ਪਿੰਡ ਬੇਰੀਆਂ ਵਾਲੀ ਦੀ ਸਮੁੱਚੀ ਪੰਚਾਇਤ ਹੋਈ ਆਪ ਵਿੱਚ ਸ਼ਾਮਿਲ

ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਲੋਂ ਲੋਕਾਂ ਨੂੰ ਕਈ ਤਰ੍ਹਾਂ ਦੇ ਲਾਰੇ ਲਗਾਏ ਜਾ ਰਹੇ ਹਨ ਅਤੇ ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ ਹਨ ਜਦ ਕਿ ਇਹਨਾਂ ਪਾਰਟੀਆਂ ਨੇ ਆਪਣੇ 70 ਸਾਲ ਦੇ ਇਤਿਹਾਸ ਵਿੱਚ ਕਦੀ ਵੀ ਪੰਜਾਬ ਦੇ ਵਿਕਾਸ ਬਾਰੇ ਨਹੀਂ ਸੋਚਿਆ ਕੇਵਲ ਭਾਈ ਭਤੀਜਾਵਾਦ ਨੂੰ ਹੀ ਬੜਾਵਾ ਦਿੱਤਾ ਹੈ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ  ਕੈਬਿਨੇਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਬੇਰੀਆਂ ਵਾਲਾ ਦੇ 50 ਤੋਂ ਵੱਧ ਪਰਿਵਾਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਉਂਦੇ ਸਮੇਂ ਕੀਤਾ।

ਉਹਨਾਂ ਦੱਸਿਆ ਕਿ ਪਿੰਡ ਬੇਰੀਆਂ ਵਾਲਾ ਦੀ ਸਮੂਹ ਪੰਚਾਇਤ ਜਿਸ ਵਿੱਚ ਚਾਰ ਸਾਬਕਾ ਸਰਪੰਚ ਵੀ ਸ਼ਾਮਿਲ ਹਨ ਆਮ ਆਦਮੀ ਭੇਟ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ ਅਤੇ ਸਾਰਾ ਪਿੰਡ ਇੱਕ ਪਾਸੜ ਹੋ ਗਿਆ ਹੈ ਜਿਸ ਨਾਲ ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਵਰਕਰ ਤੱਕ ਵੀ ਲੱਭਣੇ ਔਖੇ ਹੋ ਜਾਣੇ ਹਨ ਉਹਨਾਂ ਦੱਸਿਆ ਕਿ ਅੱਜ ਮੁਖਵਿੰਦਰ ਸਿੰਘ ਸਾਬਕਾ ਸਰਪੰਚ ਕੁੰਦਨ ਸਿੰਘ ਸਾਬਕਾ  ਸਰਪੰਚ ਅਵਤਾਰ ਸਿੰਘ ਸਾਬਕਾ  ਸਤਨਾਮ ਸਿੰਘ ਸਾਬਕਾ ਸਰਪੰਚ ਗੁਰਮੀਤ ਕੌਰ ਮੌਜੂਦਾ ਮੈਂਬਰ ਅਵਤਾਰ ਸਿੰਘ ਮੌਜੂਦਾ ਮੈਂਬਰ ਫੇਟ ਸਿੰਘ ਮੌਜੂਦਾ ਮੈਂਬਰ ਸਤਨਾਮ ਸਿੰਘ ਗੁਡਵਿੰਦਰ ਸਿੰਘ ਹਰਦੀਪ ਸਿੰਘ ਬਲਵਿੰਦਰ ਸਿੰਘ ਜੋਗਿੰਦਰ ਸਿੰਘ ਇੱਛਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਦੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ ।

ਉਹਨਾਂ ਦੱਸਿਆ ਕਿ ਪਿਛਲੇ 70 ਸਾਲਾਂ ਦਾ ਇਤਿਹਾਸ ਦੇਖ ਲਵੋ ਤਾਂ ਪਤਾ ਲੱਗ ਜਾਵੇਗਾ ਕਿ ਵਿਰੋਧੀਆਂ ਨੇ ਪੰਜਾਬ ਦੇ ਵਿਕਾਸ ਲਈ ਕੀ ਕੀਤਾ ਹੈ। ਉਹਨਾਂ ਕਿਹਾ ਕਿ ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਸੱਤਾ ਸੰਭਾਲਦਿਆਂ ਹੀ ਦੋ ਸਾਲ ਦੇ ਵਿੱਚ ਵਿੱਚ ਹੀ 45 ਹਜਾਰ ਤੋਂ ਵੱਧ ਸਰਕਾਰੀ ਨੌਕਰੀਆਂ ਮੁਫਤ ਬਿਜਲੀ ਮੁਫਤ ਬੱਸਾਂ ਦਾ ਸਫਰ ਅਤੇ ਲੋਕਾਂ ਨੂੰ ਹੋਰ ਸਹੂਲਤਾਂ ਮੁਹਈਆ ਕਰਵਾਈਆਂ ਹਨ ਜਦ ਕਿ ਇਹ ਵਿਰੋਧੀ ਪਾਰਟੀ ਵਾਲੇ ਝੂਠਾ ਪ੍ਰਚਾਰ ਕਰਕੇ ਹੀ ਵੋਟਾਂ ਲੈਣ ਦੀ ਚਾਹ ਵਿੱਚ ਹਨ ਉਹਨਾਂ ਕਿਹਾ ਕਿ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਕਿ ਅਸੀਂ ਆਮ ਆਦਮੀ ਪਾਰਟੀ ਨੂੰ ਮਜਬੂਤ ਕਰੀਏ ਤਾਂ ਜੋ ਪੰਜਾਬ ਦਾ ਵਿਕਾਸ ਸਹੀ ਢੰਗ ਨਾਲ ਹੋ ਸਕੇ।

ਹੋਰ ਖ਼ਬਰਾਂ :-  ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਦਾ ਦੌਰਾ

ਕੈਬਿਨੇਟ ਮੰਤਰੀ ਨੇ ਕਿਹਾ ਕਿ ਬੜੀ ਦੁੱਖ ਵਾਲੀ ਗੱਲ ਹੈ ਕਿ ਕੇਂਦਰ ਵਿੱਚ ਬੈਠੀ ਭਾਜਪਾ ਸਰਕਾਰ ਨੇ ਝੂਠੇ ਦੋਸ਼ਾਂ ਤਹਿਤ ਸਾਡੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਜੇਲ ਵਿੱਚ ਬੰਦ ਕਰ ਦਿੱਤਾ ਹੈ ਉਹਨਾਂ ਦੱਸਿਆ ਕਿ ਮੋਦੀ ਸਰਕਾਰ ਨੂੰ ਕੇਜਰੀਵਾਲ ਤੋਂ ਡਰ ਲੱਗਦਾ ਹੈ ਕਿ ਉਹ ਕਿਤੇ ਕੇਂਦਰ ਦੀ ਸੱਤਾ ਵਿੱਚ ਨਾ ਆ ਜਾਵੇ ਉਹਨਾਂ ਕਿਹਾ ਕਿ ਇਹ ਕੇਵਲ ਕੇਜਰੀਵਾਲ ਨੂੰ ਤਾਂ ਬੰਦ ਕਰ ਸਕਦੇ ਹਨ ਪਰ ਉਹਨਾਂ ਦੀ ਸੋਚ ਨੂੰ ਨਹੀਂ।  ਸਰਦਾਰ ਈਟੀਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਬੇਰੀਆਂ ਵਾਲਾਦੇ 50 ਤੋਂ ਵੱਧ ਪਰਿਵਾਰ ਆਪਣੇ ਸਾਥੀਆਂ ਸਮੇਤ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਦਾ ਸਵਾਗਤ ਕਰਦਿਆਂ ਈ ਟੀ ਓ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਇਹਨਾਂ ਦਾ ਪੂਰਾ ਬਣਦਾ ਮਾਨ ਸਤਿਕਾਰ ਕੀਤਾ ਜਾਵੇਗਾ ।

ਸਰਦਾਰ ਈਟੀਓ ਨੇ ਕਿਹਾ ਕਿ ਲੋਕਾਂ ਵੱਲੋਂ ਮਿਲ ਰਹੇ ਪਿਆਰ ਸਦਕਾ ਇਹ ਗੱਲ ਪੱਕੀ ਹੈ ਕਿ ਹਲਕਾ ਖਡੂਰ ਸਾਹਿਬ ਦੀ ਸੀਟ ਅਸੀਂ ਪੂਰੇ ਬਹੁਮਤ ਨਾਲ ਜਿੱਤਾਂਗੇ। ਇਸ ਮੌਕੇ ਬਲਾਕ ਪ੍ਰਧਾਨ ਭੁਪਿੰਦਰ ਰਮਾਨਾ ਚੱਕ, ਗੁਰਮੁਖ ਸਿੰਘ ਸਰਜਾ ਵੀ ਹਾਜ਼ਰ ਸਨ।

Leave a Reply

Your email address will not be published. Required fields are marked *