ਸ਼੍ਰੀਲੰਕਾ ਦੌਰੇ ਲਈ ਭਾਰਤੀ ਟੀਮ ਦਾ ਐਲਾਨ

ਭਾਰਤੀ ਟੀਮ ਦਾ ਹੁਣ ਅਗਲਾ ਮਿਸ਼ਨ ਸ਼੍ਰੀਲੰਕਾ ਦਾ ਦੌਰਾ ਹੈ, ਇਸ ਦੌਰੇ ‘ਤੇ ਭਾਰਤੀ ਟੀਮ ਨੂੰ 3 ਮੈਚਾਂ ਦੀ ਵਨਡੇ ਅਤੇ 3 ਮੈਚਾਂ ਦੀ ਟੀ-20 ਸੀਰੀਜ਼ ਖੇਡਣੀ ਹੈ। ਹੁਣ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਵੀ ਇਸ ਦੌਰੇ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਟੀ-20 ਟੀਮ (T-20 Team) ਦੀ ਕਪਤਾਨੀ ਸੂਰਿਆਕੁਮਾਰ ਯਾਦਵ ਨੂੰ ਸੌਂਪੀ ਗਈ ਹੈ। ਸ਼ੁਭਮਨ ਗਿੱਲ (Shubhaman Gill) ਨੂੰ ਸ਼੍ਰੀਲੰਕਾ ਦੌਰੇ ਲਈ ਵੱਡਾ ਤੋਹਫਾ ਮਿਲਿਆ ਹੈ, ਉਨ੍ਹਾਂ ਨੂੰ ਵਨਡੇ ਅਤੇ ਟੀ-20 ਸੀਰੀਜ਼ (T-20 Series) ਦੋਵਾਂ ‘ਚ ਉਪ ਕਪਤਾਨੀ ਸੌਂਪੀ ਗਈ ਹੈ। ਇਸ ਦਾ ਮਤਲਬ ਹੈ ਕਿ ਪਾਂਡਿਆ ਦਾ ਉਪ ਕਪਤਾਨੀ ਤੋਂ ਵੀ ਪੱਤਾ ਸਾਫ਼ ਹੋ ਗਿਆ ਹੈ।

ਇਸ ਤੋਂ ਇਲਾਵਾ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ (Wicketkeeper Batsman Rishabh Pant) ਦੀ ਵਨਡੇ ਟੀਮ ‘ਚ ਵਾਪਸੀ ਹੋਈ ਹੈ। ਰਿਆਨ ਪਰਾਗ ਨੂੰ ਵੀ ਦੋਵਾਂ ਸੀਰੀਜ਼ ‘ਚ ਮੌਕਾ ਦਿੱਤਾ ਗਿਆ ਹੈ।

ਹੋਰ ਖ਼ਬਰਾਂ :-  ਪੰਜਾਬ ਦੇ 10 ਜਿਲ੍ਹਿਆਂ ਵਿੱਚ ਸਿੱਖਿਆ ਵਿਭਾਗ ਸਥਾਪਿਤ ਕਰੇਗਾ ਇੰਨਡੋਰ ਸ਼ੂਟਿੰਗ ਰੇਜਾਂ: ਹਰਜੋਤ ਸਿੰਘ ਬੈਂਸ

ਸ਼੍ਰੀਲੰਕਾ ਦੌਰੇ ਲਈ ਭਾਰਤੀ ਟੀਮ:-

ਭਾਰਤ ਦੀ ਟੀ-20 ਟੀਮਸੂਰਿਆਕੁਮਾਰ ਯਾਦਵ (ਕਪਤਾਨ), ਸ਼ੁਭਮਨ ਗਿੱਲ (ਉਪ ਕਪਤਾਨ), ਯਸ਼ਸਵੀ ਜੈਸਵਾਲ, ਰਿੰਕੂ ਸਿੰਘ, ਰਿਆਨ ਪਰਾਗ, ਰਿਸ਼ਭ ਪੰਤ (ਵਿਕਟਕੀਪਰ), ਸੰਜੂ ਸੈਮਸਨ (ਵਿਕਟਕੀਪਰ), ਹਾਰਦਿਕ ਪਾਂਡਿਆ,ਸ਼ਿਵਮ ਦੂਬੇ, ਅਕਸ਼ਰ ਪਟੇਲ,  ਵਾਸ਼ਿੰਗਟਨ ਸੁੰਦਰ , ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ, ਖਲੀਲ ਅਹਿਮਦ ਅਤੇ ਮੁਹੰਮਦ ਸਿਰਾਜ।

ਭਾਰਤ ਦੀ ਵਨਡੇ ਟੀਮਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ (ਉਪ ਕਪਤਾਨ), ਵਿਰਾਟ ਕੋਹਲੀ, ਕੇਐਲ ਰਾਹੁਲ (ਵਿਕਟਕੀਪਰ), ਰਿਸ਼ਭ ਪੰਤ (ਵਿਕਟਕੀਪਰ), ਸ਼੍ਰੇਅਸ ਅਈਅਰ, ਸ਼ਿਵਮ ਦੂਬੇ, ਕੁਲਦੀਪ ਯਾਦਵ, ਮੁਹੰਮਦ ਸਿਰਾਜ, ਵਾਸ਼ਿੰਗਟਨ ਸੁੰਦਰ, ਅਰਸ਼ਦੀਪ ਸਿੰਘ , ਰਿਆਨ ਪਰਾਗ, ਅਕਸ਼ਰ ਪਟੇਲ, ਖਲੀਲ ਅਹਿਮਦ ਅਤੇ ਹਰਸ਼ਿਤ ਰਾਣਾ।

Leave a Reply

Your email address will not be published. Required fields are marked *