ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਸੀਟ ਤੋਂ ਪੰਜਾਬ ’ਚ ਸਭ ਤੋਂ ਵੱਧ 1.97 ਲੱਖ ਵੋਟਾਂ ਦੇ ਫ਼ਰਕ ਨਾਲ ਚੋਣ ਜਿੱਤੀ ਹਾਸਿਲ ਹੋਈ ਹੈ। ਖਡੂਰ ਸਾਹਿਬ ਤੋਂ ਜਿੱਤੇ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਉਹਨਾਂ ਨੂੰ ਮਿਲਣ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚ ਗਈ ਹੈ।
ਕਿਰਨਦੀਪ ਕੌਰ ਅਤੇ ਅੰਮ੍ਰਿਤਪਾਲ ਸਿੰਘ ਦੇ ਵਕੀਲ ਐਡਵੋਕੇਟ ਰਾਜਦੇਵ ਸਿੰਘ ਖਾਲਸਾ ਨੇ ਬੁੱਧਵਾਰ ਨੂੰ ਡਿਬਰੂਗੜ੍ਹ ਜੇਲ੍ਹ ਪਹੁੰਚ ਕੇ ਅੰਮ੍ਰਿਤਪਾਲ ਸਿੰਘ ਦੇ ਨਾਲ-ਨਾਲ ਸਾਰੇ ਬੰਦੀ ਸਿੱਖਾਂ ਨਾਲ ਮੁਲਾਕਾਤ ਕੀਤੀ,ਅੱਜ ਬੁੱਧਵਾਰ ਨੂੰ ਕਿਰਨਦੀਪ ਕੌਰ ਨੇ ਆਪਣੇ ਪਤੀ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Member of Parliament Amritpal Singh) ਨਾਲ ਮੁਲਾਕਾਤ ਕੀਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਕਿਰਨਦੀਪ ਕੌਰ (Kirandeep Kaur) ਨੇ ਅੰਮ੍ਰਿਤਪਾਲ ਸਿੰਘ ਨਾਲ ਅਗਲੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਹੈ।