ਯਾਦਗਾਰੀ ਹੋ ਨਿਬੜਿਆ 17ਵਾਂ ਵਿਰਾਸਤੀ ਮੇਲਾ

17th heritage fair

ਸੂਬਾ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵੱਲੋਂ ਇੱਥੇ ਕਰਵਾਇਆ ਗਿਆ ਤਿੰਨ ਰੋਜ਼ਾ 17ਵਾਂ ਵਿਰਾਸਤੀ ਮੇਲਾ ਯਾਦਗਾਰੀ ਹੋ ਨਿਬੜਿਆ। ਇਸ ਮੇਲੇ ਦੇ ਆਖ਼ਰੀ ਦਿਨ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਬਠਿੰਡਾ ਸ਼ਹਿਰੀ ਸ. ਜਗਰੂਪ ਸਿੰਘ ਗਿੱਲ, ਵਿਧਾਇਕ ਮੌੜ ਸ. ਸੁਖਵੀਰ ਸਿੰਘ ਮਾਈਸਰਖਾਨਾ, ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ, ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਅਮਰਜੀਤ ਮਹਿਤਾ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰੀਜ ਡਿਵੈਲਪਮੈਂਟ ਬੋਰਡ ਸ਼੍ਰੀ ਨੀਲ ਗਰਗ, ਚੇਅਰਮੈਨ ਪੰਜਾਬ ਟ੍ਰੇਡਰਜ਼ ਕਮਿਸ਼ਨ ਸ੍ਰੀ ਅਨਿਲ ਠਾਕੁਰ, ਚੇਅਰਮੈਨ ਸ਼ੂਗਰਫੈਡ ਪੰਜਾਬ ਸ. ਨਵਦੀਪ ਜੀਦਾ, ਚੇਅਰਮੈਨ ਪੰਜਾਬ ਜੰਗਲਾਤ ਵਿਭਾਗ ਸ੍ਰੀ ਰਾਕੇਸ਼ ਪੁਰੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਸਿੰਘ ਭੱਲਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ਼੍ਰੀ ਅਮ੍ਰਿੰਤ ਲਾਲ ਅਗਰਵਾਲ ਆਦਿ ਸ਼ਖਸ਼ੀਅਤਾਂ ਵਿਸ਼ੇਸ਼ ਤੌਰ ਤੇ ਬਿਰਾਜਮਾਨ ਰਹੀਆਂ।

ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ 17ਵਾਂ ਵਿਰਾਸਤੀ ਮੇਲਾ ਸਭ ਧਰਮਾਂ ਦੇ ਲੋਕਾਂ ਨੂੰ ਬਰਾਬਰ ਲੈ ਕੇ ਚੱਲਣ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਸਹਿਯੋਗ ਨਾਲ ਲਗਾਏ ਜਾਂਦੇ ਇਸ ਤਰ੍ਹਾਂ ਦੇ ਮੇਲੇ ਜਿੱਥੇ ਨੌਜਵਾਨ ਪੀੜ੍ਹੀ ਨੂੰ ਪੁਰਾਣੀ ਵਿਰਾਸਤ ਤੋਂ ਜਾਣੂੰ ਕਰਵਾਉਣ ਦੇ ਨਾਲ-ਨਾਲ ਇਸ ਦੀ ਸਾਂਭ-ਸੰਭਾਲ ਲਈ ਸਹਾਈ ਹੁੰਦੇ ਹਨ, ਉਥੇ ਹੀ ਦੇਸ਼ ਨੂੰ ਇੱਕਜੁਟਤਾ ਅਤੇ ਆਪਸ ਵਿੱਚ ਭਾਈਚਾਰਕ ਸਾਂਝ ਪੈਦਾ ਕਰਨ ਵਿੱਚ ਵੀ ਆਪਣਾ ਵਡਮੁੱਲਾ ਯੋਗਦਾਨ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਸ. ਸੰਧਵਾਂ ਨੇ ਮੇਲੇ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਮਾਪੇ ਆਪਣੇ ਬੱਚਿਆਂ ਨੂੰ ਇੱਥੇ ਵੀ ਵਧੀਆ ਪੜ੍ਹਾਈ ਕਰਵਾਕੇ ਵਧੀਆ ਨੌਕਰੀ ਪ੍ਰਾਪਤ ਕਰਨ ਦੇ ਨਾਲ-ਨਾਲ ਹੋਰਨਾਂ ਨੂੰ ਵੀ ਰੋਜ਼ਗਾਰ ਦੇਣ ਦੇ ਕਾਬਲ ਬਣਾ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਫਿਰ ਵੀ ਮਾਪੇ ਆਪਣੇ ਬੱਚਿਆ ਨੂੰ ਵਿਦੇਸ਼ ਭੇਜਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਉਚ ਦਰਜੇ ਦੀ ਪੜ੍ਹਾਈ ਕਰਵਾਉਣ ਤੋਂ ਬਾਅਦ ਹੀ ਭੇਜਣ ਨਾ ਕਿ ਉਥੇ ਲੇਬਰ ਕਰਨ ਲਈ। ਕਿਉਂਕਿ ਸਾਡੇ ਗੁਰੂਆਂ ਨੇ ਆਪਣੀ ਕੁਰਬਾਨੀ ਗੁਲਾਮੀ ਚੋਂ ਬਾਹਰ ਨਿਕਲਣ ਲਈ ਦਿੱਤੀ ਸੀ ਨਾ ਕਿ ਗੁਲਾਮ ਹੋਣ ਲਈ। ਉਨ੍ਹਾਂ ਪ੍ਰਸਿੱਧ ਗਾਇਕ ਕੰਵਲ ਗਰੇਵਾਲ ਦੀ ਗਾਇਕੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਾਫ਼-ਸੁਥਰੀ ਗਾਇਕੀ ਵੀ ਸਾਨੂੰ ਆਪਸੀ ਭਾਈਚਾਰੇ ਨਾਲ ਜੋੜਨ ਤੇ ਸਮਾਜ ਲਈ ਪ੍ਰੇਰਣਾ ਦਾ ਸ੍ਰੋਤ ਹੈ। ਇਸ ਮੌਕੇ ਉਨ੍ਹਾਂ 2 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ।

ਹੋਰ ਖ਼ਬਰਾਂ :-  ਮੁੱਖ ਮੰਤਰੀ ਵੱਲੋਂ ਅਗਨੀਵੀਰ ਜਵਾਨ ਅਜੈ ਸਿੰਘ ਦੀ ਸ਼ਹਾਦਤ 'ਤੇ ਦੁੱਖ ਦਾ ਪ੍ਰਗਟਾਵਾ

ਇਸ ਤਿੰਨ ਦਿਨਾਂ ਵਿਰਾਸਤੀ ਮੇਲੇ ਦੌਰਾਨ ਕਵੀਸਰੀ, ਕਵੀ ਦਰਬਾਰ, ਦੇਸ਼ੀ ਖੇਡਾਂ, ਰੱਸਾ-ਕਸੀ, ਮੁਗਦਰ ਚੁੱਕਣਾ, ਘੋਲ ਤੇ ਬਾਜ਼ੀ ਤੋਂ ਇਲਾਵਾ ਮਲਵਈ ਗਿੱਧਾ ਵੀ ਪੇਸ਼ ਗਿਆ ਜੋ ਕਿ ਦਰਸ਼ਕਾਂ ਲਈ ਖਿੱਚ ਦਾ ਕੇਂਦਰ ਰਿਹਾ। ਵਿਰਾਸਤੀ ਮੇਲੇ ਦੇ ਆਖ਼ਰੀ ਦਿਨ ਪ੍ਰਸਿੱਧ ਪੰਜਾਬੀ ਗਾਇਕ ਕੰਵਰ ਗਰੇਵਾਲ ਵੱਲੋਂ ਸਥਾਨਕ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਆਪਣੇ ਫ਼ਨ ਦਾ ਮੁਜ਼ਾਹਰਾ ਕਰਦਿਆਂ ਸ੍ਰੋਤਿਆਂ ਨੂੰ ਕੀਲੀ ਰੱਖਿਆ।

ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵੱਲੋਂ ਮੁੱਖ ਮਹਿਮਾਨ ਸਪੀਕਰ ਪੰਜਾਬ ਵਿਧਾਨ ਸਭਾ, ਸ. ਕੁਲਤਾਰ ਸਿੰਘ ਸੰਧਵਾਂ ਨੂੰ ਅਤੇ ਹੋਰ ਪਹੁੰਚੀਆਂ ਸਖ਼ਸ਼ੀਅਤਾਂ ਨੂੰ ਯਾਦਗਾਰੀ ਚਿੰਨ ਦੇ ਵਿਸ਼ੇਸ਼ ਤੌਰ ਤੇ ਸਨਮਾਨਤ ਵੀ ਕੀਤਾ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਉਪ ਮੰਡਲ ਮੈਜਿਸਟ੍ਰੇਟ ਕੰਵਲਜੀਤ ਸਿੰਘ, ਸਹਾਇਕ ਕਮਿਸ਼ਨਰ (ਜ) ਸ਼੍ਰੀ ਪੰਕਜ਼ ਕੁਮਾਰ, ਆਪ ਆਗੂ ਕਨੇਡਾ ਜਸਕੀਰਤ ਮਾਨ, ਕੌਂਸਲਰ ਸ਼੍ਰੀ ਸੁਖਦੀਪ ਸਿੰਘ ਢਿੱਲੋਂ, ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵਲੋਂ ਸ. ਹਰਵਿੰਦਰ ਸਿੰਘ ਖਾਲਸਾ, ਚਮਕੌਰ ਮਾਨ, ਸ਼੍ਰੀ ਰਾਮ ਪ੍ਰਕਾਸ਼ ਜਿੰਦਲ, ਸ. ਬਲਦੇਵ ਸਿੰਘ ਚਹਿਲ, ਸ. ਗੁਰਅਵਤਾਰ ਸਿੰਘ ਗੋਗੀ, ਸ਼੍ਰੀ ਗੁਰਮੀਤ ਸਿੰਘ ਸਿੱਧੂ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ ਆਦਿ ਵਿਸ਼ੇਸ਼ ਤੌਰ ਤੇ ਮੌਜੂਦ ਰਹੀਆਂ।

dailytweetnews.com

Leave a Reply

Your email address will not be published. Required fields are marked *