ਪੰਜਾਬ ਦੀ ਜਲੰਧਰ ਸੀਟ ‘ਤੇ 10 ਜੁਲਾਈ ਨੂੰ ਚੋਣਾਂ ਦਾ ਐਲਾਨ

ਪੰਜਾਬ ਸਣੇ 7 ਸੂਬਿਆਂ ਵਿਚ ਜ਼ਿਮਨੀ ਚੋਣਾਂ (By-Elections) ਦਾ ਐਲਾਨ ਹੋ ਗਿਆ ਹੈ। ਪੰਜਾਬ ਦੀ ਜਲੰਧਰ ਸੀਟ (Jalandhar Seat) ‘ਤੇ 10 ਜੁਲਾਈ ਨੂੰ ਚੋਣਾਂ ਦਾ ਐਲਾਨ ਕੀਤਾ ਗਿਆ ਹੈ। 13 ਜੁਲਾਈ ਨੂੰ ਨਤੀਜੇ ਆਉਣਗੇ।

ਪੰਜਾਬ ਵਿਚ ਜਲੰਧਰ ਪੱਛਮੀ ਸੀਟ ਉਤੇ ਚੋਣ ਹੋਵੇਗੀ,ਜਿਥੋਂ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ (MLA Sheetal Angural) ਨੇ ਅਸਤੀਫ਼ਾ ਦੇ ਦਿੱਤਾ ਸੀ। ਇਸ ਸਬੰਧੀ ਚੋਣ ਕਮਿਸ਼ਨਰ ਸਿਬਿਨ ਸੀ (Election Commissioner Sibin C) ਨੇ ਕਿਹਾ-ਨਾਮਜ਼ਦਗੀ ਦਾਖਲ ਕਰਨ ਦੀ ਆਖ਼ਰੀ ਮਿਤੀ 21 ਜੂਨ (ਸ਼ੁੱਕਰਵਾਰ) ਹੋਵੇਗੀ।

ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ (ਸੋਮਵਾਰ) ਨੂੰ ਹੋਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 26 ਜੂਨ (ਬੁੱਧਵਾਰ) ਹੈ।

ਹੋਰ ਖ਼ਬਰਾਂ :-  ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ: ਡਾ. ਬਲਜੀਤ ਕੌਰ

ਉਨ੍ਹਾਂ ਦੱਸਿਆ ਕਿ 10 ਜੁਲਾਈ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ (ਸ਼ਨੀਵਾਰ) ਨੂੰ ਗਿਣਤੀ ਉਪਰੰਤ ਨਤੀਜਾ ਐਲਾਨਿਆ ਜਾਵੇਗਾ। ਉਪ ਚੋਣਾਂ ਦੇ ਐਲਾਨ ਦੇ ਨਾਲ ਹੀ ਜਲੰਧਰ ਜ਼ਿਲ੍ਹੇ ਵਿਚ ਸੋਮਵਾਰ ਤੋਂ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਹ ਜ਼ਾਬਤਾ 15 ਜੁਲਾਈ (ਸੋਮਵਾਰ) ਨੂੰ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ। ਇਸ ਦੇ ਨਾਲ ਹੀ ਬਿਹਾਰ ਦੀ ਇਕ, ਪੱਛਮੀ ਬੰਗਾਲ ਦੀਆਂ ਚਾਰ, ਤਾਮਿਲਨਾਡੂ ਦੀ ਇਕ, ਮੱਧ ਪ੍ਰਦੇਸ਼ ਦੀ ਇਕ, ਉਤਰਾਖੰਡ ਦੀਆਂ ਦੋ ਅਤੇ ਹਿਮਾਚਲ ਪ੍ਰਦੇਸ਼ ਦੀਆਂ 3 ਸੀਟਾਂ ਉਤੇ ਚੋਣ ਹੋਵੇਗੀ।

Leave a Reply

Your email address will not be published. Required fields are marked *