ਆਪ ਦੀ ਸਰਕਾਰ, ਆਪ ਦੇ ਦੁਆਰ – ਵਿਸ਼ੇਸ਼ ਕੈਂਪਾਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ – ਵਿਧਾਇਕ ਹਾਕਮ ਸਿੰਘ ਠੇਕੇਦਾਰ

MLA from Raikot Constituency Hakam Singh Thekedar visiting the camps at Rajoana Kalan, Tuse and Akalgarh.

ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ ‘ਆਪ’ ਦੀ ਸਰਕਾਰ, ਆਪ ਦੇ ਦੁਆਰ ਸਕੀਮ ਤਹਿਤ ਵਿਸ਼ੇਸ਼ ਕੈਂਪ ਜ਼ਿਲ੍ਹਾ ਲੁਧਿਆਣਾ ਦੀਆਂ ਸਮੂਹ ਸਬ ਡਿਵੀਜ਼ਨਾਂ ਵਿੱਚ ਸ਼ੁਰੂ ਹੋ ਚੁੱਕੇ ਹਨ, ਜਿੱਥੇ ਵਿਸ਼ੇਸ਼ ਕੈਂਪਾਂ ਨੂੰ ਵਸਨੀਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਵਿਧਾਇਕ ਹਾਕਮ ਸਿੰਘ ਠੇਕੇਦਾਰ ਵੱਲੋਂ ਰਾਜੋਆਣਾ ਕਲਾਂ, ਟੂਸੇ ਅਤੇ ਅਕਾਲਗੜ੍ਹ ਵਿਖੇ ਲੱਗੇ ਕੈਂਪਾਂ ਦਾ ਦੌਰਾ ਕਰਦਿਆਂ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਕੈਂਪਾਂ ਜਰੀਏ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਜਾ ਰਿਹਾ ਹੈ।

ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਸਬੰਧੀ ਪ੍ਰਾਪਤ ਪ੍ਰਤੀਬੇਨਤੀਆਂ ਦਾ ਨਿਪਟਾਰਾ ਕੀਤਾ ਗਿਆ, ਜਿਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਸਬੰਧੀ ਲਾਭਪਾਤਰੀ, ਜਨਮ ਸਰਟੀਫਿਕੇਟ ਵਿੱਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੀਆਂ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐਨ.ਆਰ.ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ਵਿੱਚ ਤਬਦੀਲੀ ਆਦਿ ਸ਼ਾਮਲ ਹਨ।

ਹੋਰ ਖ਼ਬਰਾਂ :-  ਵੇਕ ਅੱਪ ਲੁਧਿਆਣਾ - ਡਿਪਟੀ ਕਮਿਸ਼ਨਰ ਵੱਲੋਂ ਬਰਸਾਤੀ ਮੌਸਮ ਦੀ ਸ਼ੁਰੂਆਤ ਤੋਂ ਬਾਅਦ ਲਗਾਏ ਗਏ ਇੱਕ ਲੱਖ ਬੂਟੇ

ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿੱਚ ਲਗਾਏ ਜਾਣਗੇ, ਜਿਹਨਾਂ ਦਾ ਅਗਾਊਂ ਸ਼ਡਿਊਲ ਲੋਕਾਂ ਤੱਕ ਪਹਿਲਾਂ ਤੋਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਂਝਾ ਕੀਤਾ ਜਾ ਰਿਹਾ ਹੈ।

dailytweetnews.com

Leave a Reply

Your email address will not be published. Required fields are marked *