ਹਾਕੀ ਇੰਡੀਆ ਨੇ 8 ਤੋਂ 17 ਸਤੰਬਰ ਤੱਕ ਚੀਨ ਦੇ ਹੁਲੁਨਬਿਊਰ ਵਿਚ ਹੋਣ ਵਾਲੀ ਏਸ਼ਿਆਈ ਚੈਂਪੀਅਨਜ਼ ਟਰਾਫੀ ਲਈ 18 ਮੈਂਬਰੀ ਟੀਮ ਦਾ ਐਲਾਨ

ਭਾਰਤੀ ਹਾਕੀ ਟੀਮ ਪੈਰਿਸ ਓਲੰਪਿਕ (2024 Indian Hockey Team Paris Olympics 2024) ਤੋਂ ਬਾਅਦ ਜਲਦ ਹੀ ਐਕਸ਼ਨ ‘ਚ ਹੋਣ ਵਾਲੀ ਹੈ। ਹਾਕੀ ਇੰਡੀਆ (Hockey India) ਨੇ 8 ਤੋਂ 17 ਸਤੰਬਰ ਤੱਕ ਚੀਨ ਦੇ ਹੁਲੁਨਬਿਊਰ ਵਿਚ ਹੋਣ ਵਾਲੀ ਏਸ਼ਿਆਈ ਚੈਂਪੀਅਨਜ਼ ਟਰਾਫੀ (Asian Champions Trophy) ਲਈ 18 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ। ਓਲੰਪਿਕ ‘ਚ ਚੈਂਪੀਅਨ ਟੀਮ ਦੀ ਕਮਾਨ ਅਨੁਭਵੀ ਡਰੈਗਫਲਿਕਰ ਹਰਮਨਪ੍ਰੀਤ ਸਿੰਘ ਦੇ ਹੱਥਾਂ ‘ਚ ਹੋਵੇਗੀ। ਇਸ ਦੇ ਨਾਲ ਹੀ ਤਜਰਬੇਕਾਰ ਮਿਡਫੀਲਡਰ ਵਿਵੇਕ ਸਾਗਰ ਪ੍ਰਸਾਦ ਟੀਮ ਵਿੱਚ ਉਪ ਕਪਤਾਨ ਦੇ ਰੂਪ ਵਿੱਚ ਖੇਡਣਗੇ।

ਹੋਰ ਖ਼ਬਰਾਂ :-  ਲੁਧਿਆਣਾ ਪ੍ਰਸ਼ਾਸਨ ਵੱਲੋਂ ਖਰਚਿਆਂ 'ਤੇ ਨਜ਼ਰ ਰੱਖਣ ਲਈ ਨਿਗਰਾਨ ਟੀਮਾਂ ਲਈ ਟ੍ਰੇਨਿੰਗ ਵਰਕਸ਼ਾਪ ਆਯੋਜਿਤ

 

ਭਾਰਤੀ ਪੁਰਸ਼ ਹਾਕੀ ਟੀਮ –

ਗੋਲਕੀਪਰ- ਕ੍ਰਿਸ਼ਨ ਬਹਾਦੁਰ ਪਾਠਕ ਅਤੇ ਸੂਰਜ ਕਰਕੇਰਾ

ਡਿਫੈਂਡਰ- ਜਰਮਨਪ੍ਰੀਤ ਸਿੰਘ, ਅਮਿਤ ਰੋਹੀਦਾਸ, ਹਰਮਨਪ੍ਰੀਤ ਸਿੰਘ (ਕਪਤਾਨ), ਜੁਗਰਾਜ ਸਿੰਘ, ਸੰਜੇ, ਸੁਮਿਤ

ਮਿਡਫੀਲਡਰ – ਰਾਜ ਕੁਮਾਰ ਪਾਲ, ਨੀਲਕੰਤ ਸ਼ਰਮਾ, ਵਿਵੇਕ ਸਾਗਰ ਪ੍ਰਸਾਦ (ਉਪ ਕਪਤਾਨ), ਮਨਪ੍ਰੀਤ ਸਿੰਘ, ਮੁਹੰਮਦ, ਰਾਹੀਲ ਮੌਸਿਨ

ਫਾਰਵਰਡ- ਅਭਿਸ਼ੇਕ, ਸੁਖਜੀਤ ਸਿੰਘ, ਅਰਿਜੀਤ ਸਿੰਘ ਹੁੰਦਲ, ਉੱਤਮ ਸਿੰਘ, ਗੁਰਜੋਤ ਸਿੰਘ

Leave a Reply

Your email address will not be published. Required fields are marked *