ਵਿਧਾਇਕ ਦਿਨੇਸ਼ ਚੱਢਾ ਨੇ 1.17 ਕਰੋੜ ਰੁਪਏ ਦੀ ਲਾਗਤ ਵਾਲੇ ਸੀਵਰੇਜ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

MLA Dinesh Chadha laid the foundation stone of a sewerage project costing Rs. 1.17 crore.
ਰੂਪਨਗਰ, 1 ਅਕਤੂਬਰ: ਰੂਪਨਗਰ ਸ਼ਹਿਰ ਵਿੱਚ ਸੀਵਰੇਜ ਪ੍ਰਬੰਧ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਸ੍ਰੀ ਦਿਨੇਸ਼ ਚੱਢਾ ਵੱਲੋਂ ਅੱਜ ਬੜੀ ਹਵੇਲੀ ਤੋਂ ਪਾਰਸ ਸਿਟੀ ਤੱਕ ਸੀਵਰੇਜ ਆਈ.ਪੀ.ਐੱਸ. ਅਤੇ ਰਾਈਜ਼ਿੰਗ ਮੇਨ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਕਰਵਾਏ ਜਾਣ ਵਾਲੇ ਇਸ ਪ੍ਰਾਜੈਕਟ ’ਤੇ 1 ਕਰੋੜ 17 ਲੱਖ ਰੁਪਏ ਦੀ ਲਾਗਤ ਆਵੇਗੀ।
 
ਇਸ ਮੌਕੇ ਵਿਧਾਇਕ ਐਡਵੋਕੇਟ ਸ੍ਰੀ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹਿਰੀ ਖੇਤਰਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੜੀ ਹਵੇਲੀ ਤੋਂ ਪਾਰਸ ਸਿਟੀ ਤੱਕ ਸੀਵਰੇਜ ਆਈ.ਪੀ.ਐੱਸ. ਅਤੇ ਰਾਈਜ਼ਿੰਗ ਮੇਨ ਦਾ ਇਹ ਪ੍ਰਾਜੈਕਟ ਇਲਾਕੇ ਵਿੱਚ ਸੀਵਰੇਜ ਪ੍ਰਬੰਧ ਨੂੰ ਹੋਰ ਸੁਚਾਰੂ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।
 
ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਇਸੇ ਤਹਿਤ ਰੂਪਨਗਰ ਹਲਕੇ ਵਿੱਚ ਸੀਵਰੇਜ, ਪੀਣ ਵਾਲੇ ਪਾਣੀ, ਸੜਕਾਂ ਅਤੇ ਹੋਰ ਬੁਨਿਆਦੀ ਢਾਂਚੇ ਨਾਲ ਸਬੰਧਤ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ’ਤੇ ਅੱਗੇ ਵਧਾਇਆ ਜਾ ਰਿਹਾ ਹੈ।
 
ਵਿਧਾਇਕ ਨੇ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਬੜੀ ਹਵੇਲੀ ਤੋਂ ਪਾਰਸ ਸਿਟੀ ਤੱਕ ਦੇ ਖੇਤਰ ਵਿੱਚ ਸੀਵਰੇਜ ਦੀ ਨਿਕਾਸੀ ਪ੍ਰਣਾਲੀ ਹੋਰ ਪ੍ਰਭਾਵਸ਼ਾਲੀ ਅਤੇ ਸੁਚਾਰੂ ਬਣੇਗੀ, ਜਿਸ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ।
 
ਐਡਵੋਕੇਟ ਸ੍ਰੀ ਦਿਨੇਸ਼ ਚੱਢਾ ਨੇ ਇਸ ਵਿਕਾਸ ਕਾਰਜ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਰੂਪਨਗਰ ਹਲਕੇ ਦੇ ਸਰਬਪੱਖੀ ਵਿਕਾਸ ਲਈ ਵਿਕਾਸ ਕਾਰਜਾਂ ਦੀ ਇਹ ਲੜੀ ਨਿਰੰਤਰ ਜਾਰੀ ਰਹੇਗੀ।
 
ਇਸ ਮੌਕੇ ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ, ਐਮਸੀਸੰਜੀਵ ਕੁਮਾਰ ਤੇ ਸ਼ਹਿਰ ਦੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ। 
ਹੋਰ ਖ਼ਬਰਾਂ :-  ਕੋਲਕਾਤਾ ਡਾਕਟਰ ਬਲਾਤਕਾਰ-ਕਤਲ ਮਾਮਲਾ: TMC ਨੇਤਾ ਨਿਰਮਲ ਘੋਸ਼ ਪੁੱਛਗਿੱਛ ਲਈ CBI ਸਾਹਮਣੇ ਪੇਸ਼ ਹੋਏ

Leave a Reply

Your email address will not be published. Required fields are marked *