ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ

ਸੰਗਰੂਰ ਲੋਕ ਸਭਾ ਹਲਕੇ ਤੋਂ ਚੁਣੇ ਗਏ ਲੋਕ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਗੁਰਮੀਤ ਸਿੰਘ ਮੀਤ ਹੇਅਰ ਨੇ ਕੱਲ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਇਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਮੀਤ ਹੇਅਰ ਦੇ ਮਾਤਾ-ਪਿਤਾ ਅਤੇ ਪਤਨੀ ਸਮੇਤ ਸੰਸਦ ਕੰਪਲੈਕਸ ਵਿੱਚ ਮੌਜੂਦ ਸਨ।

ਮੀਤ ਹੇਅਰ ਨੇ ਪੰਜਾਬੀ ਵਿੱਚ ਸਹੁੰ ਚੁੱਕੀ। ਸਹੁੰ ਚੁੱਕਣ ਤੋਂ ਬਾਅਦ ਮੀਤ ਹੇਅਰ ਨੇ ਦੇਸ਼ ਦੇ ਸੁਤੰਤਰਤਾ ਸੈਨਾਨੀਆਂ, ਕਿਸਾਨਾਂ ਅਤੇ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ‘ਇਨਕਲਾਬ ਜ਼ਿੰਦਾਬਾਦ’ ਅਤੇ ‘ਜੈ ਜਵਾਨ, ਜੈ ਕਿਸਾਨ’ ਦੇ ਨਾਅਰੇ ਵੀ ਲਾਏ।

35 ਸਾਲਾ ਮੀਤ ਹੇਅਰ ਨੇ ਇਹ ਲੋਕ ਸਭਾ ਚੋਣ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਆਪਣੇ ਨੇੜਲੇ ਵਿਰੋਧੀ ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਨੂੰ 1,72,560 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤੀ ਸੀ। ਇਹ ਉਨ੍ਹਾਂ ਦੀ ਪਹਿਲੀ ਲੋਕ ਸਭਾ ਚੋਣ ਸੀ। ਇਸ ਤੋਂ ਪਹਿਲਾਂ ਉਹ 2017 ਅਤੇ 2022 ਵਿੱਚ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਲਗਾਤਾਰ ਦੋ ਵਾਰ ਵਿਧਾਇਕ ਚੁਣੇ ਗਏ ਸਨ।2022 ਤੋਂ ਉਹ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਿੱਚ ਕੈਬਨਿਟ ਮੰਤਰੀ ਵਜੋਂ ਸੇਵਾਵਾਂ ਨਿਭਾ ਰਹੇ ਸਨ।

ਹੋਰ ਖ਼ਬਰਾਂ :-  ਕੇਂਦਰ ਵੱਲੋਂ ਸੂਬੇ ਦੇ ਫੰਡ ਜਾਣਬੁੱਝ ਕੇ ਰੋਕਣ ਦਾ ਮੁੱਦਾ ਲੋਕ ਸਭਾ ਵਿਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ-ਮੀਤ ਹੇਅਰ

ਮੀਤ ਹੇਅਰ ਦਾ ਜੱਦੀ ਪਿੰਡ ਬਰਨਾਲਾ ਜ਼ਿਲ੍ਹੇ ਦੇ ਮਹਿਲ ਕਲਾਂ ਹਲਕੇ ਦਾ ਕੁਰਦ (ਛਾਪਾ) ਹੈ ਅਤੇ ਉਹ ਬਰਨਾਲਾ ਸ਼ਹਿਰ ਦੇ ਵਸਨੀਕ ਹਨ। ਬਰਨਾਲਾ ਵਿਖੇ ਆਪਣੀ ਸਕੂਲੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ, ਉਸਨੇ ਸਵਾਮੀ ਵਿਵੇਕਾਨੰਦ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਐਸਵੀਆਈਈਟੀ) ਬਨੂੜ ਤੋਂ ਮਕੈਨੀਕਲ ਇੰਜੀਨੀਅਰਿੰਗ ਕੀਤੀ। ਉਹ ਸਿਵਲ ਸਰਵਿਸਿਜ਼ ਇਮਤਿਹਾਨ ਦੀ ਤਿਆਰੀ ਕਰ ਰਿਹਾ ਸੀ ਜਦੋਂ ਉਹ ਅੰਨਾ ਹਜ਼ਾਰੇ ਅਤੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੇ ਅੰਦੋਲਨ ਵਿੱਚ ਸ਼ਾਮਲ ਹੋਇਆ ਅਤੇ ਫਿਰ ਉਹ ਆਮ ਆਦਮੀ ਪਾਰਟੀ ਦਾ ਸੰਸਥਾਪਕ ਮੈਂਬਰ ਬਣ ਗਏ। ਮੀਤ ਹੇਅਰ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਵੀ ਸਨ।


ਖੇਡਾਂ ਅਤੇ ਯੁਵਕ ਸੇਵਾਵਾਂ, ਜਲ ਸਰੋਤ, ਮਾਈਨਿੰਗ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ, ਸਕੂਲ ਸਿੱਖਿਆ, ਪ੍ਰਸ਼ਾਸਨਿਕ ਸੁਧਾਰ, ਵਾਤਾਵਰਣ, ਵਿਗਿਆਨ ਅਤੇ ਤਕਨਾਲੋਜੀ ਅਤੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗਾਂ ਦੇ ਇੰਚਾਰਜ ਬਾਕੀ ਕੈਬਨਿਟ ਮੰਤਰੀ ਤੋਂ ਇਲਾਵਾ ਮੀਤ ਹੇਅਰ ਇੱਕ ਚੰਗੇ ਕ੍ਰਿਕਟ ਅਤੇ ਬੈਡਮਿੰਟਨ ਖਿਡਾਰੀ ਵੀ ਹਨ। ਉਹ ਵਾਤਾਵਰਣ ਦੀ ਸੰਭਾਲ ਅਤੇ ਸਮਾਜਿਕ ਕੰਮਾਂ ਵਿੱਚ ਬਹੁਤ ਦਿਲਚਸਪੀ ਰੱਖਦੇ ਹਨ।

Leave a Reply

Your email address will not be published. Required fields are marked *