ਲਾਲਾ ਲਾਜਪਤ ਰਾਏ ਜੀ ਨੇ ਸਿੱਖਿਆ ਨੂੰ ਸਭ ਤੋਂ ਵੱਧ ਮਹੱਤਤਾ ਦਿੱਤੀ – ਹਰਜੋਤ ਸਿੰਘ ਬੈਂਸ

ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 159ਵਾਂ ਜਨਮ ਦਿਹਾੜਾ ਅੱਜ ਉਹਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ੍ਰ ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਸਿੱਖਿਆ ਅਤੇ ਉਚੇਰੀ ਸਿੱਖਿਆ ਵਿਭਾਗ ਪੰਜਾਬ ਸਰਕਾਰ ਨੇ ਸ਼ਿਰਕਤ ਕੀਤੀ। ਜਦਕਿ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ, ਹਲਕਾ ਮੋਗਾ ਦੇ ਵਿਧਾਇਕ ਡਾ ਅਮਨਦੀਪ ਕੌਰ ਅਰੋੜਾ ਅਤੇ ਹਲਕਾ ਬਾਘਾਪੁਰਾਣਾ ਦੇ ਵਿਧਾਇਕ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਨੀਤਾ ਦਰਸ਼ੀ, ਐੱਸ ਡੀ ਐੱਮ ਸ੍ਰ ਸਾਰੰਗਪ੍ਰੀਤ ਸਿੰਘ ਔਜਲਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ ਹਰਮਨਦੀਪ ਸਿੰਘ ਬਰਾੜ, ਨਗਰ ਨਿਗਮ ਮੋਗਾ ਦੇ ਮੇਅਰ ਸ੍ਰ ਬਲਜੀਤ ਸਿੰਘ ਚਾਨੀ ਅਤੇ ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਸ੍ਰ ਹਰਜਿੰਦਰ ਸਿੰਘ ਰੋਡੇ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਦੇ ਜਨਰਲ ਸਕੱਤਰ ਸ੍ਰ. ਰਣਜੀਤ ਸਿੰਘ ਧੰਨਾ ਅਤੇ ਹੋਰ ਲੋਕ ਵੀ ਹਾਜ਼ਰ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅਜ਼ਾਦੀ ਦਾ ਸੰਘਰਸ਼ ਵਿੱਢਣ ਵਿੱਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦਾ ਵਿਸ਼ੇਸ਼ ਯੋਗਦਾਨ ਰਿਹਾ। ਹਰੇਕ ਭਾਰਤ ਵਾਸੀ ਨੂੰ ਲਾਲਾ ਲਾਜਪਤ ਰਾਏ ਅਤੇ ਸਮੁੱਚੇ ਆਜ਼ਾਦੀ ਘੁਲਾਟੀਆਂ ਦੀਆਂ ਸ਼ਹਾਦਤਾਂ ਅਤੇ ਘਾਲਣਾਵਾਂ ਉੱਤੇ ਮਾਣ ਹੈ, ਜਿਨਾਂ ਦੇ ਸਿਰ ਤੇ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਹਨਾਂ ਕਿਹਾ ਕਿ ਲਾਲਾ ਲਾਜਪਤ ਰਾਏ ਜੀ ਨੇ ਸਿੱਖਿਆ ਨੂੰ ਸਭ ਤੋਂ ਵੱਧ ਮਹੱਤਤਾ ਦਿੱਤੀ। ਉਹਨਾਂ ਦੇ ਪਾਏ ਪੂਰਨਿਆਂ ਉੱਤੇ ਚੱਲਦੇ ਹੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਨੂੰ ਸਭ ਤੋਂ ਵੱਧ ਤਵੱਜ਼ੋ ਦਿੱਤੀ ਜਾ ਰਹੀ ਹੈ।

ਉਹਨਾਂ ਨੇ ਕਿਹਾ ਕਿ ਪਿੰਡ ਢੁੱਡੀਕੇ ਦੀ ਧਰਤੀ ਭਾਗਾਂ ਵਾਲੀ ਹੈ, ਜਿੱਥੇ ਲਾਲਾ ਜੀ ਅਤੇ ਹੋਰ ਕਈ ਆਜ਼ਾਦੀ ਘੁਲਾਟੀਆਂ ਨੇ ਜਨਮ ਲਿਆ। ਅਜ਼ਾਦੀ ਸੰਗਰਾਮ ਵਿੱਚ ਉਨਾਂ ਵੱਲੋਂ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ। ਇਸ ਨਾਲ ਅੱਜ ਦੀ ਨੌਜਵਾਨ ਪੀੜੀ ਨੂੰ ਦੇਸ਼ ਭਗਤੀ ਦਾ ਜਜ਼ਬਾ ਕਾਇਮ ਕਰਨ ਦੀ ਪ੍ਰੇਰਨਾ ਮਿਲਦੀ ਹੈ।
ਇਸ ਤੋਂ ਬਾਅਦ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਇਹ ਬਦਲਾਅ ਹੀ ਹੈ ਕਿ ਅੱਜ ਪੰਜਾਬ ਦੇ ਲੋਕ ਆਪਣੇ ਪਿੰਡਾਂ ਵਿੱਚ ਗਲੀਆਂ ਨਾਲੀਆਂ ਦੀ ਮੁਰੰਮਤ ਤੋਂ ਹਟਕੇ ਲਾਇਬ੍ਰੇਰੀਆਂ ਦੇ ਮੰਗ ਕਰਨ ਲੱਗੇ ਹਨ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਅਣਗਿਹਲੀਆਂ ਕਾਰਨ ਸਰਕਾਰੀ ਲਾਇਬ੍ਰੇਰੀਆਂ ਨਸ਼ੇ ਦਾ ਅੱਡਾ ਬਣ ਗਈਆਂ ਸਨ। ਪਰ ਹੁਣ ਜਿਹੜੀਆਂ ਲਾਇਬ੍ਰੇਰੀਆਂ ਖੰਡਰ ਬਣਕੇ ਨਸ਼ੇ ਦਾ ਅੱਡਾ ਬਣ ਗਈਆਂ ਸਨ, ਉਹਨਾਂ ਨੂੰ ਮੁੜ ਸੁਰਜੀਤ ਕੀਤਾ ਜਾ ਰਿਹਾ।

ਹੋਰ ਖ਼ਬਰਾਂ :-  ਪੰਜਾਬ ਪੁਲਿਸ ਨੇ ਅਮਰਨਾਥ ਯਾਤਰਾ ਅਤੇ ਘੁਸਪੈਠ ਦੀਆਂ ਤਾਜ਼ਾ ਕੋਸ਼ਿਸਾਂ ਦੇ ਮੱਦੇਨਜ਼ਰ ਪਠਾਨਕੋਟ ਅਤੇ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਵਧਾਈ

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਦਿਆਰਥੀਆਂ ਨੂੰ ਬੇਹਤਰ ਮੌਕੇ ਅਤੇ ਵਧੀਆ ਬੁਨਿਆਦੀ ਢਾਂਚਾ ਮੁਹਈਆ ਕਰਾਉਣ ਲਈ ਵਚਨਬੱਧ ਹੈ। ਇਹ ਪਹਿਲੀ ਵਾਰ ਹੈ ਕਿ ਸੂਬੇ ਦੇ ਵਿਦਿਆਰਥੀ ਐਕਸਪੋਜ਼ਰ ਵਿਜ਼ਿਟ ਉੱਤੇ ਜਾ ਰਹੇ ਹਨ। ਸੂਬੇ ਵਿਚ ਸਕੂਲ ਆਫ ਐਮੀਨੇਂਸ ਖੋਲ੍ਹੇ ਜਾ ਰਹੇ ਹਨ। ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅੱਜ ਪੰਜਾਬ ਹਰੇਕ ਖੇਤਰ ਵਿੱਚ ਅੱਗੇ ਆ ਰਿਹਾ ਹੈ।

ਇਸ ਤੋਂ ਪਹਿਲਾਂ ਸਮੂਹ ਹਾਜ਼ਰੀਨ ਨੇ ਲਾਲਾ ਜੀ ਦੀ ਬੁੱਤ ਉੱਤੇ ਪਹੁੰਚ ਕੇ ਉਨਾਂ ਨੂੰ ਫੁੱਲ ਮਾਲਾਵਾਂ ਭੇਂਟ ਕੀਤੀਆਂ ਅਤੇ ਉਨਾਂ ਦੀ ਕੁਰਬਾਨੀ ਨੂੰ ਯਾਦ ਕੀਤਾ। ਇਸ ਮੌਕੇ ਉਨਾਂ ਲਾਇਬਰੇਰੀ ਅਤੇ ਹੋਰ ਇਤਿਹਾਸਕ ਸਥਾਨਾਂ ਨੂੰ ਵੀ ਦੇਖਿਆ।

ਅੰਤ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਵੱਲੋਂ ਪ੍ਰਮੁੱਖ ਸਖ਼ਸ਼ੀਅਤਾਂ ਦਾ ਸਨਮਾਨ ਵੀ ਕੀਤਾ। ਇਸ ਤੋਂ ਪਹਿਲਾਂ ਪਿੰਡ ਬਿਲਾਸਪੁਰ ਵਿਖੇ ਜ਼ਿਲ੍ਹਾ ਪੁਲਿਸ ਮੋਗਾ ਵਲੋਂ ਉਹਨਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ।

ਇਸ ਤੋਂ ਬਾਅਦ ਉਹਨਾਂ ਨੇ ਪਿੰਡ ਵਿੱਚ ਚੱਲ ਰਹੇ ਖੇਡ ਮੇਲੇ ਵਿੱਚ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ।

dailytweetnews.com

Leave a Reply

Your email address will not be published. Required fields are marked *