ਜਗਰਾਉਂ ਪੁਲਿਸ ਨੇ ਚੋਣ ਨਾਕਾ ਤੋੜ ਕੇ ਭੱਜੀ ਕਾਰ ‘ਚੋਂ 40.25 ਲੱਖ ਰੁਪਏ ਕੀਤੇ ਬਰਾਮਦ

Punjab Police Logo

ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਜਗਰਾਓਂ ਸ਼ਹਿਰ ਦੇ ਤਹਿਸੀਲ ਚੌਂਕ ਵਿੱਚ ਨਾਕਾ ਤੋੜਨ ਵਾਲੀ ਇੱਕ ਵਰਨਾ ਕਾਰ ਵਿੱਚੋਂ 40.25 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ।

ਪੁਲਿਸ ਵੱਲੋਂ ਪਿੱਛਾ ਕਰਨ ‘ਤੇ ਕਾਰ ਸਵਾਰ ਵਿਅਕਤੀ ਕਾਰ ਨੂੰ ਸਿੱਧਵਾਂ ਬੇਟ ਰੋਡ ‘ਤੇ ਛੱਡ ਕੇ ਭੱਜਣ ਵਿੱਚ ਕਾਮਯਾਬ ਹੋ ਗਏ।

ਜਾਣਕਾਰੀ ਅਨੁਸਾਰ ਜਗਰਾਉਂ ਸਿਟੀ ਪੁਲਿਸ ਵੱਲੋਂ ਚੋਣ ਨਾਕਾ ਲਗਾਇਆ ਗਿਆ ਸੀ। ਸਬ-ਇੰਸਪੈਕਟਰ ਸੁਰਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਪੁਲਿਸ ਮੁਲਾਜ਼ਮਾਂ ਨਾਲ ਸਮਾਜ ਵਿਰੋਧੀ ਅਨਸਰਾਂ ‘ਤੇ ਨਕੇਲ ਕੱਸਣ ਦੇ ਮੰਤਵ ਨਾਲ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਪੁਲਿਸ ਨੇ ਇੱਕ ਵਰਨਾ ਕਾਰ (PB06AB-0081) ਨੂੰ ਰੁਕਣ ਦਾ ਇਸ਼ਾਰਾ ਕੀਤਾ ਜਿਸ ਵਿੱਚ ਤਿੰਨ ਵਿਅਕਤੀ ਸਵਾਰ ਸਨ, ਪਰ ਕਾਰ ਚਾਲਕ ਨੇ ਨਾਕੇ ਤੋਂ ਗੱਡੀ ਭਜਾ ਲਈ। ਪੁਲਿਸ ਟੀਮ ਕਾਰ ਦਾ ਪਿੱਛਾ ਕੀਤਾ ਪਰ ਕਾਰ ਸਵਾਰ ਵਿਅਕਤੀ ਸਿੱਧਵਾਂ ਬੇਟ ਰੋਡ ‘ਤੇ ਕਾਰ ਛੱਡ ਕੇ ਭੱਜਣ ਵਿੱਚ ਕਾਮਯਾਬ ਹੋ ਗਏ। ਕਾਰ ਦੀ ਚੈਕਿੰਗ ਕਰਨ ‘ਤੇ ਬ੍ਰਾਮਦ ਨਕਦੀ ਨੂੰ ਪੁਲਸ ਨੇ ਕਬਜ਼ੇ ਵਿੱਚ ਲੈ ਲਿਆ।

ਹੋਰ ਖ਼ਬਰਾਂ :-  ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਪੁਲਿਸ ਨੇ ਇਸ ਮਾਮਲੇ ਵਿੱਚ ਅਗਲੇਰੀ ਕਾਰਵਾਈ ਲਈ ਆਮਦਨ ਕਰ ਵਿਭਾਗ ਨੂੰ ਸੂਚਿਤ ਕਰ ਦਿੱਤਾ ਹੈ।

Leave a Reply

Your email address will not be published. Required fields are marked *