ਪਾਕਿਸਤਾਨ ਦੇ ਖੈਬਰ ਪਖਤੂਨਖਵਾ ਪ੍ਰਾਂਤ ਦੇ ਡੇਰਾ ਇਸਮਾਈਲ ਖਾਨ ਵਿੱਚ ਵੱਡਾ ਅੱਤਵਾਦੀ ਹਮਲਾ

Major terrorist attack in Dera Ismail Khan, Khyber Pakhtunkhwa province, Pakistan

ਅੰਤਰਰਾਸ਼ਟਰੀ ਡੈਸਕ:  ਪਾਕਿਸਤਾਨ ਦੇ ਖੈਬਰ ਪਖਤੂਨਖਵਾ ਪ੍ਰਾਂਤ ਦੇ ਡੇਰਾ ਇਸਮਾਈਲ ਖਾਨ (D.I. Khan) ਜ਼ਿਲ੍ਹੇ ਵਿੱਚ ਇੱਕ ਦਰਦਨਾਕ ਅੱਤਵਾਦੀ ਘਟਨਾ ਸਾਹਮਣੇ ਆਈ ਹੈ। ਕੁਰੈਸ਼ੀ ਮੋੜ ਨੇੜੇ ਡਿਊਟੀ ‘ਤੇ ਤਾਇਨਾਤ ਕਸਟਮ ਵਿਭਾਗ (FBR) ਦੀ ਟੀਮ ‘ਤੇ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਅਚਾਨਕ ਤਾਬੜਤੋੜ ਗੋਲੀਬਾਰੀ ਕਰ ਦਿੱਤੀ ਗਈ, ਜਿਸ ਵਿੱਚ 4 ਅਧਿਕਾਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਅੰਧਾਧੁੰਦ ਗੋਲੀਬਾਰੀ ਕਰ ਕੇ ਫਰਾਰ ਹੋਏ ਹਮਲਾਵਰ

ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ, ਕਸਟਮ ਅਧਿਕਾਰੀ ਇਲਾਕੇ ਵਿੱਚ ਆਪਣੀ ਨਿਯਮਤ ਚੈਕਿੰਗ ਡਿਊਟੀ ‘ਤੇ ਸਨ। ਇਸੇ ਦੌਰਾਨ ਮੋਟਰਸਾਈਕਲ ‘ਤੇ ਆਏ ਨਕਾਬਪੋਸ਼ ਅੱਤਵਾਦੀਆਂ ਨੇ ਉਨ੍ਹਾਂ ਦੀ ਗੱਡੀ ‘ਤੇ ਅੰਧਾਧੁੰਦ ਫਾਇਰਿੰਗ ਸ਼ੁਰੂ ਕਰ ਦਿੱਤੀ। ਗੋਲੀਬਾਰੀ ਕਰਨ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ।

ਟ੍ਰੈਫਿਕ ਪੁਲਿਸ ਦੀ ਗੱਡੀ ‘ਤੇ ਵੀ ਕੀਤਾ ਹਮਲਾ

ਕਸਟਮ ਅਧਿਕਾਰੀਆਂ ਤੋਂ ਇਲਾਵਾ ਅੱਤਵਾਦੀਆਂ ਨੇ ਮੁਫ਼ਤੀ ਮਹਿਮੂਦ ਚੌਂਕ ਬਾਈਪਾਸ ਨੇੜੇ ਟ੍ਰੈਫਿਕ ਪੁਲਿਸ ਦੀ ਇੱਕ ਮੋਬਾਈਲ ਵੈਨ ਨੂੰ ਵੀ ਨਿਸ਼ਾਨਾ ਬਣਾਇਆ, ਜਿਸ ਵਿੱਚ ਇੱਕ ਟ੍ਰੈਫਿਕ ਪੁਲਿਸ ਕਰਮਚਾਰੀ ਦੀ ਮੌਤ ਹੋ ਗਈ ਅਤੇ ਇੱਕ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।

ਹੋਰ ਖ਼ਬਰਾਂ :-  ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ਵਿੱਚ 115 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਇਲਾਕੇ ‘ਚ ਸਰਚ ਆਪ੍ਰੇਸ਼ਨ ਜਾਰੀ

ਘਟਨਾ ਦੀ ਇਤਲਾਹ ਮਿਲਦਿਆਂ ਹੀ ਭਾਰੀ ਪੁਲਿਸ ਬਲ ਅਤੇ ਸੁਰੱਖਿਆ ਏਜੰਸੀਆਂ ਨੇ ਮੌਕੇ ‘ਤੇ ਪਹੁੰਚ ਕੇ ਪੂਰੇ ਇਲਾਕੇ ਨੂੰ ਘੇਰ ਲਿਆ (Cordon Off)। ਸ਼ਹੀਦ ਅਧਿਕਾਰੀਆਂ ਦੀਆਂ ਦੇਹਾਂ ਅਤੇ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ ਹੈ। ਪੁਲਿਸ ਵੱਲੋਂ ਫਰਾਰ ਹਮਲਾਵਰਾਂ ਦੀ ਭਾਲ ਲਈ ਵੱਡੇ ਪੱਧਰ ‘ਤੇ ਤਲਾਸ਼ੀ ਅਭਿਆਨ (Search Operation) ਚਲਾਇਆ ਜਾ ਰਿਹਾ ਹੈ।

ਦੇਸ਼ ਵਿੱਚ ਦਹਿਸ਼ਤ ਦਾ ਮਾਹੌਲ

ਇਸ ਹਮਲੇ ਤੋਂ ਬਾਅਦ ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਅਤੇ ਵਿੱਤ ਮੰਤਰੀ ਨੇ ਘਟਨਾ ਦੀ ਕੜੀ ਨਿੰਦਾ ਕੀਤੀ ਹੈ ਅਤੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਖੈਬਰ ਪਖਤੂਨਖਵਾ ਇਲਾਕੇ ਵਿੱਚ ਪਿਛਲੇ ਕੁਝ ਸਮੇਂ ਤੋਂ ਸਰਕਾਰੀ ਅਧਿਕਾਰੀਆਂ ਅਤੇ ਸੁਰੱਖਿਆ ਬਲਾਂ ‘ਤੇ ਅੱਤਵਾਦੀ ਹਮਲਿਆਂ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ।

Leave a Reply

Your email address will not be published. Required fields are marked *