ਟੀ-20 ਵਿਸ਼ਵ ਕੱਪ 2024 : ਭਾਰਤ ਨੇ ਟੀ-20 ਵਿਸ਼ਵ ਕੱਪ ਜਿੱਤ ਦੂਜੀ ਵਾਰ ਆਪਣੇ ਨਾਂ ਕੀਤਾ ਖ਼ਿਤਾਬ

ਭਾਰਤੀ ਟੀਮ ਅਤੇ ਦੱਖਣੀ ਅਫਰੀਕਾ ਵਿਚਾਲੇ ਖੇਡਿਆ ਗਿਆ ਟੀ-20 ਵਿਸ਼ਵ ਕੱਪ 2024 ਦਾ ਫਾਈਨਲ ਮੈਚ ਬਹੁਤ ਰੋਮਾਂਚਕ ਰਿਹਾ। ਵਿਰਾਟ ਕੋਹਲੀ ਅਤੇ ਅਕਸ਼ਰ ਪਟੇਲ ਤੋਂ ਬਾਅਦ ਗੇਂਦਬਾਜ਼ਾਂ ਨੇ ਮਿਲ ਕੇ ਮੈਚ ‘ਚ ਧਮਾਲ ਮਚਾਈ ਅਤੇ ਭਾਰਤੀ ਟੀਮ ਨੂੰ ਚੈਂਪੀਅਨ ਬਣਾਇਆ। ਇਸ ਤਰ੍ਹਾਂ ਭਾਰਤੀ ਟੀਮ ਨੇ 13 ਸਾਲ ਬਾਅਦ ਵਿਸ਼ਵ ਕੱਪ ਦਾ ਖਿਤਾਬ ਜਿੱਤਿਆ। ਇਸ ਤੋਂ ਪਹਿਲਾਂ ਵਨਡੇ ਵਿਸ਼ਵ ਕੱਪ 2011 ‘ਚ ਜਿੱਤਿਆ ਸੀ।

ਰੋਹਿਤ ਸ਼ਰਮਾ ਦੀ ਕਪਤਾਨੀ ‘ਚ ਭਾਰਤੀ ਟੀਮ ਨੇ ਇਤਿਹਾਸ ਰਚ ਦਿੱਤਾ ਹੈ। ਇਸ ਟੀਮ ਨੇ ਇਤਿਹਾਸ ਵਿੱਚ ਚੌਥੀ ਵਾਰ ਵਿਸ਼ਵ ਕੱਪ (ODI, T20) ਖਿਤਾਬ ਜਿੱਤਿਆ ਹੈ। ਭਾਰਤੀ ਟੀਮ ਨੇ ਸ਼ਨੀਵਾਰ (29 ਜੂਨ) ਨੂੰ ਟੀ-20 ਵਿਸ਼ਵ ਕੱਪ 2024 ਦੇ ਫਾਈਨਲ ਮੈਚ ਵਿੱਚ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾਇਆ। ਇਸ ਜਿੱਤ ਨਾਲ 140 ਕਰੋੜ ਭਾਰਤੀਆਂ ਨੂੰ ਜਸ਼ਨ ਮਨਾਉਣ ਦਾ ਸੁਨਹਿਰੀ ਮੌਕਾ ਮਿਲਿਆ ਹੈ।

ਹੋਰ ਖ਼ਬਰਾਂ :-  ਭਵਾਨੀਗੜ੍ਹ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਵਾਟਰ ਵਰਕਸ ਦਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਉਦਘਾਟਨ

ਦੱਸ ਦਈਏ ਕਿ ਭਾਰਤੀ ਟੀਮ ਨੇ ਦੋ ਵਾਰ (1983, 2011) ਵਨਡੇ ਵਿਸ਼ਵ ਕੱਪ ਦਾ ਖਿਤਾਬ ਜਿੱਤਿਆ ਹੈ। ਜਦੋਂ ਕਿ ਇਸ ਨੇ ਸਿਰਫ ਦੋ ਵਾਰ (2007, 2024) ਟੀ-20 ਵਿਸ਼ਵ ਕੱਪ ਦਾ ਖਿਤਾਬ ਜਿੱਤਿਆ ਹੈ। ਟੀਮ ਨੇ ਆਖਰੀ ਵਾਰ 2011 ਵਿੱਚ ਵਿਸ਼ਵ ਕੱਪ (ਓਡੀਆਈ ਵਿੱਚ) ਜਿੱਤਿਆ ਸੀ। ਹੁਣ 13 ਸਾਲਾਂ ਬਾਅਦ ਕਿਸੇ ਨੇ ਵਿਸ਼ਵ ਕੱਪ (ਟੀ-20 ਵਿੱਚ) ਖਿਤਾਬ ਜਿੱਤਿਆ ਹੈ।

Leave a Reply

Your email address will not be published. Required fields are marked *