ਕੁਲਤਾਰ ਸਿੰਘ ਸੰਧਵਾਂ ਵੱਲੋਂ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲਿਆਂ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

Speaker S. Kultar Singh Sandhwan

ਚੰਡੀਗੜ੍ਹ 3 ਜੂਨ :

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲਿਆਂ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ, ਜੋ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ।

ਸਪੀਕਰ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਮੈਨੂੰ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਕਿਹਾ ਕਿ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲੇ ਇੱਕ ਮਹਾਨ ਸ਼ਖਸੀਅਤ ਸਨ, ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਪੰਥ ਦੀ ਸੇਵਾ ਲੇਖੇ ਲਾਇਆ।  ਗੁਰੂ ਘਰ ਦੀ ਸੇਵਾ ਕਰਕੇ ਉਹ ਹਮੇਸ਼ਾ ਸਿੱਖ ਸੰਗਤ ਦੇ ਦਿਲਾਂ ਵਿੱਚ ਮੌਜੂਦ ਰਹਿਣਗੇ। ਗੁਰੂ ਸਾਹਿਬ ਉਨ੍ਹਾਂ ਦੇ ਪਰਿਵਾਰ ਅਤੇ ਸੰਗਤਾਂ ਨੂੰ ਇਸ ਨਾ ਪੂਰ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖ਼ਸ਼ਣ । ਭਾਈ ਸਾਹਿਬ ਦੀ ਰਸਭਿੰਨੀ ਆਵਾਜ਼ ਹਮੇਸ਼ਾ ਸਾਡੇ ਦਿਲਾਂ ਨੂੰ ਸਰਸਾਰ ਕਰਦੀ ਰਹੇਗੀ।

ਹੋਰ ਖ਼ਬਰਾਂ :-  “ਗੈਂਗਸਟਰਾਂ ਤੇ ਵਾਰ”: ਆਪ੍ਰੇਸ਼ਨ ਪ੍ਰਹਾਰ ਦੇ ਪਹਿਲੇ ਦਿਨ ਵਿਦੇਸ਼-ਅਧਾਰਤ ਗੈਂਗਸਟਰਾਂ ਦੇ 1300 ਤੋਂ ਵੱਧ ਸਹਿਯੋਗੀ/ਸਾਥੀ ਹਿਰਾਸਤ ‘ਚ ਲਏ

Leave a Reply

Your email address will not be published. Required fields are marked *