *