ਸੰਗਰੂਰ ਸੀਟ ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਚੋਣ ਜਿੱਤੇ

Sports Minister Gurmeet Singh Meet Hayer

ਸੰਗਰੂਰ ਸੀਟ ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਚੋਣ ਜਿੱਤ ਗਏ ਹਨ, ਉਹ ਡੇਢ ਲੱਖ ਦੀ ਲੀਡ ਨਾਲ ਜਿੱਤੇ ਹਨ। ਹਾਲਾਂਕਿ ਅਜੇ ਇਸ ਦਾ ਅਧਿਕਾਰਕ ਐਲਾਨ ਹੋਣਾ ਬਾਕੀ ਹੈ। ਇਸ ਦੇ ਮੱਦੇਨਜ਼ਰ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਆਮ ਆਦਮੀ ਪਾਰਟੀ ਦੇ ਵਰਕਰ ਜੁਟਣਾ ਸ਼ੁਰੂ ਹੋ ਗਏ ਹਨ ਅਤੇ ਇਸ ਜਿੱਤ ਨੂੰ ਮਨਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਆਪ ਦੇ ਵਰਕਰ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hair) ਨੂੰ ਵਧਾਈਆਂ ਦੀਆਂ ਪੋਸਟਾਂ ਪਾ ਰਹੇ ਹਨ। ਉੱਥੇ ਹੀ ਉਹਨਾਂ ਦੇ ਬਰਨਾਲਾ ਰਿਹਾਇਸ਼ ਵਿਖੇ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ। ‘ਆਪ’ ਉਮੀਦਵਾਰ ਮੀਤ ਹੇਅਰ ਨੂੰ  255156, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਨੂੰ 130210, ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਨੂੰ 126182, ਭਾਜਪਾ ਦੇ ਅਰਵਿੰਦ ਖੰਨਾ ਨੂੰ 157997 ਅਤੇ ਅਕਾਲੀ ਦਲ ਬਾਦਲ ਦੇ ਇਕਬਾਲ ਸਿੰਘ ਝੂੰਦਾਂ ਨੂੰ 212212 ਵੋਟਾਂ ਮਿਲੀਆਂ ਹਨ। ਜ਼ਿਲ੍ਹਾ ਬਰਨਾਲਾ ਦੀਆਂ ਤਿੰਨ ਵਿਧਾਨ ਸਭਾਵਾਂ ਦੀ ਗਿਣਤੀ-ਬਰਨਾਲਾ ਵਿਧਾਨ ਸਭਾ ਹਲਕਾ ਭਦੌੜ, ਵਿਧਾਨ ਸਭਾ ਹਲਕਾ ਮਹਿਲ ਕਲਾਂ ਬਰਨਾਲਾ ਦੇ ਐਸਡੀ ਕਾਲਜ ਵਿੱਚ ਪੁਲਿਸ (Police) ਪ੍ਰਸ਼ਾਸਨ ਵੱਲੋਂ ਕਰੜੇ ਪ੍ਰਬੰਧ ਕੀਤੇ ਗਏ ਹਨ ਅਤੇ ਥ੍ਰੀ ਲੇਅਰ ਫੋਰਸ ਤਾਇਨਾਤ ਕੀਤੀ ਗਈ ਹੈ।

ਹੋਰ ਖ਼ਬਰਾਂ :-  ਸਵੀਪ ਗਤੀਵਿਧੀਆਂ ਤਹਿਤ ਵੋਟ ਦੇ ਅਧਿਕਾਰ ਬਾਰੇ ਕਰਵਾਇਆ ਜਾਣੂੰ

Leave a Reply

Your email address will not be published. Required fields are marked *