ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਪੁਲਿਸ ਕਮਿਸ਼ਨਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਆਰੰਭ ਹੋਏ ਵਿਸ਼ੇਸ਼ ਕੈਂਪਾਂ ਦਾ ਜਾਇਜ਼ਾ

Inspection of the special camps - Aap Di Sarkar Aap De Dwar

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਵੱਡੀ ਗਿਣਤੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਕੀਤੇ ਗਏ ਮਹੱਤਵਪੂਰਨ ਉਪਰਾਲੇ ਤਹਿਤ ਅੱਜ ਜ਼ਿਲ੍ਹੇ ਦੀਆਂ ਸਮੂਹ ਸਬ ਡਵੀਜ਼ਨਾਂ ਵਿਖੇ ਇਕੋ ਦਿਨ ਵਿੱਚ 24 ਕੈਂਪ ਆਯੋਜਿਤ ਕੀਤੇ ਗਏ , ਜਿਨ੍ਹਾਂ ਦਾ ਵੱਡੀ ਗਿਣਤੀ ਲੋੜਵੰਦਾਂ ਨੇ ਭਰਪੂਰ ਲਾਭ ਉਠਾਇਆ ਅਤੇ ਸਬੰਧਤ ਵਿਭਾਗਾਂ ਰਾਹੀਂ ਮੌਕੇ ’ਤੇ ਹੀ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਵੀ ਅਮਲ ਵਿੱਚ ਲਿਆਂਦੀ ਗਈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਭਰਾੜੀਵਾਲ ਵਿਖੇ ਆਯੋਜਿਤ ਅਜਿਹੇ ਹੀ ਕੈਂਪ ਦਾ ਜਾਇਜ਼ਾ ਲੈਂਦਿਆਂ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੈਂਪਾਂ ਵਿੱਚ ਸ਼ਾਮਲ ਹੋਏ ਲੋਕ ਸਰਕਾਰ ਦੇ ਇਸ ਉਦਮ ਦੀ ਭਰਪੂਰ ਸ਼ਲਾਘਾ ਕਰ ਰਹੇ ਹਨ ਕਿਉਂ ਜੋ ਲੋਕਾਂ ਦੀਆਂ ਸਰਕਾਰੀ ਸੇਵਾਵਾਂ ਨਾਲ ਸਬੰਧਤ ਲੋੜਾਂ ਦੀ ਪੂਰਤੀ ਇਕੋ ਹੀ ਥਾਂ ’ਤੇ ਕਰਵਾਉਣ ਲਈ ਇਹ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਵਿਭਾਗਾਂ ਵਿੱਚ ਲੋਕਾਂ ਦੀ ਖੱਜਲ ਖੁਆਰੀ ਨੂੰ ਮੁਕੰਮਲ ਤੌਰ ’ਤੇ ਰੋਕਣ ਲਈ ਇਹ ਮੁਹਿੰਮ ਆਰੰਭ ਕੀਤੀ ਗਈ ਹੈ ਜਿਸ ਤਹਿਤ ਸੂਬੇ ਵਿੱਚ ਹੁਣ ਰੋਜ਼ਾਨਾ ਦੇ ਆਧਾਰ ’ਤੇ ਕੈਂਪ ਜਾਰੀ ਰੱਖੇ ਜਾਣਗੇ। ਇਸ ਮੌਕੇ ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪੁਲਿਸ ਵੱਲੋਂ ਵੀ ਲੋੜੀਂਂਦਾ ਅਮਲਾ ਇੰਨਾ ਕੈਂਪਾਂ ਵਿਚ ਮੌਜੂਦ ਰਹੇਗਾ ਅਤੇ ਲੋਕਾਂ ਦੇ ਮਸਲੇ ਹੱਲ ਕਰਨ ਲਈ ਸੁਹਿਰਦ ਯਤਨ ਹੋਣਗੇ। ਉਨ੍ਹਾਂ ਇਸ ਦੌਰਾਨ ਲੋਕਾਂ ਨਾਲ ਗੱਲਬਾਤ ਵੀ ਕੀਤੀ ਅਤੇ ਅਧਿਕਾਰੀਆਂ ਨੂੰ ਵੱਧ ਤੋਂ ਵੱਧ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਨ ਦੀਆਂ ਹਦਾਇਤਾਂ ਕੀਤੀਆਂ।

ਹੋਰ ਖ਼ਬਰਾਂ :-  ਆਰਜੀ ਕਰ ਮੁੱਦਾ: ਜੂਨੀਅਰ ਡਾਕਟਰਾਂ ਦੀ ਭੁੱਖ ਹੜਤਾਲ 12ਵੇਂ ਦਿਨ ਵਿੱਚ ਦਾਖ਼ਲ

ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟੇਰਟ ਨੂੰ ਹਦਾਇਤ ਕੀਤੀ ਹੈ ਕਿ ਸਬ ਡਵੀਜ਼ਨਾਂ ਦੀ ਪੇਂਡੂ ਤੇ ਸ਼ਹਿਰੀ ਵਸੋਂ ਨੂੰ ਸਰਕਾਰੀ ਸੇਵਾਵਾਂ ਦੇ ਲਾਭ ਮੁਹੱਈਆ ਕਰਵਾਉਣ ਹਿੱਤ ਇਨ੍ਹਾਂ ਕੈਂਪਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇੇ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਵਿਸ਼ੇਸ ਕੈਂਪਾਂ ਦਾ ਸਿਲਸਿਲਾ ਲਗਾਤਰ ਇੱਕ ਮਹੀਨਾ ਚੱਲੇਗਾ ਇਸ ਲਈ ਇਸ ਮੁਹਿੰਮ ਤਹਿਤ ਕੈਂਪ ਲਗਾਉਣ ਵਾਲੇ ਅਧਿਕਾਰੀ ਤੇ ਕਰਮਚਾਰੀ ਲੋਕਾਂ ਦੀ ਸੁਵਿਧਾ ਲਈ ਸਬੰਧਤ ਪਿੰਡਾਂ ਤੇ ਸ਼ਹਿਰੀ ਖੇਤਰਾਂ ਵਿੱਚ ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ ਤੇ ਹੋਰ ਸਾਧਨਾਂ ਰਾਹੀਂ ਕੈਂਪਾਂ ਬਾਰੇ ਅਗੇਤੇ ਤੌਰ ’ਤੇ ਜਾਗਰੂਕਤਾ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਉਣਗੇ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਇਨ੍ਹਾਂ ਕੈਂਪਾਂ ਦਾ ਲਾਭ ਹਾਸਲ ਕਰ ਸਕਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਤੇ ਜਨ ਸ਼ਿਕਾਇਤ ਵਿਭਾਗ ਦੇ ਸਹਿਯੋਗ ਨਾਲ ਲਗਾਏ ਇਨ੍ਹਾਂ ਕੈਂਪਾਂ ਵਿੱਚ ਸੇਵਾ ਕੇਂਦਰ ਦੀ ਕਰਮਚਾਰੀ ਵੀ ਹਨ ਅਤੇ ਕੋਈ ਵੀ ਬਿਨੈਕਾਰ ਸੇਵਾ ਕੇਂਦਰਾਂ ਦੀਆਂ ਨਿਰਧਾਰਿਤ ਸੇਵਾਵਾਂ ਦਾ ਲਾਭ ਲੈ ਸਕਦਾ ਹੈ। ਇਸ ਮੌਕੇ ਐਸ ਡੀ ਐਮ ਸ. ਮਨਵਕੰਵਲ ਸਿੰਘ ਚਾਹਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

dailytweetnews.com

Leave a Reply

Your email address will not be published. Required fields are marked *