ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ

Cabinet Minister Dr. Baljit Kaur Congratulates Women on International Women's Day

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਤੇ ਸੂਬੇ ਦੀਆਂ ਔਰਤਾਂ ਨੂੰ ਵਧਾਈ ਦਿੱਤੀ ਹੈ।

ਆਪਣੇ ਵਧਾਈ ਸੰਦੇਸ਼ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਦਿਨ ਔਰਤਾਂ ਵਲੋਂ ਸਮਾਜ ਦੀ ਤਰੱਕੀ ਵਿੱਚ ਪਾਏ ਯੋਗਦਾਨ, ਬਰਾਬਰਤਾ ਦੇ ਸਿਧਾਂਤ ਅਤੇ ਔਰਤਾਂ ਦੇ ਅਧਿਕਾਰਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸਾਲ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾਂਦਾ ਹੈ । ਉਨ੍ਹਾਂ ਕਿਹਾ ਕਿ ਇਹ ਦਿਨ ਸਾਨੂੰ ਸਾਰਿਆਂ ਨੂੰ  ਅੱਗੇ ਵਧਣ ਦੀ ਪ੍ਰੇਰਨਾ ਦਿੰਦਾ ਹੈ।

ਹੋਰ ਖ਼ਬਰਾਂ :-  vigilance bureau: ਵਿਜੀਲੈਂਸ ਬਿਊਰੋ ਨੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਮੌਕੇ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਚੁੱਕੀ ਸਹੁੰ

ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੇ ਸ਼ਕਤੀਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਸਮਾਜ ਵਿੱਚ ਬਰਾਬਰਤਾ ਦੇਣ ਲਈ ਜੈਂਡਰ ਬਜਟ ਲਾਗੂ ਕੀਤਾ ਗਿਆ ਹੈ।

dailytweetnews.com

Leave a Reply

Your email address will not be published. Required fields are marked *