ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 94 ‘ਚ ਗਲੀਆਂ ਦੇ ਪੁਨਰ ਨਿਰਮਾਣ ਕਾਰਜ਼ਾਂ ਦਾ ਉਦਘਾਟਨ

Inauguration of street reconstruction works in ward number 94 by MLA Baga

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਬੇਹੱਦ ਸੰਵੇਦਨਸ਼ੀਲ ਰਹੀ ਹੈ ਜਿਸਦੇ ਤਹਿਤ ਹੁਣ ਪੰਜਾਬ ਵਾਸੀਆਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਇੱਕ ਹਲਕੇ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਗ੍ਰਾਂਟਾਂ ਦੇ ਗੱਫ਼ੇ ਜਾਰੀ ਕੀਤੇ ਜਾ ਰਹੇ ਹਨ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 94 ਅਧੀਨ ਨੇਤਾਜੀ ਨਗਰ, ਸਲੇਮ ਟਾਬਰੀ ਵਿਖੇ ਗਲੀਆਂ ਦੇ ਪੁਨਰ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕਰਦਿਆਂ ਕੀਤਾ।

ਵਿਧਾਇਕ ਬੱਗਾ ਨੇ ਕਿਹਾ ਕਿ ਪਿਛਲੇ ਕਰੀਬ 20 ਸਾਲਾਂ ਤੋਂ ਇਨ੍ਹਾਂ ਗਲੀਆਂ ਦੀ ਮੁਰੰਮਤ ਨਹੀਂ ਹੋਈ ਜਿਸ ਕਾਰਨ ਇਲਾਕਾ ਨਿਵਾਸੀਆਂ ਵਿੱਚ ਭਾਰੀ ਨਾਰਾਜਗੀ ਸੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕ ਮਸਲਿਆਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕੀਤਾ ਜਾ ਰਿਹਾ ਜਿਸਦੇ ਤਹਿਤ ਸਲੇਮ ਟਾਬਰੀ ਦੇ ਵਸਨੀਕਾਂ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਵੱਲੋਂ ਟੈਕਸ ਦੇ ਰੂਪ ਵਿੱਚ ਦਿੱਤਾ ਜਾਂਦਾ ਪੈਸਾ ਹੀ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਵਰਤਿਆਂ ਜਾਂਦਾ ਹੈ। ਉਨ੍ਹਾਂ ਕਿਹਾ

ਹੋਰ ਖ਼ਬਰਾਂ :-  ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਪ੍ਰੋਗਰਾਮ ਲਈ ਲੋਕਾਂ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ

ਇਸ ਮੌਕੇ ਇਲਾਕਾ ਨਿਵਾਸੀਆਂ ਵੱਲੋਂ ਇਸ ਵਿਸ਼ੇਸ਼ ਪ੍ਰੋਜੈਕਟ ਤਹਿਤ ਜਿੱਥੇੇ ਆਪਣੇ ਹਰਮਨ ਪਿਆਰੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦਾ ਧੰਨਵਾਦ ਕੀਤਾ ਉੱਥੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।

dailytweetnews.com

Leave a Reply

Your email address will not be published. Required fields are marked *