ਨਵ-ਨਿਯੁਕਤ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਲੁਧਿਆਣਾ ਵਾਸੀ ਹੁਣ ਜ਼ਿਲ੍ਹਾ ਪ੍ਰਸ਼ਾਸ਼ਨ ਲੁਧਿਆਣਾ ਦੇ ਅਧਿਕਾਰਤ ਐਕਸ (ਟਵਿੱਟਰ) ਖਾਤੇ @LudhianaDC (https://x.com/LudhianaDC?t=YhQF68BEFSBsBoSPYlTOAQ&s=09) ‘ਤੇੇ ਪ੍ਰਸ਼ਾਸਨ ਨੂੰ ਆਪਣੀਆਂ ਸ਼ਿਕਾਇਤਾਂ ਟਵੀਟ ਕਰ ਸਕਦੇ ਹਨ।
ਹੈਂਡਲਜ਼ ਦਾ ਪ੍ਰਬੰਧਨ ਕਰਨ ਵਾਲੀ ਇੱਕ ਸਮਰਪਿਤ ਟੀਮ ਉਨ੍ਹਾਂ ਦੇ ਦਫਤਰ ਨੂੰ ਮਹੱਤਵਪੂਰਨ ਟਵੀਟਾਂ ਦੀ ਰਿਪੋਰਟ ਕਰੇਗੀ। ਉਨ੍ਹਾਂ ਕਿਹਾ ਕਿ ਮਹੱਤਵਪੂਰਨ ਸ਼ਿਕਾਇਤਾਂ ਸਬੰਧਤ ਅਧਿਕਾਰੀਆਂ ਨੂੰ ਭੇਜੀਆਂ ਜਾਣਗੀਆਂ ਅਤੇ ਇਨ੍ਹਾਂ ਮੁੱਦਿਆਂ ਨੂੰ ਤੁਰੰਤ ਹੱਲ ਕਰਨ ਲਈ ਇੱਕ ਢੁਕਵੀਂ ਵਿਧੀ ਤਿਆਰ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਨਾਗਰਿਕਾਂ ਨਾਲ ਗੱਲਬਾਤ ਕਰਨ ਦਾ ਇਹ ਇੱਕ ਬਿਹਤਰ ਜਰੀਆ ਹੈ ਜੋ ਅਜੌਕੇ ਸਮੇਂ ਵਿੱਚ ਵਿਆਪਕ ਤੌਰ ‘ਤੇ ਵਰਤਿਆ ਜਾਂਦਾ ਹੈ ਅਤੇ ਇਸ ਪ੍ਰਣਾਲੀ ਰਾਹੀਂ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਕਰਨ ਲਈ ਪ੍ਰਭਾਵਸ਼ਾਲੀ ਢੰਗ ਨਾਲ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੋਈ ਵੀ ਲੁਧਿਆਣਾ ਵਾਸੀ ਸਿੱਧੇ ਪ੍ਰਸ਼ਾਸਨ ਤੱਕ ਪਹੁੰਚ ਕਰ ਸਕਦਾ ਹੈ ਅਤੇ ਤੁਰੰਤ ਜਵਾਬ ਦਿੱਤਾ ਜਾਵੇਗਾ।