ਪੰਜਾਬ ਕੈਬਿਨਟ ‘ਚ ਛੇਤੀ ਹੋਵੇਗਾ ਫੇਰਬਦਲ, ਰਾਜਪਾਲ ਨੂੰ ਮਿਲੇ CM ਭਗਵੰਤ ਮਾਨ

ਪੰਜਾਬ ਕੈਬਿਨਟ ‘ਚ ਛੇਤੀ ਹੀ ਫੇਰਬਦਲ ਹੋਣ ਜਾ ਰਿਹਾ ਹੈ | ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਦੇ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਹੈ। ਇਸਤੋਂ ਬਾਅਦ ਸੀਐੱਮ ਭਗਵੰਤ ਮਾਨ ਨੇ ਦੱਸਿਆ ਕਿ ਆਉਣ ਵਾਲੇ 3-4 ਦਿਨਾਂ ‘ਚ ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਰਾਜਪਾਲ ਦੇ ਸਾਹਮਣੇ ਚੰਡੀਗੜ੍ਹ ‘ਚ ‘ਆਪ’ ਦਫ਼ਤਰ ਦੀ ਮੰਗ ਵੀ ਰੱਖੀ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਰਾਜਪਾਲ ਦੇ ਸਾਹਮਣੇ ਇੱਕ ਮੰਗ ਰੱਖੀ ਹੈ ਅਤੇ ਦਫ਼ਤਰ ਲਈ ਜਗ੍ਹਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਨਿਯਮਾਂ ਅਨੁਸਾਰ ਅਸੀਂ ਸਾਰੇ ਨਿਯਮਾਂ ਨੂੰ ਪੂਰਾ ਕਰਦੇ ਹਾਂ ਅਤੇ ਉਨ੍ਹਾਂ ਨੇ ਲਿਖਤੀ ਰੂਪ ‘ਚ ਦਿੱਤਾ ਹੈ। ਛੇਤੀ ਹੀ ਆਮ ਆਦਮੀ ਪਾਰਟੀ ਦਾ ਚੰਡੀਗੜ੍ਹ ‘ਚ ਆਪਣਾ ਦਫ਼ਤਰ ਹੋਵੇਗਾ।

ਹੋਰ ਖ਼ਬਰਾਂ :-  ਹਰਜੋਤ ਬੈਂਸ ਵੱਲੋਂ ਵਿਸ਼ਵ-ਪੱਧਰੀ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਲਈ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਫਿਨਲੈਂਡ ਲਈ ਕੀਤਾ ਰਵਾਨਾ

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੇ ਫਤਵੇ ਦਾ ਸਨਮਾਨ ਕਰਨਾ ਜ਼ਰੂਰੀ ਹੈ। 2022 ‘ਚ ਅਸੀਂ ਲੁਧਿਆਣਾ ਪੱਛਮੀ ‘ਚ ਲਗਭਗ 7 ਹਜ਼ਾਰ ਵੋਟਾਂ ਨਾਲ ਜਿੱਤੇ ਅਤੇ ਹੁਣ ਅਸੀਂ ਲਗਭਗ 12 ਹਜ਼ਾਰ ਵੋਟਾਂ ਨਾਲ ਜਿੱਤੇ ਹਾਂ। ਅਜਿਹੀ ਸਥਿਤੀ ‘ਚ ਹੁਣ ਸੰਜੀਵ ਅਰੋੜਾ ਨੂੰ ਰਾਜ ਭਵਨ ਦੀਆਂ ਪੌੜੀਆਂ ‘ਤੇ ਲਿਜਾਇਆ ਜਾਵੇਗਾ।

ਪਰ, ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਕੋਈ ਫੇਰਬਦਲ ਹੋਵੇਗਾ ਜਾਂ ਕਿਸੇ ਹੋਰ ਨੂੰ ਮੰਤਰੀ ਵਜੋਂ ਸਹੁੰ ਚੁਕਾਈ ਜਾਵੇਗੀ, ਤਾਂ ਉਨ੍ਹਾਂ ਬੋਲਣ ਤੋਂ ਇਨਕਾਰ ਕਰ ਦਿੱਤਾ। ਹਾਲ ਹੀ ‘ਚ ਹੋਈਆਂ ਲੁਧਿਆਣਾ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ‘ਚ ਸੰਜੀਵ ਅਰੋੜਾ ਦੀ ਜਿੱਤ ਤੋਂ ਬਾਅਦ ਕੈਬਨਿਟ ਵਿਸਥਾਰ ਅਤੇ ਫੇਰਬਦਲ ਦੀਆਂ ਅਟਕਲਾਂ ਤੇਜ਼ ਹੋ ਗਈਆਂ ਸਨ। ਸੰਜੀਵ ਅਰੋੜਾ ਇਸ ਸਮੇਂ ਰਾਜ ਸਭਾ ਮੈਂਬਰ ਹਨ, ਪਰ ਹੁਣ ਵਿਧਾਇਕ ਚੁਣੇ ਜਾਣ ਤੋਂ ਬਾਅਦ, ਉਨ੍ਹਾਂ ਨੂੰ ਕੈਬਿਨਟ ਮੰਤਰੀ ਬਣਾਇਆ ਜਾ ਰਿਹਾ ਹੈ।

Leave a Reply

Your email address will not be published. Required fields are marked *