ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਨਸਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ

ਮਾਨਸਾ, 7 ਅਪ੍ਰੈਲ : ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਸ੍ਰੀ ਗੌਰਵ ਯਾਦਵ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ, ਜਦੋਂ ਐਸ.ਐਸ.ਪੀ ਸ਼੍ਰੀ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਹੇਠ ਮਾਨਸਾ ਪੁਲਿਸ ਨੇ ਇੱਕ ਵਿਅਕਤੀ ਨੂੰ 1 ਕਿਲੋ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ।

ਅੱਜ ਇਥੇ ਪੱਤਰਕਾਰ ਸੰਮੇਲਨ ਦੌਰਾਨ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਡੀ.ਆਈ.ਜੀ ਬਠਿੰਡਾ ਰੇਂਜ ਹਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਮਾਨਸਾ, ਨਸ਼ਾ ਤਸਕਰਾਂ ਵਿਰੁੱਧ ‘ਜ਼ੀਰੋ ਟਾਲਰੈਂਸ’ ਨੀਤੀ ਅਪਣਾ ਰਹੀ ਹੈ ਅਤੇ ਨਸ਼ੇ ਦੇ ਕਾਲੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਮਾੜੇ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਦੱਸਿਆ ਕਿ ਮਨਮੋਹਨ ਸਿੰਘ ਔਲਖ ਐਸ.ਪੀ (ਇਨਵੈਸਟੀਗੇਸ਼ਨ), ਕਮਲਜੀਤ ਸਿੰਘ ਡੀ.ਐਸ.ਪੀ (ਪੀ.ਬੀ.ਆਈ), ਹੋਮੀਸਾਈਡ ਐਂਡ ਫੋਰੈਸਿੰਕ ਦੀ ਦੇਖ ਰੇਖ ਅਤੇ ਇੰਸ: ਬਲਕੌਰ ਸਿੰਘ ਇੰਚਾਰਜ ਸੀ.ਆਈ.ਏ ਦੀ ਅਗਵਾਈ ਵਿੱਚ 06 ਅਪ੍ਰੈਲ ਨੂੰ ਐਸ.ਆਈ. ਭੁਪਿੰਦਰ ਸਿੰਘ ਸੀ.ਆਈ.ਏ ਸਟਾਫ ਮਾਨਸਾ ਸਮੇਤ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਪ੍ਰੀਤ ਨਗਰ ਮਾਨਸਾ ਨੇੜੇ ਗਿੱਲ ਬੱਸ ਵਾਲਿਆ ਦੀ ਕੋਠੀ ਤੋਂ ਥੋੜਾ ਅੱਗੇ (ਥਾਣਾ ਸਿਟੀ-2) ਤੋਂ ਵਿਸ਼ਾਲ ਕੁਮਾਰ ਪੁੱਤਰ ਚਰਨਜੀਤ ਸਿੰਘ ਪੁੱਤਰ ਗੁਰਦਿਆਲ ਲਾਲ ਵਾਸੀ ਵਾਰਡ ਨੰਬਰ 04 ਨੇੜੇ ਰਾਮ ਬਾਗ ਮਾਨਸਾ ਹਾਲ ਅਬਾਦ ਵਾਰਡ ਨੰਬਰ 04 ਪ੍ਰੀਤ ਨਗਰ ਮਾਨਸਾ ਨੂੰ ਸਮੇਤ 01 ਕਿਲੋ 50 ਗ੍ਰਾਮ ਹੈਰੋਇਨ (ਚਿੱਟਾ) ਦੇ ਕਾਬੂ ਕਰਕੇ ਮੁ.ਨੰ 81 ਮਿਤੀ 07.04.2026 ਅ/ਧ 21/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ 2 ਮਾਨਸਾ ਵਿੱਚ ਦਰਜ ਕੀਤਾ। ਉਹਨਾਂ ਦੱਸਿਆ ਕਿ ਇਸ ਵਿਅਕਤੀ ਖਿਲਾਫ ਪਹਿਲਾਂ ਵੀ 13 ਮਾਮਲੇ ਦਰਜ ਹਨ।

ਹੋਰ ਖ਼ਬਰਾਂ :-  ਆਪ ਦੀ ਸਰਕਾਰ ਆਪ ਦੇ ਦੁਆਰ - ਮੁਹਿੰਮ ਤਹਿਤ ਲਗਾਏ ਜਾ ਰਹੇ ਕੈਂਪਾਂ ਵਿੱਚ ਲੋਕ ਵੱਡੀ ਗਿਣਤੀ ਵਿੱਚ ਕਰ ਰਹੇ ਹਨ ਸ਼ਮੂਲਿਅਤ : ਡਿਪਟੀ ਕਮਿਸ਼ਨਰ

ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਪੁਲਿਸ ਵੱਲੋਂ ਕਥਿਤ ਦੋਸ਼ੀ ਤੋਂ ਮੁਢਲੀ ਪੁੱਛਗਿੱਛ ਦੌਰਾਨ ਤਸਕਰੀ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸ਼੍ਰੀ ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਮਾਨਸਾ ਪੁਲਿਸ ਨਸ਼ਿਆਂ ਦੇ ਸੌਦਾਗਰਾਂ ਦੀ ਕਮਰ ਤੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਸੀਂ ਜ਼ਿਲ੍ਹੇ ਦੇ ਕੋਨੇ-ਕੋਨੇ ਵਿੱਚ ਚੌਕਸੀ ਵਧਾ ਦਿੱਤੀ ਹੈ ਅਤੇ ਨਸ਼ਾ ਵੇਚਣ ਵਾਲੇ ਕਿਸੇ ਵੀ ਮਾੜੇ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।

ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਤੋੜਨ ਲਈ ਹਾਈ-ਟੈਕ ਨਾਕੇਬੰਦੀ ਅਤੇ ਗੁਪਤ ਸੂਚਨਾਵਾਂ ਦੇ ਆਧਾਰ ‘ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੁਲਿਸ ਦਾ ਸਹਿਯੋਗ ਦੇਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਸਾਂਝੀ ਕਰਨ।

ਸੀਨੀਅਰ ਕਪਤਾਨ ਪੁਲਿਸ ਨੇ ਦੱਸਿਆ ਕਿ ਗ੍ਰਿਫਤਾਰ ਵਿਅਕਤੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਮੁਕੱਦਮੇ ਦੀ ਡੂੰਘਾਈ ਨਾਲ ਤਫਤੀਸ਼ ਕੀਤੀ ਜਾਵੇਗੀ।

Leave a Reply

Your email address will not be published. Required fields are marked *