ਹਰਿਆਣਾ ਦੇ 7 ਜਿਲ੍ਹੇਆ ਵਿੱਚ ਰਾਤ 12 ਵਜੇ ਤੋਂ ਮੁੜ ਸੁਰੂ ਹੋਇਆ ਇੰਟਰਨੈਂਟ। ਕਿਸਾਨੀ ਅੰਦੋਲਨ ਦੇ ਚੱਲਦੇ ਪਿਛਲੇ 14 ਦਿਨਾਂ ਤੋਂ ਬੰਦ ਸੀ ਇੰਟਰਨੈਂਟ ਸੇਵਾ।
11 ਫਰਵਰੀ ਨੂੰ ਸਵੇਰੇ 6 ਵਜੇ ਤੋਂ ਹਰਿਆਣਾ ਦੇ 7 ਜ਼ਿਲ੍ਹਿਆਂ ਵਿਚ ਇੰਟਰਨੈੱਟ ਅਤੇ ਐਸਐਮਐਸ ਸੇਵਾ ਬੰਦ ਸੀ। ਜਿਨ੍ਹਾਂ 7 ਜ਼ਿਲ੍ਹਿਆਂ ਵਿਚ ਇਹ ਸੇਵਾ ਬੰਦ ਸੀ ਉਨ੍ਹਾਂ ਵਿਚ ਅੰਬਾਲਾ, ਹਿਸਾਰ, ਕੁਰੂਕਸ਼ੇਤਰ, ਕੈਥਲ, ਜੀਂਦ, ਫਤਿਹਾਬਾਦ, ਅਤੇ ਸਿਰਸਾ ਸ਼ਾਮਿਲ ਹਨ।
ਕਿਸਾਨਾਂ ਵੱਲੋਂ ‘ਦਿੱਲੀ ਕੂਚ’ 29 ਫਰਵਰੀ ਤੱਕ ਮੁਲਤਵੀ ਕਰਨ ਤੋਂ ਬਾਅਦ ਦਿੱਲੀ ਪੁਲਸ ਨੇ ਹਰਿਆਣਾ ਨਾਲ ਲੱਗਦੀ ਸਰਹੱਦ ਨੂੰ ਦੁਬਾਰਾ ਖੋਲ੍ਹ ਦਿੱਤਾ ਹੈ।
ਕਿਸਾਨਾਂ ਦੇ ‘ਦਿੱਲੀ ਕੂਚ’ ਤੇ ਹਰਿਆਣਾ ਨਾਲ ਲੱਗਦੇ ਸਿੰਘ ਅਤੇ ਟਿੱਕਰੀ ਸਰਹੱਦ ਨੂੰ ਕਰੀਬ ਦੋ ਹਫ਼ਤਿਆਂ ਤੋਂ ਸੀਲ ਕੀਤਾ ਹੋਇਆ ਸੀ। ਜਿਸ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪੁਲਸ ਵੱਲੋਂ ਬਾਰਡਰ ਨੂੰ ਖੋਲ੍ਹਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।