ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਐਸ.ਡੀ.ਐਮਜ਼, ਖੇਤੀਬਾੜੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਪਤਾ ਲਗਾਉਣ ਦੇ ਆਦੇਸ਼ ਦਿੱਤੇ ਹਨ ਕਿ ਬੀਤੇ ਕੱਲ੍ਹ ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿੱਚ ਬੇਮੌਸਮੀ ਮੀਂਹ ਅਤੇ ਗੜੇਮਾਰੀ ਕਾਰਨ ਕੋਈ ਨੁਕਸਾਨ ਹੋਇਆ ਹੈ।
ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਡੀ.ਐਮਜ਼, ਖੇਤੀਬਾੜੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ ਟੀਮਾਂ ਨੇ ਸਰਵੇ ਸ਼ੁਰੂ ਕਰ ਦਿੱਤਾ ਹੈ ਅਤੇ ਇੱਕ ਦਿਨ ਵਿੱਚ ਰਿਪੋਰਟ ਮੁਕੰਮਲ ਕਰ ਲਈ ਹੈ। ਉਨ੍ਹਾਂ ਅੱਗੇ ਕਿਹਾ ਕਿ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ਦੀ ਸਥਿਤੀ ਨੂੰ ਧਿਆਨ ਵਿੱਚ ਰੱਖ ਕੇ ਰਿਪੋਰਟ ਤਿਆਰ ਕਰਨ ਲਈ ਕਿਹਾ ਗਿਆ ਹੈ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਮੂਹ ਐਸ.ਡੀ.ਐਮਜ਼ ਅਤੇ ਖੇਤੀਬਾੜੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਸਮੇਂ ਸਿਰ ਰਿਪੋਰਟ ਭੇਜਣਾ ਯਕੀਨੀ ਬਣਾਉਣ ਲਈ ਵੀ ਕਿਹਾ।