ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ 75ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ, ਜਿਨ੍ਹਾਂ ਨੂੰ ਬਹਾਦਰੀ ਲਈ ਮੈਡਲ (ਜੀਐਮ), ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐਮਡੀਐਸ) ਅਤੇ ਸ਼ਾਨਦਾਰ ਸੇਵਾ ਲਈ ਮੈਡਲ (ਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ।
ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਬਿਕਰਮਜੀਤ ਸਿੰਘ ਬਰਾੜ, ਡੀਐਸਪੀ ਦਲਬੀਰ ਸਿੰਘ, ਐਸਆਈ ਰਾਹੁਲ ਸ਼ਰਮਾ, ਏਐਸਆਈ ਜਗਜੀਤ ਸਿੰਘ, ਏਐਸਆਈ ਬਲਜਿੰਦਰ ਸਿੰਘ, ਏਐਸਆਈ ਮਲਕੀਤ ਸਿੰਘ, ਐਚਸੀ ਸੁਰਿੰਦਰਪਾਲ ਸਿੰਘ ਅਤੇ ਮਰਹੂਮ ਸੀਨੀਅਰ ਕਾਂਸਟੇਬਲ ਮਨਦੀਪ ਸਿੰਘ (ਮਰਨ ਉਪਰੰਤ) ਨੂੰ ਬਹਾਦਰੀ ਲਈ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।
ਆਈਪੀਐਸ ਅਧਿਕਾਰੀ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਅਤੇ ਪੀਪੀਐਸ ਅਧਿਕਾਰੀ ਏਆਈਜੀ ਇੰਟੈਲੀਜੈਂਸ-1 ਸਵਰਨਦੀਪ ਸਿੰਘ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।
ਇਸੇ ਤਰ੍ਹਾਂ ਸ਼ਾਨਦਾਰ ਸੇਵਾ ਲਈ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ 16 ਅਧਿਕਾਰੀਆਂ/ਕਰਮਚਾਰੀਆਂ/ਹੋਮ ਗਾਰਡਾਂ ਵਿੱਚ ਡੀਸੀਪੀ ਇਨਵੈਸਟੀਗੇਸ਼ਨ ਜਲੰਧਰ ਹਰਵਿੰਦਰ ਸਿੰਘ ਵਿਰਕ, ਵਿਜੀਲੈਂਸ ਬਿਊਰੋ ਦੇ ਜੁਆਇੰਟ ਡਾਇਰੈਕਟਰ (ਸ਼ਿਕਾਇਤ ਸੈੱਲ) ਦਿਗਵਿਜੈ ਕਪਿਲ, ਡੀਐਸਪੀ ਸੀਆਈਡੀ ਮਾਨਸਾ ਕੁਲਦੀਪ ਸਿੰਘ ਅਤੇ ਡੀਐਸਪੀ ਪੀਆਰਟੀਸੀ ਜਹਾਂ-ਖੇਲਣ ਗੁਰਜੀਤਪਾਲ ਸਿੰਘ ਸਮੇਤ ਚਾਰ ਪੀਪੀਐਸ ਅਧਿਕਾਰੀ ਅਤੇ ਇੰਸਪੈਕਟਰ ਸਤਨਾਮ ਸਿੰਘ, ਇੰਸਪੈਕਟਰ ਅਮਨਦੀਪ ਸਿੰਘ, ਇੰਸਪੈਕਟਰ ਸੁੱਚਾ ਸਿੰਘ, ਐਸਆਈ ਗੁਲਸ਼ਨ ਸਿੰਘ, ਐਸਆਈ ਰਾਜ ਕੁਮਾਰ (ਸੀਪੀ ਅੰਮ੍ਰਿਤਸਰ), ਐਸਆਈ ਰਾਜ ਕੁਮਾਰ (ਆਈਐਸਟੀਸੀ ਕਪੂਰਥਲਾ), ਐਸਆਈ ਸੰਜੀਵ ਕੁਮਾਰ, ਐਸਆਈ ਰਮੇਸ਼ ਚੰਦ, ਏਐਸਆਈ ਗੁਰਵਿੰਦਰ ਸਿੰਘ, ਏਐਸਆਈ ਬਲਬੀਰ ਚੰਦ, ਏਐਸਆਈ ਦੀਪਕ ਕੁਮਾਰ ਅਤੇ ਪਲਟੂਨ ਕਮਾਂਡਰ ਪੰਜਾਬ ਅਨੀਸ਼ ਕੁਮਾਰ ਸ਼ਾਮਲ ਹਨ।
ਐਵਾਰਡ ਜੇਤੂਆਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੇ ਪੰਜਾਬ ਪੁਲਿਸ ਬਲ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਬਲ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜੋ ਕਿ ਬਹੁਤ ਸਾਰੀਆਂ ਸੁਰੱਖਿਆ ਚੁਣੌਤੀਆਂ ਦਾ ਸਾਹਮਣੇ ਕਰਨ ਵਾਲੇ ਸਰਹੱਦੀ ਸੂਬੇ ਵਿੱਚ ਅਤਿ ਲੋੜੀਂਦੀ ਹੈ।