ਆਪ ਦੀ ਸਰਕਾਰ, ਆਪ ਦੇ ਦੁਆਰ – ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ਦਾ ਵਸਨੀਕਾਂ ਵਲੋਂ ਲਿਆ ਜਾ ਰਿਹਾ ਭਰਪੂਰ ਲਾਹਾ – ਵਿਧਾਇਕ ਛੀਨਾ

Meeting with party volunteers and various office bearers in Ward No. 40, 50 and 22 for smooth management of upcoming camps at Halka Dakshin under the leadership of MLA Chhina.

ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਸਹੂਲਤ ਅਤੇ ਦਫ਼ਤਰੀ ਖੱਜਲ ਖ਼ੁਆਰੀ ਤੋਂ ਨਿਜਾਤ ਦਵਾਉਣ ਦੇ ਲਈ ‘ਆਪ’ ਦੀ ਸਰਕਾਰ, ਆਪ ਦੇ ਦੁਆਰ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸਦਾ ਵਸਨੀਕਾਂ ਵਲੋਂ ਭਰਪੂਰ ਲਾਹਾ ਲਿਆ ਜਾ ਰਿਹਾ ਹੈ।

ਸਕੀਮ ਤਹਿਤ ਪੰਜਾਬ ਭਰ ਵਿੱਚ ਵਿਸ਼ੇਸ਼ ਕੈਂਪ ਲੱਗ ਰਹੇ ਹਨ, ਜਿਸਦੇ ਤਹਿਤ ਵਿਧਾਇਕ ਛੀਨਾ ਦੀ ਅਗਵਾਈ ਵਿੱਚ ਹਲਕਾ ਦੱਖਣੀ ਵਿਖੇ ਆਗਾਮੀ ਕੈਂਪਾਂ ਦੇ ਸੁਚਾਰੂ ਪ੍ਰਬੰਧਨ ਲਈ ਵਾਰਡ ਨੰਬਰ 40, 50 ਅਤੇ 22 ਵਿੱਚ ਪਾਰਟੀ ਦੇ ਵਲੰਟੀਅਰਾਂ ਅਤੇ ਵੱਖ-ਵੱਖ ਅਹੁੱਦੇਦਾਰਾਂ ਨਾਲ ਮੀਟਿੰਗ ਹੋਈ।

ਹੋਰ ਖ਼ਬਰਾਂ :-  ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਮੀਟਿੰਗ ਦੌਰਾਨ ਬਲਾਕ ਪ੍ਰਧਾਨ ਦਰਸ਼ਨ ਢੋਲਣ, ਬਲਾਕ ਮੁਖੀ ਚੰਦਰ ਭਾਰਦਵਾਜ, ਵਾਰਡ ਪ੍ਰਧਾਨ ਲਖਬੀਰ ਸਿੰਘ, ਅਮਰਜੀਤ ਅਰੋੜਾ, ਫਿਰੋਜ਼ ਖਾਨ, ਅਜੇ ਮਿੱਤਲ, ਅਮਨਪ੍ਰੀਤ ਛੀਨਾ, ਚੇਤਨ ਥਾਪਰ, ਡਾਕਟਰ ਮਨਜੀਤ ਅਤੇ ਤਿੰਨੇ ਵਾਰਡਾਂ ਦੇ 31 ਮੈਬਰ ਵੀ ਮੌਜੂਦ ਸਨ।

ਵਿਧਾਇਕ ਛੀਨਾ ਵਲੋਂ ਬਲਾਕਾਂ ਦੇ ਅਹੁਦੇਦਾਰਾਂ ਨੂੰ ਇਸ ਸਕੀਮ ਤਹਿਤ ਦਿੱਤੀਆਂ ਜਾਣ ਵਾਲੀਆਂ ਵੱਖ ਵੱਖ 44 ਸੇਵਾਵਾਂ ਸਬੰਧੀ ਜਾਣੂ ਕਰਵਾਇਆ ਗਿਆ ਤਾਂ ਜੋ ਓਹ ਲੋਕਾਂ ਤੱਕ ਇਹ ਜਾਣਕਾਰੀ ਵੱਧ ਤੋਂ ਵੱਧ ਪਹੁੰਚਾ ਸਕਣ ਅਤੇ ਆਮ ਲੋਕ ਇਨ੍ਹਾਂ ਸੁਵਿਧਾਵਾਂ ਦਾ ਲਾਭ ਲੈ ਸਕਣ।

dailytweetnews.com

Leave a Reply

Your email address will not be published. Required fields are marked *