ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਦਾ ਦਾਅਵਾ, ਸਾਰੀਆਂ 11 ਸੀਟਾਂ ‘ਤੇ ਖਿੜੇਗਾ ਕਮਲ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ (Former Chief Minister Manohar Lal) ਵੱਲੋਂ ਜਾਅਲੀ ਵੋਟਿੰਗ (Fake Voting) ਵਿੱਚ ਸ਼ਾਮਲ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੇ ਬਿਆਨ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਫਿਲਹਾਲ ਮਨੋਹਰ ਲਾਲ ਨੂੰ ਆਪਣੀ ਜਿੱਤ ਦਾ ਪੂਰਾ ਭਰੋਸਾ ਹੈ। ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਸੀਐਮ ਮਨੋਹਰ ਲਾਲ ਖੱਟਰ ਨੇ ਵੀ ਕਿਹਾ ਹੈ, ਕਿ ਉਹ 1 ਜੂਨ ਤੋਂ ਵਰਕਰਾਂ ਨਾਲ ਮੀਟਿੰਗਾਂ ਕਰਕੇ ਧੰਨਵਾਦ ਪ੍ਰਗਟ ਕਰਨਗੇ,ਵੀਰਵਾਰ ਨੂੰ ਕਰਨਾਲ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਮੁੱਖ ਮੰਤਰੀ ਅਤੇ ਕਰਨਾਲ ਲੋਕ ਸਭਾ (Karnal Lok Sabha) ਤੋਂ ਭਾਜਪਾ ਦੇ ਉਮੀਦਵਾਰ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਚੋਣਾਂ ਬਹੁਤ ਵਧੀਆ ਰਹੀਆਂ ਹਨ। ਉਹ ਸਾਰੇ ਵਰਕਰਾਂ ਨੂੰ ਮਿਲਦੇ ਰਹਿੰਦੇ ਹਨ, 1 ਅਤੇ 2 ਜੂਨ ਨੂੰ ਮੀਟਿੰਗਾਂ ਵੀ ਤੈਅ ਕੀਤੀਆਂ ਗਈਆਂ ਹਨ। ਹਰਿਆਣਾ ਦੀਆਂ ਸਾਰੀਆਂ 10 ਲੋਕ ਸਭਾ ਸੀਟਾਂ ਅਤੇ ਇਕ ਕਰਨਾਲ ਵਿਧਾਨ ਸਭਾ ਉਪ ਚੋਣ ਜਿੱਤ ਕੇ ਸਾਰੀਆਂ 11 ਸੀਟਾਂ ‘ਤੇ ਕਮਲ ਖਿੜੇਗਾ।

ਹੋਰ ਖ਼ਬਰਾਂ :-  ਝੋਨੇ ਦੀ ਲਵਾਈ ਸਮੇਂ ਕਾਸਤਕਾਰੀ ਤਕਨੀਕੀ ਨੁਕਤਿਆਂ ਨੂੰ ਧਿਆਨ ਵਿੱਚ ਰੱਖਣਾ ਜ਼ਰੂਰੀ: ਮੁੱਖ ਖੇਤੀਬਾੜੀ ਅਫਸਰ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਜਿੱਥੋਂ ਤੱਕ ਜਾਅਲੀ ਵੋਟਿੰਗ (Fake Voting) ਦਾ ਸਵਾਲ ਹੈ, ਕੁਝ ਥਾਵਾਂ ਤੋਂ ਸ਼ਿਕਾਇਤਾਂ ਮਿਲੀਆਂ ਹਨ। ਇਸ ਸਬੰਧੀ ਪ੍ਰਸ਼ਾਸਨ ਨੂੰ ਲੋਕਾਂ ਦੀਆਂ ਕੁਝ ਸ਼ਿਕਾਇਤਾਂ ਵੀ ਮਿਲੀਆਂ ਹਨ, ਜੇਕਰ ਮਿਲੀਆਂ ਸ਼ਿਕਾਇਤਾਂ ਵਿੱਚ ਸੱਚਾਈ ਪਾਈ ਜਾਂਦੀ ਹੈ ਤਾਂ ਜ਼ਰੂਰ ਕਾਰਵਾਈ ਕੀਤੀ ਜਾਂਦੀ ਹੈ, ਕਿਉਂਕਿ ਕਈ ਵਾਰ ਪ੍ਰਸ਼ਾਸਨ ‘ਚ ਕੁਝ ਅਜਿਹੀਆਂ ਗੱਲਾਂ ਹੋ ਜਾਂਦੀਆਂ ਹਨ, ਜਿਨ੍ਹਾਂ ਦਾ ਸਮੇਂ ‘ਤੇ ਪਤਾ ਨਹੀਂ ਲੱਗਦਾ। ਉਸਦੀ ਰਿਪੋਰਟ ਬਾਅਦ ਵਿੱਚ ਆਵੇਗੀ।

Leave a Reply

Your email address will not be published. Required fields are marked *