ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (AAP) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ (Arvind kejriwal) ਨੂੰ ਇੱਕ ਨਵਾਂ ਬੰਗਲਾ ਮਿਲਿਆ ਹੈ। ਕੇਂਦਰ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਨੂੰ 95, ਲੋਧੀ ਅਸਟੇਟ ਸਥਿਤ ਟਾਈਪ-VII ਬੰਗਲਾ ਅਲਾਟ ਕੀਤਾ ਹੈ। ਇਹ ਅਲਾਟਮੈਂਟ ਦਿੱਲੀ ਹਾਈ ਕੋਰਟ ਦੀ ਫਟਕਾਰ ਤੋਂ ਬਾਅਦ ਕੀਤੀ ਗਈ ਹੈ।
ਹੋਰ ਖ਼ਬਰਾਂ :- ਦਿੱਲੀ ਵਿਧਾਨ ਸਭਾ ਚੋਣਾਂ 2025: 27 ਸਾਲਾਂ ਬਾਅਦ ਰਾਸ਼ਟਰੀ ਰਾਜਧਾਨੀ ਵਿੱਚ ਭਾਜਪਾ ਦੀ ਸੱਤਾ ਵਿੱਚ ਵਾਪਸੀ
ਕੇਜਰੀਵਾਲ ਇੱਕ ਕੌਮੀ ਪਾਰਟੀ ਦੇ ਕਨਵੀਨਰ ਹੋਣ ਕਰਕੇ ਬੰਗਲੇ ਦੇ ਹੱਕਦਾਰ ਸਨ, ਪਿਛਲੇ ਮਹੀਨੇ ਕੇਜਰੀਵਾਲ ਨੂੰ ਸਰਕਾਰੀ ਰਿਹਾਇਸ਼ ਅਲਾਟ ਕਰਨ ਦੇ ਫੈਸਲੇ ਵਿੱਚ ਦੇਰੀ ਲਈ ਦਿੱਲੀ ਹਾਈ ਕੋਰਟ ਤੋਂ ਕੇਂਦਰ ਨੂੰ ਝਾੜ ਪਾਈ ਸੀ।