8 ਨਵੰਬਰ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨਾਲ ਸਬੰਧਤ ਲਾਈਟ ਐਂਡ ਸਾਊਂਡ ਸ਼ੋਅ ਬਟਾਲਾ ਵਿਖੇ ਹੋਵੇਗਾ- ਡਿਪਟੀ ਕਮਿਸ਼ਨਰ ਗੁਰਦਾਸਪੁਰ

ਗੁਰਦਾਸਪੁਰ, 5 ਨਵੰਬਰ : ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨ੍ਹੰ ਸਮਰਪਿਤ 8 ਨਵੰਬਰ ਦੀ ਸ਼ਾਮ 6 ਵਜੇ ਨੂੰ ਬਟਾਲਾ ਦੀ ਆਈ.ਟੀ.ਆਈ ਗਰਾਊਂਡ ਵਿਖੇ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾਵੇਗਾ। ਲਾਈਟ ਐਂਡ ਸਾਊਂਡ ਸ਼ੋਅ ਵੇਖਣ ਦੀ ਐਂਟਰੀ ਬਿਲਕੁਲ ਫਰੀ ਹੈ।

ਡਿਪਟੀ ਕਮਿਸ਼ਨਰ ਨੇ ਸਮੂਹ ਜਿਲ੍ਹਾ ਵਾਸੀਆਂ ਨੂੰ ਇਸ ਇਤਿਹਾਸਕ ਲਾਈਟ ਐਂਡ ਸਾਊਂਡ ਸ਼ੋਅ ਨੂੰ ਆਪਣੇ ਪਰਿਵਾਰਾਂ ਸਮੇਤ ਜਰੂਰ ਦੇਖਣ ਅਤੇ ਗੁਰੂ ਸਾਹਿਬ ਦੀ ਲਾਸਾਨੀ ਕੁਰਬਾਨੀ ਤੋਂ ਜਾਣੂ ਹੋਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਨੇ ਸਮੂਹ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਵਿਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਦਾ ਸੱਦਾ ਦਿੰਦਿਆਂ ਦੱਸਿਆ ਕਿ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ ਅਤੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਜਾਵੇਗਾ।

ਹੋਰ ਖ਼ਬਰਾਂ :-  ਮੁੱਖ ਮੰਤਰੀ ਵੱਲੋਂ ਪੰਜਾਬ ਦੇ ਜਵਾਨ ਪਰਮਿੰਦਰ ਸਿੰਘ ਦੀ ਕਾਰਗਿਲ ਵਿੱਚ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਉਨ੍ਹਾਂ ਦੱਸਿਆ ਕਿ ਇਸ ਸ਼ਾਨਦਾਰ ਪੇਸ਼ਕਾਰੀ ਨਾਲ ਸੰਗਤਾਂ ਨੂੰ ਅਨੋਖਾ ਅਨੁਭਵ ਹੋਵੇਗਾ, ਜੋ ਗੁਰੂ ਸਾਹਿਬ ਦੇ ਸ਼ਾਂਤੀ, ਸਹਿਣਸ਼ੀਲਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੇ ਫਲਸਫ਼ੇ ਨੂੰ ਸੁੰਦਰਤਾ ਨਾਲ ਦਰਸਾਉਂਦੀ ਹੈ।

 

View this post on Instagram

 

A post shared by DC Gurdaspur (@dc_gurdaspur)

Leave a Reply

Your email address will not be published. Required fields are marked *