ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਗੁਰਦਾਸਪੁਰ ਵਿਖੇ ਕਤਲਕਾਂਡ ਵਿਚ ਮਾਰੇ ਗਏ 2 ਪੁਲਿਸ ਜਵਾਨਾਂ ਦੇ ਪਰਿਵਾਰ ਲਈ ਆਰਥਿਕ ਮਦਦ ਦਾ ਐਲਾਨ ਕੀਤਾ

ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਬੀਤੇ ਦਿਨ ਗੁਰਦਾਸਪੁਰ ਵਿਖੇ ਕਤਲਕਾਂਡ ਵਿਚ ਮਾਰੇ ਗਏ 2 ਪੁਲਿਸ ਜਵਾਨਾਂ ਦੇ ਪਰਿਵਾਰ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ।

ਪੰਜਾਬ ਸਰਕਾਰ (Punjab Govt) ਵੱਲੋਂ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪ੍ਰਵਾਰਾਂ ਨੂੰ 1-1 ਕਰੋੜ ਦੇਣ ਦਾ ਐਲਾਨ ਕੀਤਾ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਇਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼ਹੀਦ ਏ.ਐੱਸ.ਆਈ. ਗੁਰਨਾਮ ਸਿੰਘ ਅਤੇ ਪੀ.ਐੱਚ.ਜੀ. ਅਸ਼ੋਕ ਕੁਮਾਰ ਦੀ ਬਹਾਦਰੀ ਅਤੇ ਸਰਵੋਚ ਕੁਰਬਾਨੀ ਨੂੰ ਸਲਾਮ, ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰ ਦਿੱਤੀਆਂ।

ਹੋਰ ਖ਼ਬਰਾਂ :-  ਮਜੀਠਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਆਗੂ 'ਆਪ' ਵਿੱਚ ਹੋਏ ਸ਼ਾਮਲ

ਪੰਜਾਬ ਸਰਕਾਰ (Punjab Govt) ਉਨ੍ਹਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਐਕਸਗ੍ਰੇਸ਼ੀਆ ਰਾਸ਼ੀ (Ex-Gratia Amount) ਪ੍ਰਦਾਨ ਕਰੇਗੀ, ਜਦੋਂ ਕਿ ਐੱਚ.ਡੀ.ਐੱਫ.ਸੀ. ਬੈਂਕ ਵੱਲੋਂ 1-1 ਕਰੋੜ ਰੁਪਏ ਦੀ ਵਾਧੂ ਬੀਮਾ ਰਾਸ਼ੀ ਦਿੱਤੀ ਜਾਵੇਗੀ।

Leave a Reply

Your email address will not be published. Required fields are marked *