ਦੁਸਹਿਰੇ ਮੌਕੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਦਾ ਕੀਤਾ ਜਾਵੇਗਾ ਉਦਘਾਟਨ: ਹਰਭਜਨ ਸਿੰਘ ਈ.ਟੀ.ਓ

Jandiala Guru's new sports stadium will be inaugurated on the occasion of Dussehra: Harbhajan Singh ETO

 

ਜੰਡਿਆਲਾ ਗੁਰੂ, 16 ਅਕਤੂਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਜੰਡਿਆਲਾ ਗੁਰੂ ਵਿਖੇ 3.50 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਖੇਡ ਸਟੇਡੀਅਮ ਦੇ ਨਿਰਮਾਣ ਕਾਰਜਾਂ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਾਲ ਦੁਸਹਿਰੇ ਦੇ ਪਾਵਨ ਮੌਕੇ ਇਸ ਸਟੇਡੀਅਮ ਦਾ ਉਦਘਾਟਨ ਕਰਕੇ ਇਸ ਨੂੰ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕੀਤਾ ਜਾਵੇਗਾ।

 

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਦੁਸਹਿਰੇ ਦੇ ਮੌਕੇ ਉਨ੍ਹਾਂ ਜੰਡਿਆਲਾ ਗੁਰੂ ਵਿਖੇ ਨਵਾਂ ਖੇਡ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ ਸੀ ਅਤੇ ਇਸ ਵਾਅਦੇ ਨੂੰ ਪੂਰਾ ਕਰਨ ਲਈ ਪਿਛਲੇ ਸਾਲ ਹੀ ਇਸ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਸਟੇਡੀਅਮ ਦਾ ਕੰਮ ਮੁਕੰਮਲ ਹੋਣ ਦੇ ਨੇੜੇ ਹੈ ਅਤੇ ਜਲਦੀ ਹੀ ਇਹ ਇਲਾਕੇ ਦੇ ਖਿਡਾਰੀਆਂ ਲਈ ਉਪਲਬਧ ਹੋਵੇਗਾ।

 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਤਹਿਤ ਸੂਬੇ ਭਰ ਵਿੱਚ ਤਿੰਨ ਹਜ਼ਾਰ ਤੋਂ ਵੱਧ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ, ਤਾਂ ਜੋ ਖਿਡਾਰੀਆਂ ਨੂੰ ਅਭਿਆਸ ਅਤੇ ਆਪਣੀ ਖੇਡ ਪ੍ਰਤਿਭਾ ਨਿਖਾਰਨ ਲਈ ਬਿਹਤਰ ਸਹੂਲਤਾਂ ਮਿਲ ਸਕਣ।

ਹੋਰ ਖ਼ਬਰਾਂ :-  ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ 'ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ

 

ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਖਿਡਾਰੀ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਭਾਰਤੀ ਕੌਮੀ ਹਾਕੀ ਟੀਮ ਵਿੱਚ ਪੰਜਾਬ ਦੇ ਨੌਂ ਖਿਡਾਰੀ ਸ਼ਾਮਲ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਏਸ਼ੀਅਨ ਹਾਕੀ ਲੀਗ ਦੇ ਮੈਚ ਕਰਵਾਏ ਜਾਣੇ ਹਨ, ਜੋ ਸੂਬੇ ਲਈ ਮਾਣ ਵਾਲੀ ਗੱਲ ਹੈ।

 

ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਕਾਸ ਸਬੰਧੀ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਹਲਕਾ ਵਾਸੀਆਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਜੰਡਿਆਲਾ ਗੁਰੂ ਵਿੱਚ ਵਿਕਾਸ ਕਾਰਜਾਂ ਨੂੰ ਗਤੀ ਮਿਲੀ ਹੈ।

 

ਉਨ੍ਹਾਂ ਕਿਹਾ ਕਿ ਨਵੇਂ ਖੇਡ ਸਟੇਡੀਅਮ ਦੇ ਬਣਨ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਨਾਲ-ਨਾਲ ਸਥਾਨਕ ਪੱਧਰ ’ਤੇ ਖੇਡ ਗਤੀਵਿਧੀਆਂ ਨੂੰ ਵੀ ਉਤਸ਼ਾਹ ਮਿਲੇਗਾ। 

Leave a Reply

Your email address will not be published. Required fields are marked *