ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਅਨਾਜ ਮੰਡੀ ਮਾਲੇਰਕੋਟਲਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਕਰਵਾਈ ਸ਼ੁਰੂ

MLA Dr. Jamil Ur Rehman started government procurement of paddy at Grain Market Malerkotla

ਮਾਲੇਰਕੋਟਲਾ, 6 ਅਕਤੂਬਰ —           ਵਿਧਾਇਕ ਮਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਸਥਾਨਕ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਮੰਡੀਆਂ ਵਿੱਚ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

             ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਖਰੀਦ ਸੀਜ਼ਨ ਦੌਰਾਨ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ, ਮਜ਼ਦੂਰਾਂ ਅਤੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ।

            ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋਂ ਵੇਚੀ ਗਈ ਝੋਨੇ ਦੀ ਫ਼ਸਲ ਦੀ ਅਦਾਇਗੀ ਖਰੀਦ ਏਜੰਸੀਆਂ ਵੱਲੋਂ ਨਿਰਧਾਰਤ ਸਮੇਂ ਅਨੁਸਾਰ ਸਿੱਧੀ ਉਨ੍ਹਾਂ ਦੇ ਖਾਤਿਆਂ ਵਿੱਚ ਕੀਤੀ ਜਾਵੇਗੀ। ਖਰੀਦ ਕੇਂਦਰਾਂ ਵਿੱਚ ਕਿਸਾਨਾਂ ਅਤੇ ਹੋਰਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ, ਛਾਂ, ਰੌਸ਼ਨੀ ਸਮੇਤ ਹੋਰ ਬੁਨਿਆਦੀ ਸਹੂਲਤਾਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਹੋਰ ਖ਼ਬਰਾਂ :-  ਪੰਜਾਬ ਦੇ 700 ਕਿਸਾਨਾਂ ਦੀ ਮੌਤ ਲਈ ਭਾਜਪਾ ਜ਼ਿੰਮੇਵਾਰ, ਕੇਂਦਰ ਸਰਕਾਰ ਹਰ ਰੋਜ਼ ਪੰਜਾਬ ਵਿਰੋਧੀ ਫੈਸਲੇ ਲੈਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

           ਵਿਧਾਇਕ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਫ਼ਸਲ ਹੀ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਫ਼ਸਲ ਦੀ ਵਿਕਰੀ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਮੰਡੀਆਂ ਵਿੱਚ ਬੇਲੋੜੀ ਭੀੜ ਦੀ ਸਮੱਸਿਆ ਤੋਂ ਵੀ ਬਚਿਆ ਜਾ ਸਕੇ।

             ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੀ ਗਈ ਫ਼ਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ ਅਤੇ ਕਿਸਾਨਾਂ ਦੇ ਹਿੱਤਾਂ ਦੀ ਪੂਰੀ ਤਰ੍ਹਾਂ ਰੱਖਿਆ ਕੀਤੀ ਜਾਵੇਗੀ।

            ਇਸ ਮੌਕੇ ਐਸ.ਡੀ.ਐਮ ਮਾਲੇਰਕੋਟਲਾ ਕਨੂ ਗਰਗ, ਚੇਅਰਮੈਨ ਮਾਰਕਿਟ ਕਮੇਟੀ ਜਾਫਰ ਅਲੀ, ਚੇਅਰਮੈਨ ਹੱਜ ਕਮੇਟੀ ਮੁਹੰਮਦ ਹਾਸ਼ਿਮ, ਸਕੱਤਰ ਮਾਰਕਿਟ ਕਮੇਟੀ ਹਰਪ੍ਰੀਤ ਸਿੰਘ, ਇੰਸਪੈਕਟਰ ਇੰਚਾਰਜ ਖੁਰਾਕ ਸਪਲਾਈ ਵਿਭਾਗ ਰਸ਼ਮਿੰਦਰ ਸਿੰਘ ਹਾਜਰ ਸਨ ।

 

Leave a Reply

Your email address will not be published. Required fields are marked *