ਲੁਧਿਆਣਾ, 13 ਸਤੰਬਰ (000) – ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਅਗਵਾਈ ਹੇਠ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਸਥਾਨਕ ਮਲਹੋਤਰਾ ਰਿਜੋਰਟ ਵਿਖੇ ਕਰਵਾਇਆ ਗਿਆ। ਸਮਾਗਮ ਦੌਰਾਨ 200 ਸਕੂਲਾਂ ਦੇ ਕਰੀਬ 5 ਹਜ਼ਾਰ ਤੋਂ ਵੱਧ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ ।
ਇਸ ਮੌਕੇ ਪ੍ਰਮੁੱਖ ਤੌਰ ’ਤੇ ਨਗਰ ਨਿਗਮ, ਲੁਧਿਆਣਾ ਮੇਅਰ ਪ੍ਰਿੰਸੀਪਲ ਮੈਡਮ ਇੰਦਰਜੀਤ ਕੌਰ, ਵਿਧਾਇਕ ਕੁਲਵੰਤ ਸਿੰਘ ਸਿੱਧੂ ਤੋਂ ਇਲਾਵਾ ਹੋਰ ਪਾਰਟੀ ਆਗੂ ਵਿਸ਼ੇਸ਼ ਤੌਰ ’ਤੇ ਪਹੁੰਚੇ ।
ਇਸ ਮੌਕੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਅਧਿਆਪਕਾਂ ਨੂੰ ਵਿਦਿਆ ਦਾ ਲੰਗਰ ਲਾਉਣ ਵਾਲੇ ਦਾਨੀ ਦੱਸਦਿਆਂ ਕਿਹਾ ਕਿ ਅਧਿਆਪਕ ਸਾਡੇ ਰਾਸ਼ਟਰ ਨਿਰਮਾਤਾ ਹਨ। ਉਹਨਾਂ ਕਿਹਾ ਕਿ ਅਧਿਆਪਕਾਂ ਵੱਲੋਂ ਦਿੱਤੇ ਜਾਂਦੇ ਗਿਆਨ ਸਦਕਾ ਜਿੱਥੇ ਵਿਦਿਆਰਥੀ ਡਾਕਟਰ, ਇੰਜੀਨੀਅਰ, ਵਕੀਲ , ਅਫਸਰ ਅਤੇ ਹੋਰ ਵੱਖ – ਵੱਖ ਖੇਤਰਾਂ ਵਿੱਚ ਵੱਡੇ ਮੁਕਾਮ ਹਾਸਲ ਕਰਦੇ ਹੋਏ ਦੇਸ਼ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਉਂਦੇ ਹਨ, ਉੱਥੇ ਆਪਣੇ ਦੇਸ਼ ਆਪਣੇ ਸੂਬੇ ਦਾ ਨਾਂ ਵੀ ਰੌਸ਼ਨ ਕਰਦੇ ਹਨ।
ਵਿਧਾਇਕ ਗਰੇਵਾਲ ਨੇ ਕਿਹਾ ਕਿ ਅਧਿਆਪਕਾਂ ਦੇ ਸਨਮਾਨ ਲਈ ਇਹ ਪਹਿਲਕਦਮੀ ਸਾਲ 2011 ਤੋਂ ਸ਼ੁਰੂਆਤ ਕੀਤੀ ਗਈ ਸੀ ਜੋ ਕਿ ਪਰਮਾਤਮਾ ਦੀ ਕਿਰਪਾ ਸਦਕਾ ਅੱਜ ਤੱਕ ਚਲਦੀ ਆ ਰਹੀ ਹੈ। ਉਹਨਾਂ ਕਿਹਾ ਕਿ ਇਹ ਸਨਮਾਨ ਸਮਾਗਮ ਅੱਗੇ ਤੋਂ ਵੀ ਇਸੇ ਤਰ੍ਹਾਂ ਜਾਰੀ ਰਹਿਣਗੇ। ਵਿਧਾਇਕ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅਧਿਆਪਕਾਂ ਦੇ ਮਾਨ ਸਨਮਾਨ ਤੋਂ ਇਲਾਵਾ ਟ੍ਰੇਨਿੰਗ ਲਈ ਸਿੰਘਾਪੁਰ ਵਿਦੇਸ਼ੀ ਟੂਰ ਤੇ ਲਗਾਤਾਰ ਭੇਜਿਆ ਜਾ ਰਿਹਾ ਹੈ , ਤਾਂ ਜੋ ਸਾਡੇ ਅਧਿਆਪਕ ਵਿਦੇਸ਼ਾਂ ਦੀ ਤਰਜ ’ਤੇ ਸੂਬੇ ਦੇ ਸਕੂਲਾਂ ਵਿੱਚ ਸਿੱਖਿਆ ਨੂੰ ਅੱਗੇ ਲੈ ਕੇ ਜਾ ਸਕਣ ।
ਇਸ ਮੌਕੇ ਹਾਜ਼ਰ ਮੇਅਰ ਪ੍ਰਿੰਸੀਪਲ ਮੈਡਮ ਇੰਦਰਜੀਤ ਕੌਰ ਅਤੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਵਿਧਾਇਕ ਗਰੇਵਾਲ ਅਤੇ ਸਮੂਹ ਸਕੂਲਾਂ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਰੋਹ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਅਧਿਆਪਕਾਂ ਦਾ ਸਨਮਾਨ ਕਰਨਾ ਜਿੱਥੇ ਅਧਿਆਪਕਾਂ ਦੀ ਹੌਸਲਾ ਅਫਜਾਈ ਵਿੱਚ ਵਾਧਾ ਕਰਦਾ ਹੈ, ਉੱਥੇ ਹੀ ਦੂਜੇ ਪਾਸੇ ਇਹ ਬਹੁਤ ਵੱਡਾ ਸਲਾਘਾਯੋਗ ਕਦਮ ਹੈ।
ਇਸ ਮੌਕੇ ਆਪ ਆਗੂ ਕੁਲਵਿੰਦਰ ਸਿੰਘ ਗਰੇਵਾਲ, ਰਾਜ ਗਰੇਵਾਲ , ਕੌਂਸਲਰ ਸੁਖਮੇਲ ਗਰੇਵਾਲ, ਸਤਨਾਮ ਗਰੇਵਾਲ, ਧਰਮਿੰਦਰ ਬਾਸੀ, ਰਾਜੂ ਗਰੇਵਾਲ, ਜਸਵਿੰਦਰ ਸੰਧੂ, ਬਾਬੂ ਰਾਮ ਸ਼ਰਮਾ, ਸੁਰਿੰਦਰ ਮੈਦਾਨ, ਕੌਂਸਲਰ ਲਖਵਿੰਦਰ ਚੌਧਰੀ, ਕੌਂਸਲਰ ਜਗਦੀਸ਼ ਲਾਲ ਦੀਸ਼ਾ, ਭੂਸ਼ਣ ਸ਼ਰਮਾ, ਜਗਪਾਲ ਸਿੰਘ ਲਾਲੀ, ਗੱਗੀ ਸ਼ਰਮਾ, ਕੌਂਸਲਰ ਅਨੁਜ ਚੌਧਰੀ, ਕੌਂਸਲਰ ਜਸਪ੍ਰੀਤ ਕੌਰ, ਸੁਖਵੰਤ ਸਿੰਘ ਸੁੱਖਾ, ਬਾਜ ਸਿੱਧੂ, ਜਤਿੰਦਰ ਸਿੰਘ ਸੋਡੀ, ਕੌਂਸਲਰ ਅਸ਼ਵਨੀ ਸ਼ਰਮਾ ਗੋਭੀ, ਕੌਂਸਲਰ ਨਿਧੀ ਗੁਪਤਾ, ਕੌਂਸਲਰ ਲਵਲੀ ਮਨੋਚਾ, ਕੌਂਸਲਰ ਅਮਰਜੀਤ, ਰਮੇਸ਼ ਪਿੰਕਾ, ਰਵਿੰਦਰ ਰਾਜੂ, ਰੋਮੀ ਵਰਮਾ, ਅਮਰ ਸਿੰਘ ਮਕੌੜੀ, ਰਾਜੀਵ ਝਮਟ, ਭੁਪਿੰਦਰ ਸਿੰਘ, ਜਗਮੇਲ ਸਿੰਘ, ਅਮਰੀਕ ਸਿੰਘ, ਰਾਜਵੀਰ ਗਰੇਵਾਲ, ਤੇਜ਼ ਵੀਰ ਗਰੇਵਾਲ, ਮੋਹਿਤ ਸ਼ਰਮਾ, ਰਾਧਾ ਮਲਹੋਤਰਾ, ਦਰਸ਼ਨ ਚਾਵਲਾ, ਬਿੱਲਾ ਅਲੀ, ਕੁਲਵਿੰਦਰ ਕਿੰਨੂ, ਅਬਾਸ ਅਤੇ ਗੁਰਨਾਮ ਰੰਧਾਵਾ, ਭਾਰਤ ਭੂਸ਼ਨ ਮਿੱਠੂ, ਬਖਸ਼ੀਸ਼ ਹੀਰ, ਇੰਦਰਪ੍ਰੀਤ ਮਿੰਕੂ, ਰਵੀ ਸ਼ਰਮਾ, ਸੰਜੂ ਸ਼ਰਮਾ , ਤੋਂ ਇਲਾਵਾ ਹਲਕਾ ਪੂਰਬੀ ਦੇ ਸਮੂਹ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ ਅਤੇ ਸਕੂਲ ਸਟਾਫ ਦੇ ਮੈਂਬਰ ਵੀ ਹਾਜ਼ਰ ਸਨ।