ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੋ ਰੋਜ਼ਾ ਕ੍ਰਾਂਤੀ ਮੇਲਾ ਸ਼ੁਰੂ

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਦੋ ਰੋਜ਼ਾ ਕ੍ਰਾਂਤੀ ਮੇਲੇ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਭਾਰਤ ਦਾ ਹੀ ਨਹੀਂ ਸਗੋਂ ਸਮੁੱਚੇ ਵਿਸ਼ਵ ਦਾ ਮਾਣ ਹਨ ਅਤੇ ਪੰਜਾਬ ਸਰਕਾਰ ਉਨ੍ਹਾਂ ਦੇ ਵਿਚਾਰਾਂ ਦੀ ਰਾਖੀ ਅਤੇ ਉਨ੍ਹਾਂ ਦੇ ਸੁਪਨਿਆਂ ਦੇ ਦੇਸ਼ ਦੀ ਉਸਾਰੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਸਮੁੱਚੀ ਕੌਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਸਮੁੱਚਾ ਪੰਜਾਬ ਦੇਸ਼ ਦੇ ਇਸ ਮਹਾਨ ਸ਼ਹੀਦ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਯਾਦ ਕਰ ਰਿਹਾ ਹੈ | ਪੰਜਾਬ ਸਰਕਾਰ ਨੇ ਇੱਕ ਵਿਸ਼ੇਸ਼ ਪਹਿਲਕਦਮੀ ਵਜੋਂ ਸੂਬੇ ਵਿੱਚ ਮੁੜ ਮੇਲੇ ਮਨਾਉਣੇ ਸ਼ੁਰੂ ਕਰ ਦਿੱਤੇ ਹਨ ਅਤੇ ਇਸੇ ਤਹਿਤ ਖਟਕੜ ਕਲਾਂ ਵਿਖੇ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੋ ਰੋਜ਼ਾ ‘ਇਨਕਲਾਬ ਮੇਲਾ’ ਲਗਾਇਆ ਗਿਆ ਹੈ। ਇਹ ‘ਇਨਕਲਾਬ ਮੇਲਾ’ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਆਪਣੇ ਇਨਕਲਾਬੀ ਨਾਇਕਾਂ ਦੀ ਵਿਚਾਰਧਾਰਾ ਤੋਂ ਜਾਣੂ ਕਰਵਾਉਣ ਵਿੱਚ ਬਹੁਤ ਸਹਾਈ ਹੋਵੇਗਾ।

ਹੋਰ ਖ਼ਬਰਾਂ :-  ਫਿਰੋਜ਼ਪੁਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 07 ਕਿਲੋ ਹੈਰੋਇਨ ਅਤੇ 36 ਲੱਖ ਰੁਪਏ ਦੀ ਡਰੱਗ ਮਨੀ ਸਣੇ ਨਸ਼ਾ ਤਸਕਰ ਕਾਬੂ

ਇਸ ਤੋਂ ਪਹਿਲਾਂ ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਪਿਤਾ ਕਿਸ਼ਨ ਸਿੰਘ ਦੀ ਸਮਾਧ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸ਼ਹੀਦ ਦੇ ਬੁੱਤ ‘ਤੇ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਉਪਰੰਤ ਤਰੁਨਪ੍ਰੀਤ ਸਿੰਘ ਸੌਂਦ ਨੇ ਮੋਮਬੱਤੀ ਜਗਾ ਕੇ ਕ੍ਰਾਂਤੀ ਮੇਲੇ ਦੀ ਸ਼ੁਰੂਆਤ ਕੀਤੀ। ਇਸ ਸਮੇਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਕੈਬਨਿਟ ਮੰਤਰੀ ਮਹਿੰਦਰ ਭਗਤ, ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਸੰਤੋਸ਼ ਕਟਾਰੀਆ ਅਤੇ ਡਾ: ਸੁਖਵਿੰਦਰ ਸੁੱਖੀ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

Leave a Reply

Your email address will not be published. Required fields are marked *