‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਐਤਵਾਰ ਨੂੰ ਨਵੀਂ ਦਿੱਲੀ ਵਿੱਚ ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ 2015 ਤੋਂ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਰਹਿ ਰਹੇ ਹਨ, ਜਦੋਂ ‘ਆਪ’ ਨੇ ਦਿੱਲੀ ਵਿਧਾਨ ਸਭਾ ਵਿੱਚ ਪੂਰਨ ਬਹੁਮਤ ਹਾਸਲ ਕੀਤਾ ਸੀ ਅਤੇ ਉਹ ਦੂਜੀ ਵਾਰ ਮੁੱਖ ਮੰਤਰੀ ਚੁਣੇ ਗਏ ਸਨ। ਉਨ੍ਹਾਂ ਕਿਹਾ ਕਿ ਮੈ ਹੁਣ ਲੋਕਾਂ ਵਿਚ ਜਾ ਕੇ ਰਹਾਂਗਾ।

ਜੰਤਰ-ਮੰਤਰ ਵਿਖੇ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ (Arvind Kejriwal) ਨੇ ਕਿਹਾ ਕਿ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਦਿੱਲੀ ਦੇ ਮੁੱਖ ਮੰਤਰੀ ਵਜੋਂ ਸੇਵਾ ਕਰਨ ਦੇ ਬਾਵਜੂਦ ਉਨ੍ਹਾਂ ਨੇ ਸ਼ਹਿਰ ਵਿੱਚ ਆਪਣਾ ਘਰ ਨਹੀਂ ਖਰੀਦਿਆ ਹੈ,ਆਮ ਆਦਮੀ ਪਾਰਟੀ (ਆਪ) (Aam Aadmi Party (AAP)) ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਜਿਨ੍ਹਾਂ ਨੇ 17 ਸਤੰਬਰ ਨੂੰ ਮੁੱਖ ਮੰਤਰੀ ਦਾ ਅਹੁਦਾ ਛੱਡ ਦਿੱਤਾ ਸੀ, ਨੇ ਐਤਵਾਰ ਨੂੰ ਕਿਹਾ ਕਿ ਉਹ ਸਿਵਲ ਲਾਈਨਜ਼ ਦੇ 6, ਫਲੈਗਸਟਾਫ ਰੋਡ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਨੂੰ ਨਵਰਾਤਰੀ ਸ਼ੁਰੂ ਹੁੰਦੇ ਹੀ ਪਹਿਲੇ ਹਫ਼ਤੇ ਖਾਲੀ ਕਰ ਦੇਣਗੇ।

ਹੋਰ ਖ਼ਬਰਾਂ :-  ’ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ

Leave a Reply

Your email address will not be published. Required fields are marked *